ਅੱਜ 16 ਮਈ 2025 ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦਾ ਨਤੀਜਾ ਐਲਾਨ ਕੀਤਾ ਗਿਆ ਹੈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਲੇ ਵੇਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਏਂਜਲ ਗੁਪਤਾ ਨੇ ਦਸਵੀਂ ਜਮਾਤ ਵਿੱਚੋਂ (639/650 )ਜ਼ਿਲ੍ਹਾ ਟਾਪਰ ਰਹਿ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ । ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ ਅਤੇ 4 ਵਿਦਿਆਰਥੀ ਮੈਰਿਟ ਵਿੱਚ ਆਏ ਹਨ ਜਿਸ ਨੇ ਸਕੂਲ ਅਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਇਹ ਸਕੂਲ ਦੇ ਚੇਅਰਮੈਨ ਰਾਜਦੀਪ ਸਿੰਘ , ਡਾਇਰੈਕਟਰ ਹਰਲੀਨ ਕੌਰ, ਪ੍ਰਿੰਸੀਪਲ ਰਕਸ਼ਾ ਵਰਮਾ ਤੇ ਅਧਿਆਪਕਾਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ ਜੋ ਹਮੇਸ਼ਾ ਬੱਚਿਆਂ ਦੇ ਚੰਗੇ ਭਵਿੱਖ ਲਈ ਨਵੇਂ- ਨਵੇਂ ਉਪਰਾਲੇ ਕਰਦੇ ਰਹਿੰਦੇ ਹਨ। ਜਿਸ ਦੇ ਸਦਕਾ ਸਕੂਲ ਦਿਨ ਦੁਗਣੀ ਰਾਤ ਚੌਗਣੀ ਤਰੱਕੀ ਕਰ ਰਿਹਾ ਹੈ। ਸਕੂਲ ਹਮੇਸ਼ਾ ਆਪਣੇ ਮਿਹਨਤੀ ਬੱਚਿਆਂ ਤੇ ਮਾਣ ਮਹਿਸੂਸ ਕਰਦਾ ਹੈ ।ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਦੇ ਨਾਂ ਹੇਠ ਲਿਖੇ ਅਨੁਸਾਰ ਹਨ:-
1.ਏਂਜਲ ਗੁਪਤਾ – 639/650 98.31%
2.ਮੰਨਤ – 630/650 96.92%
3.ਨੇਹਿ ਆਰਯਾ – 628/650 96.62%
4.ਰੀਤਿਕਾ ਬਾਵਾ – 628/650 96.62%