No Result
View All Result
Saturday, July 26, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪ੍ਰੋ. ਅਸ਼ੀਮ ਕੁਮਾਰ ਘੋਸ਼ ਨੇ ਹਰਿਆਣਾ ਦੇ ਰਾਜਪਾਲ ਦੇ ਅਹੁਦੇ ਦੀ ਸੁੰਹ ਚੁੱਕੀ

admin by admin
July 21, 2025
in BREAKING, CHANDIGARH, COVER STORY, HARYANA, INDIA, National, POLITICS, PUNJAB
0
ਪ੍ਰੋ. ਅਸ਼ੀਮ ਕੁਮਾਰ ਘੋਸ਼ ਨੇ ਹਰਿਆਣਾ ਦੇ ਰਾਜਪਾਲ ਦੇ ਅਹੁਦੇ ਦੀ ਸੁੰਹ ਚੁੱਕੀ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 21 ਜੁਲਾਈ – ਹਰਿਆਣਾ ਦੇ ਨਵੇਂ ਨਿਯੁਕਤ ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼ ਨੇ ਸੋਮਵਾਰ ਨੂੰ ਸੂਬੇ ਦੇ 19ਵੇਂ ਰਾਜਪਾਲ ਵਜੋ ਸੁੰਹ ਚੁੱਕੀ। ਹਰਿਆਣਾ ਰਾਜਭਵਨ ਵਿੱਚ ਆਯੋਜਿਤ ਸਮਾਰੋਹ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ੍ਰੀ ਸ਼ੀਲ ਨਾਗੂ ਨੇ ਪ੍ਰੋ. ਅਸ਼ੀਮ ਕੁਮਾਰ ਘੋਸ਼ ਨੂੰ ਅਹੁਦਾ ਅਤੇ ਵਫ਼ਾਦਾਰੀ ਦੀ ਸੁੰਹ ਚੁਕਾਈ।

          ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼, ਇੱਕ ਪ੍ਰਸਿੱਧ ਸਿਖਿਆ ਸ਼ਾਸਤਰੀ ਅਤੇ ਤਜ਼ਰਬੇਕਾਰ ਸਿਆਸਤਦਾਨ ਹਨ, ਜੋ ਲਗਭਗ ਚਾਰ ਦਿਹਾਕਿਆਂ ਤੱਕ ਕੋਲਕਾਤਾ ਦੇ ਇੱਕ ਮੰਨੇ-ਪ੍ਰਮੰਨੇ ਕਾਲਜ ਵਿੱਚ ਰਾਜਨੀਤੀ ਸ਼ਾਸਤਰ ਵਿਭਾਗ ਦੇ ਚੇਅਰਮੈਨ ਰਹੇ। ਉਨ੍ਹਾਂ ਨੇ ਅਕਾਦਮਿਕ ਖੋਜ ਅਤੇ ਰਾਜਨੀਤਿਕ ਵਿਚਾਰ-ਵਟਾਂਦਰਾਂ ਵਿੱਚ ਸਰਗਰਮ ਯੋਗਦਾਨ ਸਮੇਤ ਯੂ.ਜੀ.ਸੀ. ਅਤੇ ਆਈ.ਸੀ.ਐਸ.ਐਸ.ਆਰ. ਪਰਿਯੋਜਨਾਵਾਂ ‘ਤੇ ਵੀ ਕੰਮ ਕੀਤਾ ਹੈ ਅਤੇ ਉਨ੍ਹਾਂ ਦੇ ਕਈ ਲੇਖ ਪ੍ਰਮੁੱਖ ਪ੍ਰਕਾਸ਼ਨਾਂ ਵਿੱਚ ਪ੍ਰਕਾਸ਼ਿਤ ਹੋਏ ਹਨ।

          ਸੁੰਹ ਚੁੱਕ ਸਮਾਰੋਹ ਵਿੱਚ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰਿਆ, ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਮੌਜੂਦ ਰਹੇ। ਇੰਨ੍ਹਾਂ ਤੋਂ ਇਲਾਵਾ, ਰਾਜਪਾਲ ਦੀ ਧਰਮ ਪਤਨੀ ਸ੍ਰੀਮਤੀ ਮਿਤਰਾ ਘੋਸ਼, ਮੁੱਖ ਮੰਤਰੀ ਦੀ ਧਰਮ ਪਤਨੀ ਸ੍ਰੀਮਤੀ ਸੁਮਨ ਸੈਣੀ ਸਮੇਤ ਰਾਜਪਾਲ ਦੇ ਪਰਿਵਾਰ ਦੇ ਮੈਂਬਰ ਵੀ ਮੌਜੂਦ ਰਹੇ।

          ਸਮਾਰੋਹ ਵਿੱਚ ਹਰਿਆਣਾ ਵਿਧਾਨਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ, ਕੈਬੀਨੇਟੇ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ, ਸ੍ਰੀ ਮਹੀਪਾਲ ਢਾਂਡਾ, ਡਾ. ਅਰਵਿੰਦ ਸ਼ਰਮਾ, ਸ੍ਰੀ ਸ਼ਿਆਮ ਸਿੰਘ ਰਾਣਾ, ਸ੍ਰੀ ਰਣਬੀਰ ਗੰਗਵਾ, ਸ੍ਰੀ ਕ੍ਰਿਸ਼ਣ ਕੁਮਾਰ ਬੇਦੀ, ਸ੍ਰੀਮਤੀ ਸ਼ਰੂਤੀ ਚੌਧਰੀ, ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ ਅਤੇ ਸ੍ਰੀ ਗੌਰਵ ਗੌਤਮ, ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਰਾਜਪਾਲ ਦੇ ਸਕੱਤਰ ਸ੍ਰੀ ਅਤੁਲ ਦਿਵੇਦੀ, ਵਿਧਾਇਕ ਅਤੇ ਯੂਨੀਵਰਸਿਟੀਆਂ ਦੇ ਵਾਇਸ ਚਾਂਸਲਰ ਅਤੇ ਸੀਨੀਅਰ ਅਧਿਕਾਰੀ ਮੌਜੂਦ ਰਹੇ।

          ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼ ਨੇ ਸੁੰਹ ਚੁੱਕ ਸਮਾਰੋਹ ਵਿੱਚ ਆਏ ਮਾਣਯੋਗ ਲੋਕਾਂ ਨਾਲ ਨਿਜੀ ਰੂਪ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਵਧਾਈ ਸਵੀਕਾਰ ਕੀਤੀ। ਇਸ ਦੌਰਾਨ ਹਰਿਆਣਾ ਆਰਮਡ ਪੁਲਿਸ ਦੀ ਸਪੈਸ਼ਲ ਟੁੱਕੜੀ ਨੇ ਰਾਜਪਾਲ ਨੂੰ ਗਾਰਡ ਆਫ ਆਨਰ ਦਿੱਤਾ।

Post Views: 4
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ashish kumar ghoshChief Justice of Haryana High Court Shri Sheel NaguHaryana newsNayab Singh Sainishri gulabchand ktariya
Previous Post

ਮੇਜਰ ਹਰਜੋਤ ਕੌਰ ਨੇ ਪਟਿਆਲਾ ਦੇ ਐਸ.ਡੀ.ਐਮ ਦਾ ਅਹੁਦਾ ਸੰਭਾਲਿਆ

Next Post

ਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ

Next Post
ਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ

ਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In