No Result
View All Result
Tuesday, August 26, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਵਿੱਚ ਪੰਜਾਬ ਦਾ ਦਬਦਬਾ; ਲੜਕੀਆਂ ਅਤੇ ਲੜਕਿਆਂ ਦੀਆਂ ਟੀਮਾਂ ਨੇ ਓਵਰਆਲ ਟਰਾਫੀਆਂ ਜਿੱਤੀਆਂ

admin by admin
June 14, 2025
in BREAKING, COVER STORY, DELHI, INDIA, National
0
12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਵਿੱਚ ਪੰਜਾਬ ਦਾ ਦਬਦਬਾ; ਲੜਕੀਆਂ ਅਤੇ ਲੜਕਿਆਂ ਦੀਆਂ ਟੀਮਾਂ ਨੇ ਓਵਰਆਲ ਟਰਾਫੀਆਂ ਜਿੱਤੀਆਂ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਵੀਂ ਦਿੱਲੀ / ਚੰਡੀਗੜ੍ਹ , 14 ਜੂਨ, 2025 –
ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਵੱਲੋਂ ਕਰਵਾਈ ਤਿੰਨ ਰੋਜ਼ਾ 12ਵੀਂ ਰਾਸ਼ਟਰੀ ਗੱਤਕਾ (ਪੁਰਸ਼ ਅਤੇ ਮਹਿਲਾ) ਚੈਂਪੀਅਨਸ਼ਿਪ ਅੱਜ ਨਵੀਂ ਦਿੱਲੀ ਦੇ ਤਾਲਕਟੋਰਾ ਇਨਡੋਰ ਸਟੇਡੀਅਮ ਵਿਖੇ ਸਫਲਤਾਪੂਰਵਕ ਸਮਾਪਤ ਹੋਈ, ਜਿਸ ਵਿੱਚ 14 ਸੂਬਿਆਂ ਤੋਂ 500 ਤੋਂ ਵੱਧ ਖਿਡਾਰੀਆਂ ਵਾਲੀਆਂ ਪੁਰਸ਼ ਅਤੇ ਮਹਿਲਾ ਗੱਤਕਾ ਟੀਮਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ।
ਮੁੱਖ ਮਹਿਮਾਨ ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ (ਸੇਵਾਮੁਕਤ) ਤਲਵੰਤ ਸਿੰਘ ਅਤੇ ਵਿਸ਼ੇਸ਼ ਮਹਿਮਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਰਣਜੀਤ ਕੌਰ ਨੇ ਜੇਤੂਆਂ ਨੂੰ ਮੈਡਲ ਅਤੇ ਟਰਾਫੀਆਂ ਭੇਟ ਕੀਤੀਆਂ। ਆਪਣੇ ਸੰਬੋਧਨ ਵਿੱਚ ਜਸਟਿਸ ਤਲਵੰਤ ਸਿੰਘ ਨੇ ਗੱਤਕਾ ਖਿਡਾਰੀਆਂ ਨੂੰ ਇਸ ਰਵਾਇਤੀ ਸਿੱਖ ਮਾਰਸ਼ਲ ਆਰਟ ਦੀ ਸੱਭਿਆਚਾਰਕ ਅਤੇ ਮਾਰਸ਼ਲ ਵਿਰਾਸਤ ਨੂੰ ਸੰਭਾਲਦਿਆਂ ਪੇਸ਼ੇਵਰ ਗੱਤਕਾਬਾਜ਼ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਇਹ ਸ਼ਾਨਦਾਰ ਸਮਾਗਮ ਕਰਵਾਉਣ ਅਤੇ ਇਤਿਹਾਸਕ ਖੇਡ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਉਤਸ਼ਾਹਿਤ ਕਰਨ ਲਈ ਐਨ.ਜੀ.ਏ.ਆਈ. ਦੇ ਯਤਨਾਂ ਦੀ ਸ਼ਲਾਘਾ ਕੀਤੀ।
ਐਨ.ਜੀ.ਏ.ਆਈ. ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਚੈਂਪੀਅਨਸ਼ਿਪ ਦੀ ਸ਼ਾਨਦਾਰ ਸਫਲਤਾ ਲਈ ਸਾਰੇ ਭਾਗੀਦਾਰਾਂ, ਮਹਿਮਾਨਾਂ ਅਤੇ ਅਧਿਕਾਰੀਆਂ/ਕਰਮਚਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਹਰਮਨਪ੍ਰੀਤ ਸਿੰਘ ਜੌਲੀ, ਡਾ. ਤੇਜਿੰਦਰਪਾਲ ਸਿੰਘ ਨਲਵਾ ਅਤੇ ਸੁਖਚੈਨ ਸਿੰਘ ਕਲਸਾਨੀ ਵੀ ਮੌਜੂਦ ਸਨ।
ਇਸ ਚੈਂਪੀਅਨਸ਼ਿਪ ਦੌਰਾਨ, ਪੰਜਾਬ ਦੀਆਂ ਲੜਕੀਆਂ ਨੇ ਓਵਰਆਲ ਟਰਾਫੀ ਜਿੱਤੀ ਜਦੋਂ ਕਿ ਚੰਡੀਗੜ੍ਹ ਦੂਜੇ ਸਥਾਨ ‘ਤੇ ਰਿਹਾ ਅਤੇ ਹਰਿਆਣਾ ਤੀਜੇ ਸਥਾਨ ‘ਤੇ ਰਿਹਾ। ਲੜਕਿਆਂ ਦੇ ਵਰਗ ਵਿੱਚ, ਪੰਜਾਬ ਓਵਰਆਲ ਚੈਂਪੀਅਨ ਬਣਿਆ, ਛੱਤੀਸਗੜ੍ਹ ਦੂਜੇ ਸਥਾਨ ‘ਤੇ ਰਿਹਾ ਅਤੇ ਉਤਰਾਖੰਡ ਤੀਜੇ ਸਥਾਨ ‘ਤੇ ਰਿਹਾ। ਵਿਸ਼ੇਸ਼ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਵਿੱਚ, ਚੰਡੀਗੜ੍ਹ ਦੀ ਰਵਲੀਨ ਕੌਰ ਅਤੇ ਪੰਜਾਬ ਦੀ ਹਰਮਨਦੀਪ ਕੌਰ ਨੂੰ ਲੜਕੀਆਂ ਦੇ ਵਰਗ ਵਿੱਚ ਸਰਵੋਤਮ ਖਿਡਾਰੀ ਅਤੇ ਸਰਵੋਤਮ ਪ੍ਰਦਰਸ਼ਨ ਲਈ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਪੰਜਾਬ ਦੇ ਸ਼ੈਰੀ ਸਿੰਘ ਨੂੰ ਲੜਕਿਆਂ ਦੇ ਵਰਗ ਵਿੱਚ ਸਰਵੋਤਮ ਖਿਡਾਰੀ ਐਲਾਨਿਆ ਗਿਆ ਅਤੇ ਪੰਜਾਬ ਦੇ ਹਰਸਿਮਰਨ ਸਿੰਘ ਨੂੰ ਸਰਵੋਤਮ ਪ੍ਰਦਰਸ਼ਨ ਦਾ ਪੁਰਸਕਾਰ ਮਿਲਿਆ।
ਲੜਕਿਆਂ ਦੇ ਅੰਡਰ-14 ਸਿੰਗਲ ਸਟਿੱਕ ਵਿਅਕਤੀਗਤ ਮੁਕਾਬਲੇ ਵਿੱਚ, ਉਤਰਾਖੰਡ ਦੇ ਗਗਨਦੀਪ ਸਿੰਘ ਨੇ ਸੋਨ ਤਗਮਾ, ਨੂਰਪ੍ਰੀਤ ਸਿੰਘ ਨੇ ਚਾਂਦੀ ਅਤੇ ਮਹਾਰਾਸ਼ਟਰ ਦੇ ਮੰਗੇਸ਼ ਅਤੇ ਪੰਜਾਬ ਦੇ ਸੁਖਮਨਪ੍ਰੀਤ ਸਿੰਘ ਨੇ ਸਾਂਝੇ ਤੌਰ ‘ਤੇ ਕਾਂਸੀ ਦਾ ਤਗਮਾ ਜਿੱਤਿਆ। ਲੜਕਿਆਂ ਦੇ ਅੰਡਰ-14 ਸਿੰਗਲ ਸਟਿੱਕ ਟੀਮ ਮੁਕਾਬਲੇ ਵਿੱਚ, ਹਰਿਆਣਾ ਨੇ ਸੋਨ, ਉਤਰਾਖੰਡ ਨੇ ਚਾਂਦੀ ਅਤੇ ਛੱਤੀਸਗੜ੍ਹ ਅਤੇ ਚੰਡੀਗੜ੍ਹ ਨੇ ਕਾਂਸੀ ਦੀ ਤਗਮਾ ਜਿੱਤਿਆ। ਅੰਡਰ-14 ਫੈਰੀ ਸਟਿੱਕ ਵਿਅਕਤੀਗਤ ਮੁਕਾਬਲੇ ਵਿੱਚ, ਉਤਰਾਖੰਡ ਦੇ ਜਗਜੋਤ ਸਿੰਘ ਨੇ ਸੋਨ, ਚੰਡੀਗੜ੍ਹ ਦੇ ਸਤਵੰਤ ਸਿੰਘ ਖਾਲਸਾ ਨੇ ਚਾਂਦੀ ਅਤੇ ਪੰਜਾਬ ਦੇ ਏਕਮਜੋਤ ਸਿੰਘ ਤੇ ਸੁਖਮਨਪ੍ਰੀਤ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ । ਅੰਡਰ-14 ਫੈਰੀ ਸਟਿੱਕ ਟੀਮ ਮੁਕਾਬਲੇ ਵਿੱਚ, ਪੰਜਾਬ ਨੇ ਸੋਨ, ਉਤਰਾਖੰਡ ਨੇ ਚਾਂਦੀ ਅਤੇ ਚੰਡੀਗੜ੍ਹ ਤੇ ਤਾਮਿਲਨਾਡੂ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ।
ਲੜਕਿਆਂ ਦੇ ਅੰਡਰ-17 ਸਿੰਗਲ ਸਟਿੱਕ ਵਿਅਕਤੀਗਤ ਮੁਕਾਬਲੇ ਵਿੱਚ, ਛੱਤੀਸਗੜ੍ਹ ਦੇ ਸਮਰਥ ਸਿੰਘ ਨੇ ਸੋਨ, ਉਤਰਾਖੰਡ ਦੇ ਰਾਜਵੀਰ ਸਿੰਘ ਨੇ ਚਾਂਦੀ ਅਤੇ ਪੰਜਾਬ ਦੇ ਤਨਵੀਰ ਸਿੰਘ ਤੇ ਤੇਲੰਗਾਨਾ ਦੇ ਹਰਦੀਪ ਸਿੰਘ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ। ਅੰਡਰ-17 ਸਿੰਗਲ ਸਟਿੱਕ ਟੀਮ ਮੁਕਾਬਲੇ ਵਿੱਚ, ਪੰਜਾਬ ਨੇ ਸੋਨ, ਹਰਿਆਣਾ ਨੇ ਚਾਂਦੀ ਅਤੇ ਉਤਰਾਖੰਡ ਤੇ ਦਿੱਲੀ ਨੇ ਕਾਂਸੀ ਦਾ ਤਗਮਾ ਜਿੱਤਿਆ। ਅੰਡਰ-17 ਫੈਰੀ ਸਟਿੱਕ ਵਿਅਕਤੀਗਤ ਮੁਕਾਬਲੇ ਵਿੱਚ, ਛੱਤੀਸਗੜ੍ਹ ਦੇ ਹਰਸ਼ਦੀਪ ਸਿੰਘ ਨੇ ਸੋਨ, ਉਤਰਾਖੰਡ ਦੇ ਅਭਿਜੋਤ ਸਿੰਘ ਨੇ ਚਾਂਦੀ ਅਤੇ ਤੇਲੰਗਾਨਾ ਦੇ ਅੰਗਦ ਸਿੰਘ ਤੇ ਚੰਡੀਗੜ੍ਹ ਦੇ ਅੰਗਦਵੀਰ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ। ਅੰਡਰ-17 ਫੈਰੀ ਸਟਿੱਕ ਟੀਮ ਮਕਾਬਲੇ ਵਿੱਚ, ਪੰਜਾਬ ਨੇ ਸੋਨ, ਛੱਤੀਸਗੜ੍ਹ ਨੇ ਚਾਂਦੀ ਅਤੇ ਮਹਾਰਾਸ਼ਟਰ ਅਤੇ ਉਤਰਾਖੰਡ ਨੇ ਕਾਂਸੀ ਦਾ ਤਗਮਾ ਜਿੱਤਿਆ।
ਲੜਕੀਆਂ ਦੇ ਅੰਡਰ-17 ਫੈਰੀ ਸਟਿੱਕ ਟੀਮ ਮੁਕਾਬਲੇ ਵਿੱਚ, ਚੰਡੀਗੜ੍ਹ ਨੇ ਸੋਨ, ਉਤਰਾਖੰਡ ਨੇ ਚਾਂਦੀ ਅਤੇ ਤਾਮਿਲਨਾਡੂ ਅਤੇ ਪੰਜਾਬ ਨੇ ਸਾਂਝੇ ਤੌਰ ‘ਤੇ ਕਾਂਸੀ ਦਾ ਤਗਮਾ ਜਿੱਤਿਆ।
ਲੜਕਿਆਂ ਦੇ ਅੰਡਰ-19 ਸਿੰਗਲ ਸਟਿੱਕ ਵਿਅਕਤੀਗਤ ਮੁਕਾਬਲੇ ਵਿੱਚ, ਛੱਤੀਸਗੜ੍ਹ ਦੇ ਹਰਕੀਰਤ ਸਿੰਘ ਨੇ ਸੋਨ, ਚੰਡੀਗੜ੍ਹ ਦੇ ਤੇਜਪ੍ਰਤਾਪ ਸਿੰਘ ਨੇ ਚਾਂਦੀ ਅਤੇ ਪੰਜਾਬ ਦੇ ਸਾਹਿਬਵੀਰ ਸਿੰਘ ਤੇ ਹਰਿਆਣਾ ਦੇ ਵਾਰਿਸਪ੍ਰੀਤ ਸਿੰਘ ਨੇ ਕਾਂਸੀ ਦੇ ਤਗਮੇ ਜਿੱਤੇ। ਸਿੰਗਲ ਸਟਿੱਕ ਟੀਮ ਮੁਕਾਬਲੇ ਵਿੱਚ ਪੰਜਾਬ ਨੇ ਸੋਨ, ਦਿੱਲੀ ਨੇ ਚਾਂਦੀ ਅਤੇ ਚੰਡੀਗੜ੍ਹ ਤੇ ਛੱਤੀਸਗੜ੍ਹ ਨੇ ਕਾਂਸੀ ਦੇ ਤਗਮੇ ਜਿੱਤੇ।
ਫੈਰੀ ਸਟਿੱਕ ਵਿਅਕਤੀਗਤ ਮੁਕਾਬਲੇ ਵਿੱਚ, ਪੰਜਾਬ ਦੇ ਗੁਰਲਾਲ ਸਿੰਘ ਨੇ ਸੋਨ, ਹਰਿਆਣਾ ਦੇ ਅਰਮਾਨਦੀਪ ਸਿੰਘ ਨੇ ਚਾਂਦੀ ਅਤੇ ਉਤਰਾਖੰਡ ਦੇ ਸਾਹਿਬ ਸਿੰਘ ਤੇ ਚੰਡੀਗੜ੍ਹ ਦੇ ਜਸਕਰਨ ਸਿੰਘ ਨੇ ਕਾਂਸੀ ਦੇ ਤਗਮੇ ਜਿੱਤੇ। ਫੈਰੀ ਸਟਿੱਕ ਟੀਮ ਮੁਕਾਬਲੇ ਵਿੱਚ ਹਰਿਆਣਾ ਨੇ ਸੋਨ, ਪੰਜਾਬ ਨੇ ਚਾਂਦੀ ਅਤੇ ਛੱਤੀਸਗੜ੍ਹ ਤੇ ਚੰਡੀਗੜ੍ਹ ਨੇ ਕਾਂਸੀ ਦਾ ਤਗਮਾ ਜਿੱਤਿਆ।
ਲੜਕਿਆਂ ਦੇ ਅੰਡਰ-22 ਸਿੰਗਲ ਸਟਿੱਕ ਵਿਅਕਤੀਗਤ ਮੁਕਾਬਲਿਆਂ ਵਿੱਚ, ਪੰਜਾਬ ਦੇ ਮਨਿੰਦਰ ਸਿੰਘ ਨੇ ਸੋਨ, ਦਿੱਲੀ ਦੇ ਸਾਹਿਬ ਸਿੰਘ ਨੇ ਚਾਂਦੀ ਅਤੇ ਤਾਮਿਲਨਾਡੂ ਦੇ ਐਨ. ਹਰੀ ਹਰਨ ਤੇ ਚੰਡੀਗੜ੍ਹ ਦੇ ਬਬੰਜੋਤ ਸਿੰਘ ਨੇ ਸਾਂਝੇ ਤੌਰ ‘ਤੇ ਕਾਂਸੀ ਦੇ ਤਗਮੇ ਜਿੱਤੇ। ਸਿੰਗਲ ਸਟਿੱਕ ਟੀਮ ਮੁਕਾਬਲਿਆਂ ਵਿੱਚ ਪੰਜਾਬ ਨੇ ਸੋਨ, ਛੱਤੀਸਗੜ੍ਹ ਨੇ ਚਾਂਦੀ ਅਤੇ ਉਤਰਾਖੰਡ ਤੇ ਤਾਮਿਲਨਾਡੂ ਨੇ ਕਾਂਸੀ ਦਾ ਤਗਮਾ ਜਿੱਤਿਆ। ਫੈਰੀ ਸਟਿੱਕ ਵਿਅਕਤੀਗਤ ਮੁਕਾਬਲਿਆਂ ਵਿੱਚ, ਚੰਡੀਗੜ੍ਹ ਦੇ ਦਿਲਪ੍ਰੀਤ ਸਿੰਘ ਨੇ ਸੋਨ, ਪੰਜਾਬ ਦੇ ਕਰਨਪ੍ਰੀਤ ਸਿੰਘ ਨੇ ਚਾਂਦੀ ਅਤੇ ਤਾਮਿਲਨਾਡੂ ਦੇ ਦਿਨੇਸ਼ ਅਤੇ ਦਿੱਲੀ ਦੇ ਪ੍ਰਭਜੋਤ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ। ਫੈਰੀ ਸਟਿੱਕ ਟੀਮ ਮੁਕਾਬਲਿਆਂ ਵਿੱਚ, ਪੰਜਾਬ ਨੇ ਸੋਨ, ਉਤਰਾਖੰਡ ਨੇ ਚਾਂਦੀ ਅਤੇ ਬਿਹਾਰ ਤੇ ਚੰਡੀਗੜ੍ਹ ਨੇ ਕਾਂਸੀ ਦੇ ਤਗਮੇ ਜਿੱਤੇ।
ਲੜਕੀਆਂ ਦੇ ਅੰਡਰ-22 ਫੈਰੀ ਸਟਿੱਕ ਵਿਅਕਤੀਗਤ ਮੁਕਾਬਲੇ ਵਿੱਚ, ਪੰਜਾਬ ਨੇ ਸੋਨ, ਚੰਡੀਗੜ੍ਹ ਨੇ ਚਾਂਦੀ ਅਤੇ ਛੱਤੀਸਗੜ੍ਹ ਤੇ ਮੱਧ ਪ੍ਰਦੇਸ਼ ਨੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ।
ਲੜਕਿਆਂ ਦੇ ਅੰਡਰ-25 ਸਿੰਗਲ ਸਟਿੱਕ ਵਿਅਕਤੀਗਤ ਮੁਕਾਬਲੇ ਵਿੱਚ, ਪੰਜਾਬ ਦੇ ਸ਼ੈਰੀ ਸਿੰਘ ਨੇ ਸੋਨ, ਤਾਮਿਲਨਾਡੂ ਦੇ ਡੀ. ਏਲੀਅਨ ਨੇ ਚਾਂਦੀ ਅਤੇ ਰਾਜਸਥਾਨ ਦੇ ਨਰੇਸ਼ ਕੁਮਾਰ ਤੇ ਛੱਤੀਸਗੜ੍ਹ ਦੇ ਗੁਰਤਾਜ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ। ਸਿੰਗਲ ਸਟਿੱਕ ਟੀਮ ਮੁਕਾਬਲੇ ਵਿੱਚ, ਪੰਜਾਬ ਨੇ ਸੋਨ, ਛੱਤੀਸਗੜ੍ਹ ਨੇ ਚਾਂਦੀ ਅਤੇ ਰਾਜਸਥਾਨ ਤੇ ਤਾਮਿਲਨਾਡੂ ਨੇ ਕਾਂਸੀ ਦਾ ਤਗਮਾ ਜਿੱਤਿਆ। ਫੈਰੀ ਸਟਿੱਕ ਵਿਅਕਤੀਗਤ ਮੁਕਾਬਲੇ ਵਿੱਚ, ਪੰਜਾਬ ਦੇ ਹਰਸਿਮਰ ਸਿੰਘ ਨੇ ਸੋਨ, ਹਿਮਾਚਲ ਪ੍ਰਦੇਸ਼ ਦੇ ਪਕਸ਼ਦੀਪ ਸਿੰਘ ਨੇ ਚਾਂਦੀ ਅਤੇ ਛੱਤੀਸਗੜ੍ਹ ਦੇ ਕੁਦਰਤ ਸਿੰਘ ਤੇ ਰਾਜਸਥਾਨ ਦੇ ਰਾਜਪਾਲ ਨੇ ਕਾਂਸੀ ਦਾ ਤਗਮਾ ਜਿੱਤਿਆ। ਫੈਰੀ ਸਟਿੱਕ ਟੀਮ ਮੁਕਾਬਲੇ ਵਿੱਚ, ਪੰਜਾਬ ਨੇ ਸੋਨ, ਹਿਮਾਚਲ ਪ੍ਰਦੇਸ਼ ਨੇ ਚਾਂਦੀ ਅਤੇ ਝਾਰਖੰਡ ਤੇ ਛੱਤੀਸਗੜ੍ਹ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ।

Post Views: 14
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: (Men & Women) Championship organized12th National Gatkaand Sukhchain Singh KalsaniChief Guest Justice (Retd.) Talwant Singhdelhi newsDelhi Sikh Gurdwara Management CommitteeDr Talwinderpal Singh Nalwaformer Judge of Delhi High CourtHarmanpreet Singh JollyJustice Talwant SinghNGAI president Harjeet Singh Grewaltraditional Sikh martial art
Previous Post

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

Next Post

ਡਿਪਟੀ ਕਮਿਸ਼ਨਰ ਵੱਲੋਂ ਛੋਟੀ ਤੇ ਵੱਡੀ ਨਦੀ ਦੀ ਸਫਾਈ, ਰਾਜਿੰਦਰਾ ਲੇਕ, 24 ਘੰਟੇ ਨਹਿਰੀ ਪਾਣੀ ਸਪਲਾਈ ਤੇ ਐਨਕੈਪ ਦਾ ਜਾਇਜ਼ਾ

Next Post
ਡਿਪਟੀ ਕਮਿਸ਼ਨਰ ਵੱਲੋਂ ਛੋਟੀ ਤੇ ਵੱਡੀ ਨਦੀ ਦੀ ਸਫਾਈ, ਰਾਜਿੰਦਰਾ ਲੇਕ, 24 ਘੰਟੇ ਨਹਿਰੀ ਪਾਣੀ ਸਪਲਾਈ ਤੇ ਐਨਕੈਪ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਛੋਟੀ ਤੇ ਵੱਡੀ ਨਦੀ ਦੀ ਸਫਾਈ, ਰਾਜਿੰਦਰਾ ਲੇਕ, 24 ਘੰਟੇ ਨਹਿਰੀ ਪਾਣੀ ਸਪਲਾਈ ਤੇ ਐਨਕੈਪ ਦਾ ਜਾਇਜ਼ਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In