No Result
View All Result
Monday, October 13, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਮੁੱਖ ਮੰਤਰੀ ਵੱਲੋਂ ਪਟਿਆਲਾ ਦੇ ਨੌਜਵਾਨ ਫੋਟੋ ਪੱਤਰਕਾਰ ਜੈ ਦੀਪ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

admin by admin
August 24, 2020
in PUNJAB
0
ਮੁੱਖ ਮੰਤਰੀ ਵੱਲੋਂ ਪਟਿਆਲਾ ਦੇ ਨੌਜਵਾਨ ਫੋਟੋ ਪੱਤਰਕਾਰ ਜੈ ਦੀਪ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ, 24 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਦੇ ਨੌਜਵਾਨ ਫੋਟੋ ਪੱਤਰਕਾਰ ਜੈ ਦੀਪ ਦੀ ਬੇਵਕਤੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 28 ਵਰਿਆਂ ਦੇ ਜੈ ਦੀਪ ਦਾ ਕੱਲ ਪਟਿਆਲਾ ਵਿਖੇ ਦੇਹਾਂਤ ਹੋ ਗਿਆ ਸੀ। ਉਹ ਆਪਣੇ ਪਿੱਛੇ ਮਾਤਾ-ਪਿਤਾ ਤੇ ਇਕ ਭੈਣ ਛੱਡ ਗਿਆ।
ਜੈ ਦੀਪ ਜਿਸ ਨੇ ਪਹਿਲਾਂ ਦੈਨਿਕ ਭਾਸਕਰ ਤੇ ਦੈਨਿਕ ਸਵੇਰਾ ਗਰੁੱਪ ਲਈ ਸੇਵਾਵਾਂ ਨਿਭਾਈਆਂ, ਦਾ ਕੋਵਿਡ-19 ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਕੁਝ ਦਿਨਾਂ ਬਾਅਦ ਹੀ ਦੇਹਾਂਤ ਹੋ ਗਿਆ। ਉਸ ਦੀ ਰਿਪੋਰਟ 18 ਅਗਸਤ ਨੂੰ ਪਾਜ਼ੇਟਿਵ ਆਈ ਸੀ ਜਿਸ ਤੋਂ ਬਾਅਦ ਉਹ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਸੀ। ਕੱਲ ਸ਼ਾਮ ਉਸ ਨੇ ਆਖਰੀ ਸਾਹ ਲਿਆ। ਮੁੱਖ ਮੰਤਰੀ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਜੈ ਦੀਪ ਨੂੰ ਸਮਰਪਿਤ ਪੱਤਰਕਾਰ ਦੱਸਦਿਆਂ ਕਿਹਾ ਕਿ ਉਹ ਇੱਕ ਵਧੀਆ ਫੋਟੋਗ੍ਰਾਫਰ ਸਨ ਜਿਨਾਂ ਨੂੰ ਫੋਟੋ ਪੱਤਰਕਾਰੀ ਦੀ ਡੂੰਘੀ ਸਮਝ ਸੀ। ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ।
ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਜੈ ਦੀਪ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਦੁਖੀ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਹੈ। ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਜ਼ਿਲਾ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਸੂਬਾ ਸਰਕਾਰ ਤਰਫੋਂ ਸੋਮਵਾਰ ਦੀ ਸਵੇਰ ਜੈ ਦੀਪ ਦੇ ਅੰਤਿਮ ਸੰਸਕਾਰ ਮੌਕੇ ਮਿ੍ਰਤਕ ਦੇਹ ਨੂੰ ਸ਼ਰਧਾਂਜਲੀ ਭੇਂਟ ਕੀਤੀ।

Post Views: 26
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: PUNJAB CM CONDOLES PATIALA YOUNG PHOTO JOURNALIST JAI DEEP’s DEATH • MEDIA ADVISOR RAVEEN THUKRAL ALSO EXTENDS CONDOLENCES TO FAMILY
Previous Post

ਹਲਕੇ ਲੱਛਣ ਵਾਲੇ ਮਰੀਜ਼ਾਂ ਤੋਂ ਸੈਂਪਲਿੰਗ ਸਮੇਂ ਸਵੈ-ਘੋਸ਼ਣਾ ਲੈ ਕੇ ਘਰ ਵਿੱਚ ਇਕਾਂਤਵਾਸ ਰਹਿਣ ਦੀ ਦਿੱਤੀ ਜਾਵੇਗੀ ਸਹੂਲਤ

Next Post

सरकारी आदेश के अनुसार चलता है कोरोना का कीडा ?

Next Post
ਕੋਰੋਨਾ ਪੀੜਤ ਮਰੀਜ਼ਾਂ ਦੀ ਵਧ ਰਹੀ ਗਿਣਤੀ ਨੂੰ ਦੇਖਦਿਆਂ ਮਾਨਵਤਾ ਖਤਰੇ ਵਿੱਚ

सरकारी आदेश के अनुसार चलता है कोरोना का कीडा ?

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In