No Result
View All Result
Wednesday, May 13, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਸਰਟੀਫਿਕੇਟ ਰੱਦ

admin by admin
August 25, 2023
in BREAKING, COVER STORY, PUNJAB
0
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਨੂੰ ਪਿਆ ਬੂਰ ਮਲੋਟ ਮੁਕਤਸਰ ਸੜਕ ਦੀ ਉਸਾਰੀ ਲਈ ਦਰਖਤਾਂ ਦੀ ਪੁਟਾਈ ਦੁਬਾਰਾ ਸ਼ੁਰੂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਡਾ ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਜਾਰੀ

 

ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ

 

ਚੰਡੀਗੜ੍ਹ, 24 ਅਗਸਤ  (ਪ੍ਰੈਸ ਕੀ ਤਾਕਤ ਬਿਊਰੋ)

 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਕੰਮ ਕਰਦੇ ਹੋਏ ਸ੍ਰੀ ਸੁਖਤਿਆਰ ਸਿੰਘ ਪੁੱਤਰ ਸ੍ਰੀ ਸੁੱਚਾ ਸਿੰਘ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਵਜੀਦਾ ਫਾਜਿਲਕਾ ਵਿਖੇ ਬਤੌਰ ਪੰਜਾਬੀ ਲੈਕਚਰਾਰ ਕੰਮ ਕਰਦਾ ਹੈ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ‘ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

 

 ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਬਲਵੀਰ ਸਿੰਘ ਪੁੱਤਰ ਸ੍ਰੀ ਨਿਰਮਲ ਸਿੰਘ ਪਿੰਡ ਆਲਮਪੁਰ ਡਾਕਖਾਨਾ ਕੌਲੀ ਜ਼ਿਲ੍ਹਾ ਪਟਿਆਲਾ ਵੱਲੋਂ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਫਾਜਿਲਕਾ ਦੇ ਵਾਸੀ ਸ੍ਰੀ ਸੁਖਤਿਆਰ ਸਿੰਘ ਪੁੱਤਰ ਸ੍ਰੀ ਸੁੱਚਾ ਸਿੰਘ ਰਾਏ ਸਿੱਖ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਾਇਆ ਹੈ।
ਮੰਤਰੀ ਨੇ ਅੱਗੇ ਕਿਹਾ ਕਿ ਸ੍ਰੀ ਸੁਖਤਿਆਰ ਸਿੰਘ ਰਾਏ ਸਿੱਖ ਜਾਤੀ ਨਾਲ ਸਬੰਧ ਰੱਖਦਾ ਹੈ ਜਦੋ ਕਿ ਉਸ ਵੱਲੋਂ ਸਿਰਕੀਬੰਦ ਜਾਤੀ ਦਾ ਸਰਟੀਫਿਕੇਟ ਬਣਾਇਆ ਗਿਆ ਹੈ। ਉਸ ਵੱਲੋਂ ਇਸ ਸਰਟੀਫਿਕੇਟ ਦੇ ਅਧਾਰ ਤੇ ਈ.ਟੀ.ਟੀ. ਵਿੱਚ ਦਾਖਲਾ ਲਿਆ ਗਿਆ ਸੀ। ਜ਼ਿਲ੍ਹਾ ਭਲਾਈ ਅਫਸਰ, ਫਿਰੋਜ਼ਪੁਰ ਦੀ ਸਾਲ 2001 ਦੀ ਰਿਪੋਰਟ ਅਨੁਸਾਰ ਉਸ ਦੀ ਜਾਤੀ ਗਲਤ ਹੋਣ ਕਾਰਣ ਈ.ਟੀ.ਟੀ ਦੇ ਚੌਥੇ ਸਮੈਸਟਰ ਦਾ ਰਿਜਲਟ ਰੋਕ ਲਿਆ ਗਿਆ ਤੇ ਐਸ.ਸੀ.ਈ.ਆਰ.ਟੀ ਵੱਲੋਂ ਈ.ਟੀ.ਟੀ ਦਾ ਦਾਖਲਾ ਰੱਦ ਕਰ ਦਿੱਤਾ ਸੀ। ਉਸ ਵੱਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕੀਤੀ ਸੀ।  ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਮਿਤੀ 6-4-2004 ਰਾਹੀਂ ਉਸ ਨੂੰ ਰਾਹਤ ਨਾ ਦਿੰਦੇ ਹੋਏ, ਰਿਟ ਡਿਸਮਿਸ ਕਰ ਦਿੱਤੀ ਸੀ। ਇਸਦੇ ਬਾਵਜੂਦ ਉਸਨੇ ਸਰੰਡਰ ਨਹੀ ਕੀਤਾ ਸਗੋਂ ਬੀ.ਐਡ ਕਰਕੇ 2006 ਵਿੱਚ ਇਸ ਸਰਟੀਫਿਕੇਟ ਦੇ ਅਧਾਰ ਤੇ ਪੰਜਾਬੀ ਲੈਕਚਰਾਰ ਦੀ ਨੋਕਰੀ ਹਾਸਲ ਕੀਤੀ।

 

ਉਨ੍ਹਾਂ ਕਿਹਾ ਕਿ  ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਸ੍ਰੀ ਸੁਖਤਿਆਰ ਸਿੰਘ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ।

 

ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਫਾਜਿਲਕਾ ਅਤੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ੍ਰੀ ਸੁਖਤਿਆਰ ਸਿੰਘ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 577 ਮਿਤੀ 09.08.1994 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।
Post Views: 33
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive news bhnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਜੰਗਲਾਤ ਹੇਠ ਰਕਬੇ ਨੂੰ ਵਧਾਉਣ ਲਈ ਪੌਦੇ ਲਗਾਉਣ ਵਿੱਚ ਤੇਜ਼ੀ ਲਿਆਂਦੀ ਜਾਵੇ: ਲਾਲ ਚੰਦ ਕਟਾਰੂਚੱਕ

Next Post

ਜੀਐਸਟੀ ਚੋਰੀ ਰੋਕਣ ਲਈ 2 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੌਰਾਨ 107 ਵਾਹਨ ਜ਼ਬਤ-ਹਰਪਾਲ ਸਿੰਘ ਚੀਮਾ

Next Post
ਜੀਐਸਟੀ ਚੋਰੀ ਰੋਕਣ ਲਈ 2 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੌਰਾਨ 107 ਵਾਹਨ ਜ਼ਬਤ-ਹਰਪਾਲ ਸਿੰਘ ਚੀਮਾ

ਜੀਐਸਟੀ ਚੋਰੀ ਰੋਕਣ ਲਈ 2 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੌਰਾਨ 107 ਵਾਹਨ ਜ਼ਬਤ-ਹਰਪਾਲ ਸਿੰਘ ਚੀਮਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800