ਪੰਜਾਬ ਪੁਲੀਸ ਨੇ ਅੱਜ ਕਿਹਾ ਹੈ ਕਿ ਉਸ ਨੇ ਪਾਬੰਦੀਸ਼ੁਦਾ ਖਾਲਿਸਤਾਨੀ ਸਮਰਥਕ ਸਮੂਹ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਚਾਰ ਅਤਿਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਅਤਿਵਾਦੀਆਂ ਨੂੰ ਹੱਤਿਆਵਾਂ ਕਰਨ ਲਈ ਕਿਹਾ ਗਿਆ ਸੀ। ਪੁਲੀਸ ਨੇ ਇਨ੍ਹਾਂ ਕੋਲੋਂ ਛੇ ਪਿਸਤੌਲ ਅਤੇ 275 ਕਾਰਤੂਸ ਵੀ ਬਰਾਮਦ ਕੀਤੇ ਹਨ। ਸ੍ਰੀ ਯਾਦਵ ਨੇ ਐਕਸ ’ਤੇ ਪੋਸਟ ਕੀਤਾ ਕਿ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ।