ਪਟਿਆਲਾ 25 ਜਨਵਰੀ(ਪ੍ਰੈਸ ਕੀ ਤਾਕਤ ਬਿਊਰੋ): ਰੋਟਰੀ ਇੰਟਰਨੈਸ਼ਨਲ ਡਿਸਟ੍ਰਿਕਟ 3090 ਦੇ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਦੇ ਪ੍ਰਧਾਨ ਉਘੇ ਸਮਾਜ ਸੇਵੀ ਤੇ ਸੀਨੀਅਰ ਪੱਤਰਕਾਰ ਭਗਵਾਨ ਦਾਸ ਗੁੱਪਤਾ ਸਰਪ੍ਰਸਤ ਰੈਡ ਕਰਾਸ ਸੁਸਾਇਟੀ ਪਟਿਆਲਾ ਬ੍ਰਾਂਚ ਅਤੇ ਸੰਸਥਾਪਕ ” ਦੋਸਤ ” ਸੰਸਥਾ ਅੱਜ ਭਾਰਤ ਦੇ ਗਣਤੰਤਰ ਦਿਵਸ ਮੌਕੇ ਪ੍ਰਸ਼ਾਸਨ ਵਲੋਂ ਆਯੋਜਿਤ ਹੋਣ ਜਾ ਰਹੇ ਸਨਮਾਨ ਸਮਾਰੋਹ ਵਿੱਚ ਸਨਮਾਨਿਤ ਹੋਣ ਵਾਲੀਆਂ ਸ਼ਖ਼ਸੀਅਤਾਂ ਵਿੱਚ ਸ਼ਾਮਲ ਹੋਣਗੇ। ੳਹਨਾਂ ਨੂੰ ਇਹ ਪ੍ਰਮਾਣ ਪੱਤਰ ਅਤੇ ਸਨਮਾਨ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਦੇ ਪ੍ਰਧਾਨ ਨਾਤੇ ਕੀਤੇ ਸ਼ਲਾਘਾਯੋਗ ਸਮਾਜ ਭਲਾਈ ਦੇ ਕੰਮਾਂ ਬਦਲੇ ਮਿਲੇਗਾ। ਭਗਵਾਨ ਦਾਸ ਗੁੱਪਤਾ ਲੱਗਭਗ 35 ਸਾਲ ਤੋਂ ਸਾਹੀ ਸਹਿਰ ਦੀਆਂ ਕਈ ਨਾਮਵਰ ਸਰਕਾਰੀ ਤੇ ਗੈਰ ਸਰਕਾਰੀ ਸੰਸਥਾਵਾਂ, ਸਮਾਜ ਭਲਾਈ ਕਲੱਬਾਂ ,ਸੁਸਾਇਟੀਆ ਤੇ ਵੱਖ-ਵੱਖ ਧਾਰਮਿਕ ਸੇਵਾ ਸੁਸਾਇਟੀਆਂ ਨਾਲ ਜੁੜੇ ਹੋਏ ਹਨ। ਪੰਜਾਬ ਪੁਲਿਸ ਦੇ ਟ੍ਰੈਫਿਕ ਵਿੰਗ ਵਿੱਚ ਬਤੌਰ ਟ੍ਰੈਫਿਕ ਮਾਰਸ਼ਲ ਅਤੇ ਸਾਂਝ ਕੇਂਦਰ ਪੁਲਿਸ ਥਾਣਾ ਤ੍ਰਿਪੜੀ ਦੇ ਆਨਰੇਰੀ ਸੀਨੀਅਰ ਮੈਬਰ ਦੇ ਤੌਰ ਤੇ ਸੇਵਾ ਕਰ ਰਹੇ ਹਨ। ਸਨਮਾਨ ਸਮਾਰੋਹ ਦੀ ਰਸਮ ਮੁੱਖ ਮਹਿਮਾਨ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਕੌਰ ਸਮਾਜਿਕ ਨਿਆਂ,ਅਧਿਕਾਰਤਾ ਤੇ ਘੱਟ ਗਿਣਤੀ,ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਕਰਨਗੇ। ਜ਼ਿਲ੍ਹਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਈ.ਏ.ਐਸ, ਇਸਪੈਕਟਰ ਜਨਰਲ ਪੰਜਾਬ ਪੁਲਿਸ ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ ਆਈ.ਪੀ.ਐਸ ਅਤੇ ਐਸ.ਐਸ. ਪੀ ਪਟਿਆਲਾ ਵਰੁਣ ਸ਼ਰਮਾ ਆਈ.ਪੀ.ਐਸ ਅਤੇ ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਮੁਖੀ ਤੇ ਸੀਨੀਅਰ ਅਧਿਕਾਰੀਆਂ ਦੇ ਮੌਜੂਦ ਰਹਿਣ ਦੀ ਸੰਭਾਵਨਾ ਹੈ।