ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਅਤੇ ਪ੍ਰਥਮ ਮਹਿਲਾ ਬ੍ਰਿਗਿਟ ਮੈਕਰੋਨ ਦਾ ਇੱਥੇ ਏਲੀਸੀ ਪੈਲੇਸ ਵਿਖੇ ਉਨ੍ਹਾਂ ਦੇ ਸਨਮਾਨ ਵਿਚ ਇਕ ਨਿੱਜੀ ਰਾਤ ਦੇ ਖਾਣੇ ਦੀ ਮੇਜ਼ਬਾਨੀ ਲਈ ਧੰਨਵਾਦ ਕੀਤਾ। ਦੋ ਦਿਨਾਂ ਦੌਰੇ ‘ਤੇ ਪੈਰਿਸ ਪਹੁੰਚਣ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਉਹ ਸ਼ੁੱਕਰਵਾਰ ਨੂੰ ਫਰਾਂਸ ਦੇ ਰਾਸ਼ਟਰੀ ਦਿਵਸ ‘ਤੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ।