ਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਇਕ ਦਿਨਾ ਦੌਰੇ ‘ਤੇ ਅੱਜ ਅਬੂ ਧਾਬੀ ਪਹੁੰਚਣ ਤੋਂ ਬਾਅਦ ਊਰਜਾ, ਖੁਰਾਕ ਸੁਰੱਖਿਆ ਅਤੇ ਰੱਖਿਆ ਖੇਤਰ ਫੋਕਸ ਦੇ ਖੇਤਰ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਦੋਵੇਂ ਰਣਨੀਤਕ ਭਾਈਵਾਲ ਇਤਿਹਾਸਕ ਵਪਾਰ ਸਮਝੌਤੇ ‘ਤੇ ਦਸਤਖਤ ਕਰਨ ਤੋਂ ਬਾਅਦ ਪ੍ਰਗਤੀ ਦੀ ਸਮੀਖਿਆ ਕਰਨਗੇ।
ਯੂਏਈ ‘ਚ ਭਾਰਤ ਦੇ ਰਾਜਦੂਤ ਸੰਜੇ ਸੁਧੀਰ ਨੇ ਕਿਹਾ, “ਇਸ ਰਿਸ਼ਤੇ ਦੀ ਖ਼ੂਬਸੂਰਤੀ ਇਹ ਹੈ ਕਿ ਸਾਡੇ ਨੇਤਾ ਨਿਯਮਤ ਸੰਪਰਕ ਵਿੱਚ ਰਹੇ ਹਨ, ਇੱਥੋਂ ਤੱਕ ਕਿ ਕੋਵਿਡ ਦੌਰਾਨ ਵੀ, ਉਹ ਆਨਲਾਈਨ ਮਾਧਿਅਮਾਂ ਰਾਹੀਂ ਇਕ ਦੂਜੇ ਨਾਲ ਜੁੜੇ ਹੋਏ ਸਨ।” ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਆਰਥਿਕ ਸਬੰਧਾਂ ਨੂੰ ਨਵੀਂ ਊਰਜਾ ਦੇਣ ਵਾਲੇ ‘ਵਿਆਪਕ ਆਰਥਿਕ ਸਾਂਝੇਦਾਰੀ ਸਮਝੌਤਾ’ (ਸੀਈਪੀਏ) ‘ਤੇ ਵੀ ਕੋਵਿਡ-19 ਮਹਾਮਾਰੀ ਦੌਰਾਨ ਹਸਤਾਖਰ ਕੀਤੇ ਗਏ ਸਨ।ਸੁਧੀਰ ਨੇ ਕਿਹਾ, ”ਸਿਰਫ ਇਕ ਸਾਲ ‘ਚ ਸਾਡੇ ਵਪਾਰ ‘ਚ 19 ਫ਼ੀਸਦੀ ਦਾ ਵਾਧਾ ਹੋਇਆ ਹੈ ਅਤੇ ਹੁਣ ਕੁਲ ਵਪਾਰ 85 ਅਰਬ ਡਾਲਰ ਦੇ ਕਰੀਬ ਹੈ। ਸ਼ੁਰੂਆਤੀ ਟੀਚਾ 5 ਸਾਲਾਂ ਵਿੱਚ 100 ਬਿਲੀਅਨ ਅਮਰੀਕੀ ਡਾਲਰ ਸੀ।” ਪ੍ਰਧਾਨ ਮੰਤਰੀ ਮੋਦੀ ਅੱਜ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਅਤੇ ਅਬੂ ਧਾਬੀ ਦੇ ਸ਼ਾਸਕ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨਾਲ ਗੱਲਬਾਤ ਕਰਨਗੇ।