No Result
View All Result
Saturday, April 25, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਪੁਲਿਸ ਨੇ ਉੱਭਰਦੇ ਗਾਇਕ ਨਵਜੋਤ ਸਿੰਘ ਵਿਰਕ ਦੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਈ; ਇੱਕ ਵਿਅਕਤੀ ਗ੍ਰਿਫ਼ਤਾਰ

admin by admin
December 15, 2023
in BREAKING, COVER STORY, PUNJAB
0
ਪੰਜਾਬ ਪੁਲਿਸ ਨੇ ਉੱਭਰਦੇ ਗਾਇਕ ਨਵਜੋਤ ਸਿੰਘ ਵਿਰਕ ਦੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਈ; ਇੱਕ ਵਿਅਕਤੀ ਗ੍ਰਿਫ਼ਤਾਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਕਤਲ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ: ਐਸ.ਐਸ.ਪੀ. ਐਸਏਐਸ ਨਗਰ .
ਚੰਡੀਗੜ੍ਹ/ਐਸਏਐਸ ਨਗਰ, 15 ਦਸੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਪੁਲਿਸ ਨੇ ਉਭਰਦੇ ਗਾਇਕ ਨਵਦੀਪ ਸਿੰਘ ਵਿਰਕ, ਜਿਸਨੂੰ ਵਿਸ਼ੇਸ਼ ਤੌਰ ‘ਤੇ ਈਸਾਪੁਰੀਆ (22) ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਦੇ ਅੰਨ੍ਹੇ ਕਤਲ ਕੇਸ ਦੀ ਗੁੱਥੀ  ਸੁਲਝਾਉਂਦਿਆਂ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.),ਐਸ.ਏ.ਐਸ.ਨਗਰ ਡਾ. ਸੰਦੀਪ ਕੁਮਾਰ ਗਰਗ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਦੇ ਪਿੰਡ ਉਮਰਪੁਰ ਵਾਸੀ ਅਭਿਸ਼ੇਕ ਉਰਫ਼ ਰਜਤ ਰਾਣਾ (25) ਵਜੋਂ ਹੋਈ ਹੈ। ਇਸ ਕਤਲ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਦੀ ਪਛਾਣ ਸੌਰਵ ਵਾਸੀ ਸੁਲਤਾਨਪੁਰ ਬਰਵਾਲਾ ਵਜੋਂ ਹੋਈ ਹੈ, ਜਿਸ ਦੀ ਕਥਿਤ ਤੌਰ ’ਤੇ ਨਸ਼ੇ ਦੀ ਓਵਰਡੋਜ਼ ਕਾਰਨ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਕਤਲ ਦੀ ਇਸ ਵਾਰਦਾਤ ਵਿੱਚ ਵਰਤਿਆ ਗਿਆ 9 ਐਮਐਮ ਪਿਸਤੌਲ ਹਰਿਆਣਾ ਦੀ ਰਾਏਪੁਰ ਰਾਣੀ ਪੁਲੀਸ ਵੱਲੋਂ ਪਹਿਲਾਂ ਹੀ ਬਰਾਮਦ ਕਰ ਲਿਆ ਗਿਆ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਡਾ. ਸੰਦੀਪ ਕੁਮਾਰ ਗਰਗ ਨੇ ਦੱਸਿਆ ਕਿ ਇਹ ਮਾਮਲਾ ਮਈ 2018 ਦਾ ਹੈ, ਜਦੋਂ ਅਭਿਸ਼ੇਕ ਨੇ ਆਪਣੇ ਸਾਥੀ ਸੌਰਵ ਨਾਲ ਮਿਲ ਕੇ ਪੀੜਤ ਨਵਦੀਪ ਵਿਰਕ ਦੀ ਮਾਈਕਰਾ ਕਾਰ ਖੋਹਣ ਲਈ ਉਸ ਨੂੰ ਨਿਸ਼ਾਨਾ ਬਣਾਇਆ ਅਤੇ ਫਿਰ ਦੋਹਾਂ ਧਿਰਾਂ ਦਰਮਿਆਨ ਹੋਈ ਤਿੱਖੀ ਬਹਿਸ ਤੋਂ ਬਾਅਦ ਉਕਤ ਦੋਸ਼ੀਆਂ ਨੇ ਨਵਦੀਪ ਵਿਰਕ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਨਵਦੀਪ ਵਿਰਕ ਦੇ ਪਰਿਵਾਰਕ ਮੈਂਬਰਾਂ ਨੂੰ ਐਕਸਪੋ ਫੋਰਜਿੰਗ ਨੇੜੇ ਬਰਵਾਲਾ ਰੋਡ ‘ਤੇ ਉਸਦੀ ਨਿਸਾਨ ਮਾਈਕਰਾ ਕਾਰ ਖੜ੍ਹੇ ਹੋਣ ਦਾ ਪਤਾ ਲੱਗਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਊਸ਼ਾ ਯਾਰਨ ਫੈਕਟਰੀ ਦੇ ਖਾਲੀ ਪਲਾਟ ਤੋਂ ਗਾਇਕ ਦੀ ਲਾਸ਼ ਬਰਾਮਦ ਹੋਈ।
ਇਸ ਸਬੰਧੀ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 302 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਡੇਰਾਬੱਸੀ ਵਿਖੇ ਐਫਆਈਆਰ ਨੰਬਰ 144 ਮਿਤੀ 28.05.2018 ਅਧੀਨ ਕੇਸ ਦਰਜ ਕੀਤਾ ਗਿਆ ਸੀ।
ਐਸਐਸਪੀ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਐਸਪੀ ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਸੀ ਜਿਸ ਨੇ ਇਸ ਮਾਮਲੇ ਦੀ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ। ਐਸਆਈਟੀ ਵਿੱਚ ਡੀਐਸਪੀ ਇਨਵੈਸਟੀਗੇਸ਼ਨ ਗੁਰਸ਼ੇਰ ਸਿੰਘ ਅਤੇ ਸੀਆਈਏ ਇੰਚਾਰਜ ਮੁਹਾਲੀ ਸ਼ਿਵ ਕੁਮਾਰ ਮੈਂਬਰ ਵਜੋਂ ਸ਼ਾਮਲ ਸਨ।
ਉਨ੍ਹਾਂ ਦੱਸਿਆ ਕਿ ਜਾਂਚ ਤੋਂ ਹੋਏ ਖੁਲਾਸੇ ਅਨੁਸਾਰ ਦੋਸ਼ੀ ਵਿਅਕਤੀ ਯੂਪੀ-ਅਧਾਰਤ ਰਾਹੁਲ ਖੱਟਾ ਗੈਂਗ ਲਈ ਕੰਮ ਕਰ ਰਹੇ ਸਨ ਅਤੇ ਕਤਲ ਦੇ ਪਿੱਛੇ ਦਾ ਉਦੇਸ਼ ਮਾਰੇ ਗਏ ਗਾਇਕ ਦੀ ਕਾਰ ਖੋਹਣਾ ਸੀ, ਜਿਸਨੂੰ ਉਹ ਕਥਿਤ ਤੌਰ ‘ਤੇ ਕਿਸੇ ਹੋਰ ਅਪਰਾਧ ਵਿੱਚ ਵਰਤਣਾ ਚਾਹੁੰਦੇ ਸਨ।
ਜ਼ਿਕਰਯੋਗ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਅਭਿਸ਼ੇਕ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਕਤਲ, ਕਤਲ ਦੀ ਕੋਸ਼ਿਸ਼, ਡਕੈਤੀ ਆਦਿ ਨਾਲ ਸਬੰਧਤ ਘੱਟੋ-ਘੱਟ ਸੱਤ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।
Post Views: 46
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ani news livebig newsbreaking newsdaily hindi newspaper patiala Punjabdaily punjabi newspaper patiala punjabfast newshindi latest newshindi newshindi news todayindia newslatest breaking news Punjablatest india newslatest Indian hindi newslatest newslatest political news Punjablatest punjabi newsnewsnews hindinews in hindinews indianews latestnews livenews todaypress ki takat daily newspaperpress ki taquat daily hindi newspaperPRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALApress ki taquat daily punjabi newspaperToday newstop 10 newspaper of Punjabtop newstrending news
Previous Post

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਨਾਉਣ ਦਾ ਸੱਦਾ,

Next Post

ਅਦਾਲਤ ਵੱਲੋਂ ਕੇਜਰੀਵਾਲ ਦੀ ਪਟੀਸ਼ਨ ਰੱਦ

Next Post
महंगाई और बेरोजगारी को लेकर अरविंद केजरीवाल ने केंद्र पर साधा निशाना

ਅਦਾਲਤ ਵੱਲੋਂ ਕੇਜਰੀਵਾਲ ਦੀ ਪਟੀਸ਼ਨ ਰੱਦ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800