No Result
View All Result
Thursday, October 9, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਮੰਤਰੀ ਅਰੋੜਾ ਦੀ ਅਗਵਾਈ ਹੇਠ ਪੰਜਾਬ ਦੇ ਵਫ਼ਦ ਨੇ ਭਾਰਤ ਮੰਡਪਮ ਵਿਖੇ ਵਰਲਡ ਫੂਡ ਇੰਡੀਆ-2025 ਸਮਾਗਮ ਵਿੱਚ ਕੀਤੀ ਸ਼ਮੂਲੀਅਤ

admin by admin
September 27, 2025
in BREAKING, CHANDIGARH, COVER STORY, INDIA, National, POLITICS, PUNJAB
0
ਮੰਤਰੀ ਅਰੋੜਾ ਦੀ ਅਗਵਾਈ ਹੇਠ ਪੰਜਾਬ ਦੇ ਵਫ਼ਦ ਨੇ ਭਾਰਤ ਮੰਡਪਮ ਵਿਖੇ ਵਰਲਡ ਫੂਡ ਇੰਡੀਆ-2025 ਸਮਾਗਮ ਵਿੱਚ ਕੀਤੀ ਸ਼ਮੂਲੀਅਤ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 27 ਸਤੰਬਰ 2025:

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਏ ਗਏ ਵਰਲਡ ਫੂਡ ਇੰਡੀਆ 2025 ਸਮਾਗਮ ਵਿੱਚ ਹਿੱਸਾ ਲਿਆ ਜਿਸ ਵਿੱਚ “ਫਲੇਵਰਿੰਗ ਦ ਫਿਊਚਰ ਫਰਾਮ ਫਾਰਮ ਗੇਟ ਟੂ ਗਲੋਬਲ ਪਲੇਟ-ਐਗਰੋ-ਫੂਡ ਕਾਰੋਬਾਰ ਵਿੱਚ ਮੌਕਿਆਂ ਨੂੰ ਖੋਲ੍ਹਣਾ” ਦੇ ਵਿਸ਼ੇ ‘ਤੇ ਪੰਜਾਬ ਸਟੇਟ ਨਾਲੇਜ ਸੈਸ਼ਨ ਕਰਵਾਇਆ ਗਿਆ। ਇਹ ਸਮਾਗਮ ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਵੱਲੋਂ ਕਰਵਾਇਆ ਗਿਆ ਸੀ।

ਵਰਲਡ ਫੂਡ ਇੰਡੀਆ 2025 ਸਮਾਗਮ ਵਿਖੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਦਾ ਖੇਤੀਬਾੜੀ ਖੇਤਰ ਬਹੁਤ ਮਜ਼ਬੂਤ ਹੈ ਅਤੇ ਪੰਜਾਬ ਦੇ ਫੂਡ ਪ੍ਰੋਸੈਸਿੰਗ ਉਦਯੋਗ ਵਿੱਚ ਨਿਵੇਸ਼ ਦੀਆਂ ਅਥਾਹ ਸੰਭਾਵਨਾਵਾਂ ਉਪਲਬਧ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਨਿਵੇਸ਼ਕ ਪੱਖੀ ਨੀਤੀਆਂ ਘੜੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਆਪਣਾ ਉਦਯੋਗ ਸਥਾਪਤ ਕਰਨ ਲਈ ਸਬੰਧਤ ਸਾਰੀਆਂ ਪ੍ਰਵਾਨਗੀਆਂ 45 ਦਿਨਾਂ ਦੇ ਅੰਦਰ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਫੂਡ ਪ੍ਰੋਸੈਸਿੰਗ ਖੇਤਰ ਵਾਸਤੇ ਨਵੀਂ ਉਦਯੋਗਿਕ ਨੀਤੀ ਬਣਾਉਣ ਲਈ ਗਠਿਤ ਸੁਤੰਤਰ ਕਮੇਟੀ ਬਾਰੇ ਵੀ ਜਾਣਕਾਰੀ ਦਿੱਤੀ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਕਰਨ ਦੇ ਚਾਹਵਾਨ ਉੱਦਮੀਆਂ ਨੂੰ ਸਰਕਾਰ ਵਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਪੰਜਾਬ ਕੋਲ ਐਗਰੋ-ਫੂਡ ਕਾਰੋਬਾਰ ਲਈ ਅਗਲਾ ਗਲੋਬਲ ਹੱਬ ਬਣਨ ਦੀ ਅਥਾਹ ਸਮਰੱਥਾ ਹੈ, ਜਿਸ ਨਾਲ ਸਾਡੇ ਉਤਪਾਦਾਂ ਨੂੰ ਖੇਤਾਂ ਤੋਂ ਅੰਤਰਰਾਸ਼ਟਰੀ ਬਾਜ਼ਾਰਾਂ ਤੱਕ ਲੈ ਜਾਇਆ ਜਾਵੇਗਾ।

ਇਸ ਮੌਕੇ ਮੰਤਰੀ ਨੇ ਯੂ.ਏ.ਈ. ਦੇ ਲੂਲੂ ਗਰੁੱਪ, ਰੂਸ ਦੇ ਜ਼ਿਆਕ ਗਰੁੱਪ, ਐਨ.ਸੀ.ਐਮ.ਐਲ., ਜਾਫਜ਼ਾ, ਐਲੋਨਸਨਸ, ਬਿਟਜ਼ਰ, ਹਲਦੀਰਾਮ, ਬੀਕਾਨੇਰ ਸਮੇਤ ਹੋਰਨਾਂ ਗਰੁੱਪਾਂ ਦੇ ਵਫ਼ਦ ਨਾਲ ਮੁਲਾਕਾਤ ਕੀਤੀ ਅਤੇ ਸਾਰਿਆਂ ਗਰੁੱਪਾਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਆਪਣੀ ਦਿਲਚਸਪੀ ਪ੍ਰਗਟ ਕੀਤੀ।

ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਕੈਬਨਿਟ ਮੰਤਰੀ ਚਿਰਾਗ ਪਾਸਵਾਨ ਨੇ ਵੀ ਪੰਜਾਬ ਪੈਵੇਲੀਅਨ ਦਾ ਦੌਰਾ ਕੀਤਾ ਅਤੇ ਪੰਜਾਬ ਦੇ ਉਤਪਾਦਾਂ ਦੀ ਪ੍ਰਦਰਸ਼ਨ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਜਲਦ ਹੀ ਪੰਜਾਬ ਦਾ ਦੌਰਾ ਕਰਨ ਦਾ ਵਾਅਦਾ ਵੀ ਕੀਤਾ।

ਇਸ ਸਮਾਗਮ ਵਿੱਚ ਰਾਖੀ ਗੁਪਤਾ ਭੰਡਾਰੀ ਆਈ.ਏ.ਐਸ., ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਬੰਧਕੀ ਸਕੱਤਰ ਕਮਲ ਕਿਸ਼ੋਰ ਯਾਦਵ ਆਈ.ਏ.ਐਸ., ਸੀ.ਈ.ਓ. ਇਨਵੈਸਟ ਪੰਜਾਬ ਅਮਿਤ ਢਾਕਾ ਆਈ.ਏ.ਐਸ., ਪੰਜਾਬ ਵਿਕਾਸ ਕੌਂਸਲ ਦੀ ਵਾਈਸ-ਚੇਅਰਪਰਸਨ ਸੀਮਾ ਬਾਂਸਲ ਸਮੇਤ ਕੇ.ਪੀ.ਐਮ.ਜੀ. ਟੀਮ ਨੇ ਵੀ ਸ਼ਿਰਕਤ ਕੀਤੀ।

Post Views: 1
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Amit Dhaka I.A.S CEO Invest PunjabBharat MandapamPunjab Cabinet Minister Sh. Sanjeev AroraSeema Bansal Vice-Chairperson Punjab DevelopmentWorld Food India-2025
Previous Post

ਸਵੱਛਤਾ ਹੀ ਸੇਵਾ- ਏਕ ਦਿਨ, ਏਕ ਘੰਟਾ, ਏਕ ਸਾਥ ਸ਼੍ਰਮਦਾਨ ਅਭਿਆਨ ਆਯੋਜਿਤ

Next Post

ਪੰਚਮੀ ਤੇ ਸ਼ਨੀਵਾਰ ਨੂੰ ਪੰਜਵੇਂ ਨਰਾਤੇ ਮੌਕੇ ਸ੍ਰੀ ਕਾਲੀ ਦੇਵੀ ਮੰਦਿਰ ‘ਚ ਦਰਸ਼ਨ ਕਰਨ ਲਈ ਸਵੇਰ ਤੋਂ ਰਾਤ ਤੱਕ ਸ਼ਰਧਾਲੂਆਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ

Next Post
ਪੰਚਮੀ ਤੇ ਸ਼ਨੀਵਾਰ ਨੂੰ ਪੰਜਵੇਂ ਨਰਾਤੇ ਮੌਕੇ ਸ੍ਰੀ ਕਾਲੀ ਦੇਵੀ ਮੰਦਿਰ ‘ਚ ਦਰਸ਼ਨ ਕਰਨ ਲਈ ਸਵੇਰ ਤੋਂ ਰਾਤ ਤੱਕ ਸ਼ਰਧਾਲੂਆਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ

ਪੰਚਮੀ ਤੇ ਸ਼ਨੀਵਾਰ ਨੂੰ ਪੰਜਵੇਂ ਨਰਾਤੇ ਮੌਕੇ ਸ੍ਰੀ ਕਾਲੀ ਦੇਵੀ ਮੰਦਿਰ 'ਚ ਦਰਸ਼ਨ ਕਰਨ ਲਈ ਸਵੇਰ ਤੋਂ ਰਾਤ ਤੱਕ ਸ਼ਰਧਾਲੂਆਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In