No Result
View All Result
Tuesday, June 23, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਜਾਣ ‘ਤੇ ਪਾਬੰਦੀ ਦੇ ਹੁਕਮ ਜਾਰੀ

admin by admin
June 6, 2023
in BREAKING, COVER STORY, PUNJAB
0
ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਜਾਣ ‘ਤੇ ਪਾਬੰਦੀ ਦੇ ਹੁਕਮ ਜਾਰੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 06-06-2023(ਪ੍ਰੈਸ ਕੀ ਤਾਕਤ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਪੈਂਦੇ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲ ਅਤੇ ਅਜਿਹੇ ਸਥਾਨ ਜਿੱਥੇ ਵਿਆਹ ਸ਼ਾਦੀਆਂ ਦੇ ਪ੍ਰੋਗਰਾਮ/ਪਾਰਟੀਆਂ ਦਾ ਆਯੋਜਨ ਕੀਤਾ ਜਾਂਦਾ ਹੈ, ਪ੍ਰੋਗਰਾਮ ਮੌਕੇ ਕਿਸੇ ਵੀ ਲਾਇਸੰਸੀ ਵਿਅਕਤੀ ਵੱਲੋਂ ਅਸਲਾ ਅੰਦਰ ਲੈ ਕੇ ਜਾਣ ਅਤੇ ਲੋਕ ਦਿਖਾਵੇ ਲਈ ਅਸਮਾਨੀ ਫਾਇਰ ਕਰਨ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹੇ ਵਿੱਚ 4 ਅਗਸਤ 2023 ਤੱਕ ਲਾਗੂ ਰਹਿਣਗੇ।

ਹੁਕਮਾਂ ‘ਚ ਕਿਹਾ ਗਿਆ ਹੈ ਕਿ ਇਹ ਆਮ ਵੇਖਣ ਵਿੱਚ ਆਇਆ ਹੈ ਕਿ ਵਿਆਹ ਸ਼ਾਦੀਆਂ ਦੇ ਸਮੇਂ ਮੈਰਿਜ ਪੈਲਸਾਂ ਵਿੱਚ ਕੁਝ ਲੋਕ ਆਪਣਾ ਲਾਇਸੰਸੀ ਅਸਲਾ ਨਾਲ ਲੈ ਕੇ ਜਾਂਦੇ ਹਨ ਅਤੇ ਸਮਾਗਮਾਂ ਵਿੱਚ ਸ਼ਰਾਬ ਆਦਿ ਪੀ ਕੇ ਇਹ ਵਿਅਕਤੀ ਹਥਿਆਰ ਲੈ ਕੇ ਸਟੇਜ ਉੱਪਰ ਭੰਗੜਾ ਪਾਉਂਦੇ ਸਮੇਂ ਫਾਇਰ ਕਰਦੇ ਹਨ ਜੋ ਪੈਲੇਸ ਵਿੱਚ ਮੌਜੂਦ ਲੋਕਾਂ ਦੀ ਜਾਨ ਦਾ ਖਤਰਾ ਬਣ ਜਾਂਦਾ ਹੈ, ਅਜਿਹੀਆਂ ਘਟਨਾਵਾਂ ਵਿੱਚ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਵਰਨਣਯੋਗ ਹੈ ਕਿ ਪੈਲੇਸਾਂ ਵਿੱਚ ਅਸਲਾ ਨਾਲ ਲੈ ਕੇ ਆਉਣ ਸਬੰਧੀ ਬੋਰਡ ਤਾਂ ਲਿਖੇ ਹੁੰਦੇ ਹਨ ਪਰ ਇਨ੍ਹਾਂ ਬੋਰਡਾਂ ‘ਤੇ ਕਿਸੇ ਵੱਲੋਂ ਅਮਲ ਨਹੀਂ ਕੀਤਾ ਜਾਂਦਾ। ਇਸ ਲਈ ਕੋਈ ਵੀ ਵਿਅਕਤੀ ਮੈਰਿਜ ਪੈਲਸਾਂ/ਹੋਟਲਾਂ ਵਿੱਚ ਲਾਇਸੰਸੀ ਹਥਿਆਰ ਨਾ ਲੈ ਕੇ ਆਵੇ, ਨੂੰ ਰੋਕਣ ਲਈ ਯਕੀਨੀ ਬਣਾਇਆ ਜਾਣਾ ਹੈ ਤਾਂ ਜੋ ਅੱਗੇ ਤੋਂ ਮੈਰਿਜ ਪੈਲੇਸਾਂ/ਹੋਟਲਾਂ ਵਿੱਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਸ ਲਈ ਅਮਨ ਕਾਨੂੰਨ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਵਾਸਤੇ ਢੁਕਵੇਂ ਕਦਮ ਉਠਾਉਣੇ ਜ਼ਰੂਰੀ ਹਨ।
ਪਟਿਆਲਾ ਜ਼ਿਲ੍ਹੇ ਵਿੱਚ ਸਥਿਤ ਸਾਰੇ ਮੈਰਿਜ ਪੈਲੇਸ, ਹੋਟਲ, ਕਮਿਊਨਿਟੀ ਹਾਲ ਦੇ ਮਾਲਕਾਂ/ਮੈਨੇਜਰ/ਪ੍ਰਬੰਧਕ ਇਹਨਾਂ ਹੁਕਮਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣਗੇ।

Post Views: 71
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਟਰਾਂਸਪੋਰਟ ਮੰਤਰੀ ਨੇ ਗੱਡੀਆਂ ਦੀ ਪਾਸਿੰਗ ਪੈਂਡੈਂਸੀ ਦੂਰ ਕਰਨ ਲਈ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨਿਆ

Next Post

ਸ਼ਹਿਰਾਂ ਨੂੰ ‘ਕਲੀਨ ਸਿਟੀ-ਸੇਫ ਸਿਟੀ’ ਬਣਾਉਣ ਦਾ ਟੀਚਾ – ਡਾ: ਕਮਲ ਗੁਪਤਾ

Next Post
ਸ਼ਹਿਰਾਂ ਨੂੰ ‘ਕਲੀਨ ਸਿਟੀ-ਸੇਫ ਸਿਟੀ’ ਬਣਾਉਣ ਦਾ ਟੀਚਾ – ਡਾ: ਕਮਲ ਗੁਪਤਾ

ਸ਼ਹਿਰਾਂ ਨੂੰ 'ਕਲੀਨ ਸਿਟੀ-ਸੇਫ ਸਿਟੀ' ਬਣਾਉਣ ਦਾ ਟੀਚਾ - ਡਾ: ਕਮਲ ਗੁਪਤਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800