No Result
View All Result
Thursday, April 23, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

PUNAJBI NEWS:ਪੀ.ਆਰ.ਟੀ.ਸੀ. ਦੇ ਡਰਾਈਵਰ ਤੇ ਕੰਡਕਟਰ ਸਾਡੇ ਆਵਾਜਾਈ ਸੁਰੱਖਿਆ ਹੀਰੋ- ਚੇਅਰਮੈਨ ਹਰਜੋਤ ਸਿੰਘ ਹਡਾਣਾ

ਸੜਕ ਸੁਰੱਖਿਆ ਮਹੀਨਾ ਤਹਿਤ ਪੀ.ਆਰ.ਟੀ.ਸੀ. ਡਰਾਇਵਰ ਟਰੇਨਿੰਗ ਸਕੂਲ ਵਿਖੇ ਜਾਗਰੂਕਤਾ ਪ੍ਰੋਗਰਾਮ

admin by admin
January 24, 2024
in BREAKING, COVER STORY, INDIA, PUNJAB
0
PUNAJBI NEWS:ਪੀ.ਆਰ.ਟੀ.ਸੀ. ਦੇ ਡਰਾਈਵਰ ਤੇ ਕੰਡਕਟਰ ਸਾਡੇ ਆਵਾਜਾਈ ਸੁਰੱਖਿਆ ਹੀਰੋ- ਚੇਅਰਮੈਨ ਹਰਜੋਤ ਸਿੰਘ ਹਡਾਣਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਪਟਿਆਲਾ, 24 ਜਨਵਰੀ:
ਸੜਕ ਸੁਰੱਖਿਆ ਮਹੀਨੇ ਤਹਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਪੀ.ਆਰ.ਟੀ.ਸੀ ਦੇ ਚੇਅਰਮੈਨ ਹਰਜੋਤ ਸਿੰਘ ਹਡਾਣਾ ਤੇ ਐਮ.ਡੀ. ਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਰਾਈਵਰਾਂ ਕੰਡਕਟਰਾਂ ਅਤੇ ਹੈਲਪਰਾਂ ਲਈ ਚਲਦੇ ਡਰਾਇਵਰ ਟਰੇਨਿੰਗ ਸਕੂਲ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਇਸ ਮੌਕੇ ਚੇਅਰਮੈਨ ਹਡਾਣਾ ਨੇ ਕਿਹਾ ਕਿ ਪੀ.ਆਰ.ਟੀ.ਸੀ. ਦੇ ਡਰਾਈਵਰ ਤੇ ਕੰਡਕਟਰ ਸਾਡੇ ਆਵਾਜਾਈ ਸੁਰੱਖਿਆ ਹੀਰੋ ਹਨ।
ਇਸ ਦੌਰਾਨ ਰੈਡ ਕਰਾਸ ਸੁਸਾਇਟੀ ਦੇ ਸੇਵਾ ਮੁਕਤ ਜਿਲਾ ਟ੍ਰੇਨਿੰਗ ਅਫ਼ਸਰ ਕਾਕਾ ਰਾਮ ਵਰਮਾ ਨੇ ਫ਼ਸਟ ਏਡ, ਸੀ ਪੀ ਆਰ, ਜ਼ਖਮੀਆਂ ਦੀ ਸੇਵਾ ਸੰਭਾਲ, ਦਿਲ ਦੇ ਦੌਰੇ, ਅਨਜਾਇਨਾ ਕਾਰਡੀਅਕ ਅਰੈਸਟ ਅਤੇ ਗੈਸਾਂ ਧੂੰਏਂ ਵਿੱਚ ਫ਼ਸੇ ਬੰਦਿਆਂ ਨੂੰ ਮਰਨ ਤੋਂ ਬਚਾਉਣ ਲਈ ਟਰੇਨਿੰਗ ਦਿੱਤੀ।
ਮਾਰੂਤੀ ਸੁਜ਼ੂਕੀ ਡਰਾਈਵਿੰਗ ਟਰੇਨਿੰਗ ਸਕੂਲ ਦੇ ਮੈਨੇਜਰ ਅਸ਼ੀਸ਼ ਸ਼ਰਮਾ ਨੇ ਆਵਾਜਾਈ ਨਿਯਮਾਂ ਕਾਨੂੰਨਾਂ ਅਸੂਲਾਂ ਅਤੇ ਸੜਕਾਂ ਉਤੇ ਚਲਦੇ ਸਮੇਂ ਹਾਦਸਿਆਂ ਤੋਂ ਬਚਣ ਲਈ ਚੰਗੇ ਡਰਾਈਵਰਾਂ ਦੇ ਗੁਣ, ਗਿਆਨ, ਆਦਤਾਂ ਭਾਵਨਾਵਾਂ ਬਾਰੇ ਜਾਣਕਾਰੀ ਦਿੱਤੀ। ਪੰਜਾਬ ਨਸ਼ਾ ਛੁਡਾਊ ਕੇਂਦਰ ਸਾਕੇਤ ਹਸਪਤਾਲ ਦੇ ਕਾਉਸਲਰ ਅੰਮ੍ਰਿਤ ਪਾਲ ਅਤੇ ਪਰਵਿੰਦਰ ਕੌਰ ਵਰਮਾ ਨੇ ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ, ਹਾਦਸਿਆਂ ਅਪਰਾਧਾਂ ਅਤੇ ਲੜਾਈ ਝਗੜਿਆਂ ਬਾਰੇ ਜਾਣਕਾਰੀ ਦਿੱਤੀ।
ਪਟਿਆਲਾ ਫਾਉਂਡੇਸ਼ਨ ਦੇ ਚੇਅਰਮੈਨ ਰਵੀ ਸਿੰਘ ਆਹਲੂਵਾਲੀਆ, ਮਿਸ ਵਿਧੀ ਅਤੇ ਰਾਵਲ ਦੀਪ ਨੇ ਆਵਾਜਾਈ ਨਿਯਮ, ਕਾਨੂੰਨਾਂ, ਅਸੂਲਾਂ, ਮਰਿਆਦਾ, ਫਰਜ਼ਾਂ ਤੇ ਜੁੰਮੇਵਾਰੀਆਂ ਬਾਰੇ ਜਾਣਕਾਰੀ ਦਿੱਤੀ। ਜਨਰਲ ਮੈਨੇਜਰ ਕੇਂਦਰੀ ਵਰਕਸ਼ਾਪ ਪਰਵੀਨ ਕੁਮਾਰ ਨੇ ਸਮੂੰਹ ਡਰਾਈਵਰਾਂ, ਕਡੰਕਟਰਾਂ, ਹੈਲਪਰਾਂ ਅਤੇ ਸਟਾਫ਼ ਮੈਂਬਰਾਂ ਨੂੰ ਚੰਗੇ ਕਰਮਚਾਰੀ ਅਤੇ ਘਰ ਪਰਿਵਾਰਾਂ ਦੇ ਜੁੰਮੇਵਾਰ, ਵਫ਼ਾਦਾਰ ਇਨਸਾਨ ਅਤੇ ਦੇਸ਼ ਦੇ ਵਫ਼ਾਦਾਰ ਨਾਗਰਿਕ ਬਣਕੇ ਆਪਣੀ ਸੁਰੱਖਿਆ ਅਤੇ ਦੂਸਰਿਆਂ ਦੀ ਸੁਰੱਖਿਆ, ਬਚਾਉ, ਮਦਦ, ਸਨਮਾਨ ਅਤੇ ਦੇਸ਼, ਸਮਾਜ, ਵਿਭਾਗ ਦੇ ਨਾਗਰਿਕ ਬਣਕੇ ਆਪਣੇ ਫਰਜ਼ ਜ਼ੁਮੇਵਾਰੀਆਂ ਨਿਭਾਉਣ ਲਈ ਉਤਸ਼ਾਹਿਤ ਕੀਤਾ।
ਇੰਚਾਰਜ ਪੀਆਰਟੀਸੀ ਟਰੇਨਿੰਗ ਸਕੂਲ ਇੰਸਪੈਕਟਰ ਜਸਪਾਲ ਸਿੰਘ ਨੇ ਸਾਰੇ ਡਰਾਈਵਰਾਂ, ਕਡੰਕਟਰਾਂ ਤੇ ਹੈਲਪਰਾ ਤੋਂ ਪ੍ਰਣ ਕਰਵਾਇਆ ਕਿ ਉਹ ਨਿਯਮਾਂ ਕਾਨੂੰਨਾਂ ਅਸੂਲਾਂ ਮਰਿਆਦਾਵਾਂ ਫਰਜ਼ਾਂ ਦੀ ਹਮੇਸ਼ਾ ਪਾਲਣਾ ਕਰਦੇ ਰਹਿਣਗੇ।
#roadsafetysongforchildren #trafficrules #trafficsignsforkids #redmeansstop #greenmeansgosong #yellowmeansslowdown #roadsafetyforkids
Post Views: 164
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: adanimated video for kidscar safetyeducationeducational videogreen means go songkids educationalred means stoprhymes on road safetyroad safety awareness videoroad safety educationroad safety for kidsroad safety song for childrenroad safety videoroad signsafe drivingsafety childsafety in the roadsafety rulessafety tipssafety tips road accidenttraffic rulestraffic signs for kidswaer seat beltyellow means slow down
Previous Post

REPUBLIC DAY:ਗਣਤੰਤਰ ਦਿਵਸ ; ਫੁੱਲ ਡਰੈਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

Next Post

ਸਰਕਾਰੀ (ਸਟੇਟ) ਕਾਲਜ ਆਫ਼ ਐਜੂਕੇਸ਼ਨ ਵਿਖੇ ‘ਪਾਵਰ ਆਫ਼ ਗਰੂਮਿੰਗ ਇਨ ਯੂਅਰ ਪ੍ਰੋਫੈਸ਼ਨਲ ਲਾਈਫ਼’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

Next Post
ਸਰਕਾਰੀ (ਸਟੇਟ) ਕਾਲਜ ਆਫ਼ ਐਜੂਕੇਸ਼ਨ ਵਿਖੇ ‘ਪਾਵਰ ਆਫ਼ ਗਰੂਮਿੰਗ ਇਨ ਯੂਅਰ ਪ੍ਰੋਫੈਸ਼ਨਲ ਲਾਈਫ਼’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਸਰਕਾਰੀ (ਸਟੇਟ) ਕਾਲਜ ਆਫ਼ ਐਜੂਕੇਸ਼ਨ ਵਿਖੇ 'ਪਾਵਰ ਆਫ਼ ਗਰੂਮਿੰਗ ਇਨ ਯੂਅਰ ਪ੍ਰੋਫੈਸ਼ਨਲ ਲਾਈਫ਼' ਵਿਸ਼ੇ 'ਤੇ ਦੋ ਰੋਜ਼ਾ ਵਰਕਸ਼ਾਪ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800