ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪੰਜ ਨਵੇਂ ਰਾਜਪਾਲਾਂ ਦੀ ਨਿਯੁਕਤੀ ਕੀਤੀ ਹੈ, ਜਿਸ ਵਿੱਚ ਸਾਬਕਾ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੂੰ ਮਣੀਪੁਰ ਦਾ ਨਵਾਂ ਰਾਜਪਾਲ ਬਣਾਇਆ ਗਿਆ ਹੈ। ਇਸ ਦੇ ਨਾਲ ਹੀ, ਕੇਰਲਾ ਅਤੇ ਬਿਹਾਰ ਦੇ ਰਾਜਪਾਲਾਂ ਦੀ ਆਪਸ ਵਿਚ ਅਦਲਾ ਬਦਲੀ ਕੀਤੀ ਗਈ ਹੈ। ਬਿਹਾਰ ਦੇ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੂੰ ਕੇਰਲਾ ਭੇਜਿਆ ਗਿਆ ਹੈ, ਜਦੋਂ ਕਿ ਕੇਰਲ ਦੇ ਰਾਜਪਾਲ ਆਰਿਫ ਮੁਹੰਮਦ ਖਾਨ ਨੂੰ ਬਿਹਾਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਨਿਯੁਕਤੀਆਂ ਉਸ ਦਿਨ ਤੋਂ ਲਾਗੂ ਹੋਣਗੀਆਂ, ਜਿਸ ਦਿਨ ਨਵੇਂ ਰਾਜਪਾਲ ਆਪਣੀ ਡਿਊਟੀ ਸੰਭਾਲਣਗੇ। ਇਸ ਤਰ੍ਹਾਂ, ਮਿਜ਼ੋਰਮ ਦੇ ਰਾਜਪਾਲ ਹਰੀ ਬਾਬੂ ਨੂੰ ਓਡੀਸ਼ਾ ਦਾ ਰਾਜਪਾਲ ਬਣਾਇਆ ਗਿਆ ਹੈ, ਜੋ ਕਿ ਇਸ ਸਾਰੇ ਪ੍ਰਕਿਰਿਆ ਦਾ ਹਿੱਸਾ ਹੈ।