ਚੰਡੀਗੜ੍ਹ,26-04-2023(ਪ੍ਰੈਸ ਕੀ ਤਾਕਤ)-ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਪੁੱਜ ਗਏ ਹਨ। ਉਹਨਾਂ ਨੇ ਅਕਾਲੀ ਦਲ ਦੇ ਦਫਤਰ ਪੁੱਜ ਕੇ ਆਪਣੇ ਰੰਗਲੇ ਸੱਜਣ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ । ਬਾਦਲ ਦੀ ਮ੍ਰਿਤਕ ਦੇਹ ਨੂੰ ਪਾਰਟੀ ਦੇ ਦਫ਼ਤਰ ਵਿਚ ਅਕਾਲੀ ਦਲ ਦੇ ਕੇਸਰੀ ਝੰਡੇ ਵਿਚ ਲਪੇਟ ਕੇ ਲੋਕਾਂ ਦੇ ਦਰਸ਼ਨਾਂ ਲਈ ਰੱਖੀ ਗਈ ਹੈ।

ਸਾਬਕਾ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜਰਾਲ ਦੇ ਬੇਟੇ ਤੇ ਸਾਬਕਾ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਵੀ ਪੁੱਜੇ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਪੰਡਾਲ ਵਿਚ ਪੁੱਜੇ।


