ਮੁਹਾਲੀ, 22 ਅਗਸਤ (ਪ੍ਰੈਸ ਕਿ ਤਾਕਤ ਬਿਊਰੋ)
ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਦੇ ਵਿਰੋਧ ਵਿੱਚ ਅੱਜ ਮੁਹਾਲੀ ਵਿਖੇ ਪੰਚਾਇਤ ਵਿਭਾਗ ਦੇ ਮੁੱਖ ਦਫਤਰ ਵਿਕਾਸ ਭਵਨ ਅੱਗੇ ਧਰਨਾ ਦਿੱਤਾ ਗਿਆ।
ਇਸ ਮੌਕੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਸਮੁੱਚੇ ਕਾਂਗਰਸੀ ਵਿਧਾਇਕਾਂ, ਸਾਬਕਾ ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਨੇ ਸ਼ਮੂਲੀਅਤ ਕੀਤੀ। ਰਾਜਾ ਵੜਿੰਗ ਨੇ ਇਸ ਮੌਕੇ ਐਲਾਨ ਕੀਤਾ ਕਿ ਜੇਕਰ ਪੰਚਾਇਤਾਂ ਬਹਾਲ ਨਾ ਕੀਤੀਆਂ ਗਈਆਂ ਤਾਂ ਪਾਰਟੀ ਸੰਘਰਸ਼ ਵਿੱਢੇਗੀ। ਉਨ੍ਹਾਂ ਪੰਚਾਇਤਾਂ ਨੂੰ ਛੇ ਮਹੀਨੇ ਪਹਿਲਾਂ ਭੰਗ ਕਰਨ ਨੂੰ ਗੈਰ-ਸੰਵਿਧਾਨਿਕ ਦੱਸਿਆ।