ਐਸ. ਏ. ਐਸ. ਨਗਰ, 21 ਮਾਰਚ (ਪ੍ਰੈਸ ਕੀ ਤਾਕਤ)- ਮੁਹਾਲੀ ਵਿਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਪਿਛਲੇ ਚਾਰ ਦਿਨਾਂ ਤੋਂ ਚੱਲ ਰਹੇ ਧਰਨੇ ਨੂੰ ਅੱਜ ਪੰਜਾਬ ਪੁਲਿਸ ਵਲੋਂ ਵੱਡਾ ਐਕਸ਼ਨ ਕਰਦਿਆਂ ਚੁੱਕ ਦਿੱਤਾ ਗਿਆ ਹੈ ਅਤੇ ਪੁਲਿਸ ਏਅਰਪੋਰਟ ਰੋਡ ’ਤੇ ਸਾਰੀ ਟ੍ਰੈਫ਼ਿਕ ਮੁੜ ਬਹਾਲ ਕਰ ਦਿੱਤੀ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਮੌਕੇ ਐਸ. ਪੀ. ਏ. ਐਸ. ਔਲਖ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰਦੁਆਰਾ ਸਿੰਘ ਸ਼ਹੀਦਾਂ ਦੀ ਕਮੇਟੀ ਵਲੋਂ ਸ਼ਿਕਾਇਤ ਮਿਲੀ ਸੀ ਕਿ ਧਰਨੇ ਕਾਰਨ ਸੰਗਤਾਂ ਨੂੰ ਦਿੱਕਤ ਪੇਸ਼ ਆ ਰਹੀ ਹੈ ਅਤੇ ਗੁਰੂ ਘਰ ਦਾ ਸਾਰਾ ਲੰਗਰ ਵੀ ਖ਼ਰਾਬ ਹੋ ਰਿਹਾ ਹੈ।