ਪੰਜਾਬ ਸਰਕਾਰ ਨੇ 30 ਮਈ, 2025 ਨੂੰ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਮੌਕੇ ‘ਤੇ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਦੇ ਸਾਰੇ ਸਕੂਲ, ਕਾਲਜ, ਅਤੇ ਹੋਰ ਵਿੱਦਿਅਕ ਸੰਸਥਾਵਾਂ ਦੇ ਨਾਲ-ਨਾਲ ਸਰਕਾਰੀ ਦਫ਼ਤਰ ਵੀ ਬੰਦ ਰਹਿਣਗੇ। ਗੁਰੂ ਅਰਜਨ ਦੇਵ ਜੀ ਸਿੱਖ ਧਰਮ ਦੇ ਪੰਜਵੇਂ ਗੁਰੂ ਹਨ, ਜਿਨ੍ਹਾਂ ਦੀ ਸ਼ਹਾਦਤ ਨੇ ਸਿੱਖਾਂ ਨੂੰ ਜ਼ੁਲਮ ਦੇ ਖਿਲਾਫ ਖੜ੍ਹਾ ਹੋਣ, ਅਕਾਲ ਪੁਰਖ ਦੀ ਇੱਛਾ ਨੂੰ ਮੰਨਣ ਅਤੇ ਆਪਣੇ ਹੱਕਾਂ ਦੀ ਰਾਖੀ ਕਰਨ ਲਈ ਸਬਰ, ਸੰਤੋਖ ਅਤੇ ਦ੍ਰਿੜ੍ਹਤਾ ਨਾਲ ਜੀਵਨ ਜੀਉਣ ਦਾ ਪਾਠ ਸਿਖਾਇਆ। ਜਦੋਂ ਜਹਾਂਗੀਰ ਨੇ ਲੱਖ ਯਤਨਾਂ ਦੇ ਬਾਵਜੂਦ ਗੁਰੂ ਸਾਹਿਬ ਨੂੰ ਇਸਲਾਮ ਕਬੂਲ ਕਰਨ ਲਈ ਮੰਨਿਆ ਨਹੀਂ, ਤਾਂ ਉਸ ਨੇ 1606 ਈ ਵਿੱਚ ਗੁਰੂ ਸਾਹਿਬ ਨੂੰ ਕਈ ਤਸੀਹੇ ਦੇ ਕੇ ਸ਼ਹੀਦ ਕਰਵਾ ਦਿੱਤਾ। ਇਸ ਤਰ੍ਹਾਂ, ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਲਈ ਇੱਕ ਮਹੱਤਵਪੂਰਨ ਮੋੜ ਹੈ, ਜੋ ਉਨ੍ਹਾਂ ਦੇ ਧਰਮ ਅਤੇ ਅਸੂਲਾਂ ਦੀ ਰਾਖੀ ਲਈ ਲੜਨ ਦੀ ਪ੍ਰੇਰਣਾ ਦਿੰਦੀ ਹੈ।