No Result
View All Result
Sunday, July 27, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ: 92 ਕਰੋੜ ਵਿੱਚੋਂ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਜਾ ਚੁੱਕੀ ਹੈ ਵੰਡੀ: ਡਾ. ਬਲਜੀਤ ਕੌਰ

admin by admin
December 7, 2024
in BREAKING, CHANDIGARH, COVER STORY, INDIA, National, PUNJAB
0
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ: 92 ਕਰੋੜ ਵਿੱਚੋਂ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਜਾ ਚੁੱਕੀ ਹੈ ਵੰਡੀ: ਡਾ. ਬਲਜੀਤ ਕੌਰ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 7 ਦਸੰਬਰ:

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਅਧੀਨ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਤਹਿਤ ਸਾਲ 2017-18 ਤੋਂ 2019-20 ਤੱਕ ਦੀ ਬਕਾਇਆ ਰਹਿੰਦੀ ਅਦਾਇਗੀ ਲਈ ਸਾਲ 2023-24 ਦੌਰਾਨ 366.00 ਕਰੋੜ ਰੁਪਏ ਜਾਰੀ ਕੀਤੇ ਗਏ ਸਨ ਜਿਸ ਵਿੱਚੋਂ 1008 ਸੰਸਥਾਵਾਂ ਨੂੰ 283.62 ਕਰੋੜ ਰੁਪਏ ਦੀ ਰਾਸ਼ੀ ਅਦਾਇਗੀ ਕੀਤੀ ਜਾ ਚੁੱਕੀ ਹੈ। ਮੰਤਰੀ ਨੇ ਇਹ ਵੀ ਕਿਹਾ ਕਿ ਬਕਾਇਆ ਰਹਿੰਦੀਆਂ ਸੰਸਥਾਵਾਂ ਨੂੰ ਵੀ ਜਲਦ ਹੀ ਅਦਾਇਗੀ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰੀ ਸੰਸਥਾਵਾਂ ਅਤੇ ਪੰਜਾਬ ਰਾਜ ਦੇ ਵਿਦਿਆਰਥੀ ਜੋ ਕਿ ਹੋਰ ਰਾਜਾਂ ਦੀਆਂ ਸੰਸਥਾਵਾਂ ਵਿੱਚ ਪੜ੍ਹਾਈ ਕਰ ਰਹੇ ਹਨ, ਨੂੰ ਵੀ ਇਸ ਸਮੇਂ ਦੀ ਬਕਾਇਆ ਅਦਾਇਗੀ ਲਈ 92.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਰਾਸ਼ੀ ਵਿੱਚੋਂ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ ਅਤੇ ਬਕਾਇਆ ਰਹਿੰਦੀਆਂ ਸੰਸਥਾਵਾਂ ਨੂੰ ਵੀ ਰਾਸ਼ੀ ਵੰਡਣ ਲਈ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਸਾਲ 2023-24 ਦੇ ਵਿਦਿਆਰਥੀਆਂ ਲਈ 229.23 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਸੀ ਅਤੇ ਚਾਲੂ ਵਿੱਤੀ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ 2017 ਤੋਂ 2020 ਦੇ ਸਮੇਂ ਦੌਰਾਨ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਜੋ ਸਕਾਲਰਸ਼ਿਪ ਸਕੀਮ ਅਧੀਨ ਰਾਸ਼ੀ ਜਾਰੀ ਕੀਤੀ ਜਾਣੀ ਸੀ ਨਾ ਤਾਂ ਉਹ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਅਤੇ ਨਾ ਹੀ ਉਸ ਸਮੇਂ ਦੀ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਅਦਾ ਕੀਤੀ ਗਈ। ਪਿੱਛਲੀਆਂ ਸਰਕਾਰਾਂ ਦੇ ਅਜਿਹੇ ਰਵਈਏ ਕਾਰਨ ਅਨੂਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਸਬੰਧਤ ਕਾਲਜਾਂ ਵੱਲੋਂ ਡਿਗਰੀਆਂ ਰੋਕ ਦਿੱਤੀਆਂ ਗਈਆਂ। ਜਿਸ ਕਾਰਨ ਇਹਨਾਂ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਪੈ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਦੋਂ ਤੋਂ ਆਪਣਾ ਕਾਰਜ਼ ਭਾਰ ਸੰਭਾਲਿਆ ਹੈ, ਉਹ ਇਸ ਦਿਸ਼ਾ ਵਿੱਚ ਹਰ ਸੰਭਵ ਉਪਰਾਲੇ ਕਰ ਰਹੀ ਹੈ ਤਾਂ ਜੋ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੜਾਈ ਵਿੱਚ ਕੋਈ ਵਿਘਨ ਨਾ ਪਵੇ।

ਕੈਬਨਿਟ ਮੰਤਰੀ ਨੇ ਅੱਗੇ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਸਕਾਲਰਸ਼ਿਪ ਸਕੀਮ ਅਧੀਨ  ਆਪਣਾ ਬਣਦਾ ਬਕਾਇਆ ਹਿੱਸਾ ਜਲਦ ਤੋਂ ਜਲਦ ਜ਼ਾਰੀ ਕਰਨ ਤਾਂ ਜੋ ਪੰਜਾਬ ਦੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਕੋਈ ਵਿਘਨ ਨਾ ਪਵੇ। ਇਥੇ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਕਾਲਰਸ਼ਿਪ ਸਕੀਮ ਦੇ ਪੋਰਟਲ ਤੇ ਸਾਲ 2024-25 ਅਧੀਨ 2 ਲੱਖ 31 ਹਜ਼ਾਰ ਦੇ ਕਰੀਬ ਵਿਦਿਆਰਥੀ ਇਸ ਸਕੀਮ ਅਧੀਨ ਨਵੇਂ ਰਜਿਸਟਰਡ ਹੋਏ ਹਨ।

ਮੰਤਰੀ ਨੇ ਦੱਸਿਆ ਕਿ ਇਹ ਰਾਸ਼ੀ ਵੱਖ-ਵੱਖ ਸਰਕਾਰੀ ਸੰਸਥਾਵਾਂ ਨੂੰ ਜਾਰੀ ਕਰਨ ਅਤੇ ਇਸਦੀ ਸਹੀ ਅਦਾਇਗੀ ਯਕੀਨੀ ਬਣਾਉਣ ਦੀ ਜਿੰਮੇਵਾਰੀ ਪ੍ਰਬੰਧਕੀ ਵਿਭਾਗ ਨੂੰ ਦਿੱਤੀ ਗਈ ਹੈ। ਇਹ ਵਿਭਾਗ ਇਸ ਰਕਮ ਦੇ ਸਹੀ ਵਰਤੋਂ ਲਈ ਜਿੰਮੇਵਾਰ ਹੋਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਸਕੀਮ ਤਹਿਤ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪੜ੍ਹਾਈ ਲਈ ਵਿੱਤੀ ਸਹਾਇਤਾ ਸਮੇਂ-ਸਿਰ ਮੁਹੱਈਆ ਕਰਵਾਈ ਜਾਵੇਗੀ। ਇਹ ਰਕਮ ਉਹਨਾਂ ਦੀ ਸਿੱਖਿਆ ਦੀ ਲਗਾਤਾਰਤਾ ਲਈ ਮਦਦਗਾਰ ਸਾਬਤ ਹੋਵੇਗੀ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਨੇ ਕਿਹਾ ਕਿ ਸਿੱਖਿਆ ਸਮਾਜਿਕ ਬਦਲਾਅ ਲਈ ਸਭ ਤੋਂ ਸ਼ਕਤੀਸ਼ਾਲੀ ਹਥਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਕੋਈ ਵੀ ਵਿਦਿਆਰਥੀ ਆਰਥਿਕ ਕਾਰਣਾਂ ਕਰਕੇ ਆਪਣੀ ਪੜਾਈ ਨੂੰ ਛੱਡਣ ਲਈ ਮਜਬੂਰ ਨਾ ਹੋਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਹੱਕਾਂ ਅਤੇ ਅਧਿਕਾਰ ਲਈ ਸਿਰਫ ਵਚਨਬੱਧ ਹੀ ਨਹੀਂ, ਸਗੋਂ ਇਸ ਨੂੰ ਹਕੀਕਤ ਵਿੱਚ ਬਦਲਣ ਲਈ ਕਾਰਜਸ਼ੀਲ ਹੈ।
ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਜਾਰੀ ਕੀਤੀ ਗਈ ਰਕਮ, ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਰੁਚੀ ਵਧਾਉਣ ਅਤੇ ਵਿੱਤੀ ਚੁਣੌਤੀਆਂ ਦਾ ਸਾਹਮਣਾ ਕਰਨ ਵਿੱਚ ਮਦਦ ਕਰੇਗੀ।

ਡਾ. ਬਲਜੀਤ ਕੌਰ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਸਕਾਲਰਸ਼ਿਪ ਸਕੀਮਾਂ ਸਬੰਧੀ ਅਨੁਸੂਚਿਤ ਜਾਤੀ ਵਰਗ ਵਿੱਚ ਜਾਗਰੂਕਤਾ ਅਤੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਸਕੀਮਾਂ ਦੀ ਪਹੁੰਚ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹਨਾਂ ਯਤਨਾਂ ਨਾਲ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਵਿੱਚ ਸਮਾਜਿਕ ਅਤੇ ਆਰਥਿਕ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿੱਚ ਮਦਦ ਮਿਲੇਗੀ।

ਮੰਤਰੀ ਨੇ ਦੱਸਿਆ ਕਿ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਵਿੱਤੀ ਸਹਾਇਤਾ ਦੇ ਨਾਲ-ਨਾਲ ਉਨ੍ਹਾਂ ਦੇ ਵਿਕਾਸ ਲਈ ਕਈ ਸਕੀਮਾਂ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ। ਇਹ ਯਤਨ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਹੀ ਨਹੀਂ ਸਗੋਂ ਰੁਜ਼ਗਾਰ ਦੇ ਮੌਕਿਆਂ ਵਿੱਚ ਵੀ ਸਹਾਇਕ ਹੋਣਗੇ ਅਤੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਣ ਕਦਮ ਹੋਣਗੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਪ੍ਰੋਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ।

ਇਸ ਮੌਕੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ ਸ੍ਰੀ ਸੰਦੀਪ ਹੰਸ ਅਤੇ ਡਿਪਟੀ ਡਾਇਰੈਕਟਰ ਸ੍ਰੀ ਰਵਿੰਦਰਪਾਲ ਸਿੰਘ ਸੰਧੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Post Views: 62
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #dr.baljit kaurCabinet Ministercabinet minister baljit kaurcabinet ministers of punjabpost matric scholarshippost matric scholarship schemepost matric scholarship scheme 2024scholarship
Previous Post

ਹਰਿਆਣਾ ਸਰਕਾਰ ਵੱਲੋਂ ਦਿੱਲੀ ਜਾਣ ਵਾਲੇ ਰਸਤੇ ਨੂੰ ਰੋਕਣਾ ਗੈਰ ਸੰਵਿਧਾਨਿਕ ਅਤੇ ਗੈਰ ਮਨੁੱਖੀ- ਅਮਨ ਅਰੋੜਾ

Next Post

ਪੰਜਾਬ ਸਰਕਾਰ ਵੱਲੋਂ 4 ਮਹੀਨਿਆਂ ਵਿੱਚ ਲਗਾਏ ਜਾਣਗੇ 2356 ਖੇਤੀ ਸੋਲਰ ਪੰਪ

Next Post
ਪੰਜਾਬ ਸਰਕਾਰ ਵੱਲੋਂ 4 ਮਹੀਨਿਆਂ ਵਿੱਚ ਲਗਾਏ ਜਾਣਗੇ 2356 ਖੇਤੀ ਸੋਲਰ ਪੰਪ

ਪੰਜਾਬ ਸਰਕਾਰ ਵੱਲੋਂ 4 ਮਹੀਨਿਆਂ ਵਿੱਚ ਲਗਾਏ ਜਾਣਗੇ 2356 ਖੇਤੀ ਸੋਲਰ ਪੰਪ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In