No Result
View All Result
Wednesday, May 13, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਪੁਲਿਸ ਨੇ ਤਰਨਤਾਰਨ ਤੋਂ 5 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

admin by admin
August 12, 2023
in BREAKING
0
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
 ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਜਾਂਚ ਦੌਰਾਨ ਪਤਾ ਲੱਗਾ ਕਿ ਗ੍ਰਿਫ਼ਤਾਰ ਵਿਅਕਤੀ ਸਰਹੱਦ ਪਾਰੋਂ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ
ਇਸ ਨਸ਼ਾ ਤਸਕਰੀ ਰੈਕੇਟ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਏਆਈਜੀ ਐਸਐਸਓ ਸੁਖਮਿੰਦਰ ਸਿੰਘ ਮਾਨ
ਚੰਡੀਗੜ੍ਹ/ਅੰਮ੍ਰਿਤਸਰ, 11 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਹਰਪਾਲ ਸਿੰਘ ਉਰਫ਼ ਭੱਲਾ ਵਾਸੀ ਪਿੰਡ ਲੱਖਾ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 5 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਸ ਕੋਲੋਂ ਬਜਾਜ ਪਲੈਟੀਨਾ ਮੋਟਰਸਾਈਕਲ ਬਰਾਮਦ ਕੀਤਾ ਹੈ ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.46 ਟੀ 4291 ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇੰਟੈਲੀਜੈਂਸ ਅਧਾਰਿਤ ਕਾਰਵਾਈ ਦੌਰਾਨ ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਤਰਨਤਾਰਨ ਦੇ ਡੇਰਾ ਰਾਧਾ ਸਵਾਮੀ ਨੇੜੇ ਪਿੰਡ ਵਾਂ ਤਾਰਾ ਸਿੰਘ-ਪਿੰਡ ਬਾਸਰਕੇ ਰੋਡ ‘ਤੇ ਵਿਸ਼ੇਸ਼ ਚੈਕਿੰਗ ਦੌਰਾਨ ਮੁਲਜ਼ਮ ਹਰਪਾਲ ਨੂੰ ਉਸ ਸਮੇਂ ਕਾਬੂ ਕੀਤਾ, ਜਦੋਂ ਉਹ ਆਪਣੇ ਪਲੈਟੀਨਾ ਮੋਟਰਸਾਈਕਲ ‘ਤੇ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਦੀ ਤਲਾਸ਼ੀ ਲੈਣ ‘ਤੇ ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ‘ਚੋਂ 5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।
ਡੀਜੀਪੀ ਨੇ ਦੱਸਿਆ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਸਰਹੱਦ ਪਾਰੋਂ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ। ਉਹਨਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਹੈਰੋਇਨ ਦੀ ਇਹ ਖੇਪ ਡਰੋਨ ਰਾਹੀਂ ਭੇਜੀ ਗਈ ਹੈ।
ਹੋਰ ਵੇਰਵੇ ਸਾਂਝਾ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਪਾਕਿਸਤਾਨ ਅਧਾਰਤ ਸਮੱਗਲਰਾਂ ਅਤੇ ਉਹਨਾਂ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਇਹ ਖੇਪ ਪ੍ਰਾਪਤ ਕਰਨੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਸ ਸੰਬਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫਆਈਆਰ ਨੰਬਰ 24 ਮਿਤੀ 10/08/23 ਨੂੰ ਮਾਮਲਾ ਦਰਜ ਕੀਤਾ ਗਿਆ ਹੈ।
Post Views: 35
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ

Next Post

ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ:ਜੌੜਾਮਾਜਰਾ

Next Post
ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ:ਜੌੜਾਮਾਜਰਾ

ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ:ਜੌੜਾਮਾਜਰਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800