No Result
View All Result
Monday, October 13, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home INDIA

ਕਾਂਗਰਸ ਸਰਕਾਰ ਦੇ ਨਿਰੰਤਰ ਤੇ ਕੇਂਦਰਿਤ ਯਤਨਾਂ ਸਦਕਾ ਪਰਫਾਰਮੈਂਸ ਗਰੇਡਿੰਗ ਇੰਡੈਕਸ ‘ਚ ਮੋਹਰੀ ਰਿਹਾ ਪੰਜਾਬ: ਵਿਜੈ ਇੰਦਰ ਸਿੰਗਲਾ

admin by admin
June 6, 2021
in INDIA, PUNJAB
0
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 6 ਜੂਨ (ਸ਼ਿਵ ਨਾਰਾਇਣ ਜਾਂਗੜਾ) : ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਕਿਹਾ ਕਿ ਇਹ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਨਿਰੰਤਰ ਅਤੇ ਕੇਂਦ੍ਰਿਤ ਯਤਨਾਂ ਦਾ ਹੀ ਨਤੀਜਾ ਹੈ ਕਿ ਪੰਜਾਬ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਲਈ ਕਾਰਗੁਜ਼ਾਰੀ ਗਰੇਡਿੰਗ ਇੰਡੈਕਸ (ਪੀ.ਜੀ.ਆਈ) 2019-20 ਵਿੱਚ ਸਿਰਮੌਰ ਖਿਤਾਬ ਹਾਸਲ ਕੀਤਾ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਅਧਿਆਪਕਾਂ, ਅਧਿਕਾਰੀਆਂ ਅਤੇ ਸਿੱਖਿਆ ਵਿਭਾਗ ਦੇ ਹੋਰ ਕਰਮਚਾਰੀਆਂ ਨੂੰ ਵੀ ਪੰਜਾਬ ਨੂੰ ਪੀ.ਜੀ.ਆਈ ਦੇ ਸਿਖਰ ‘ਤੇ ਲਿਆਉਣ ਲਈ ਸਖਤ ਮਿਹਨਤ ਕਰਨ ਲਈ ਵਧਾਈ ਦਿੱਤੀ ਜੋ ਕਿ ਸਕੂਲ ਸਿੱਖਿਆ ਦੇ ਖੇਤਰ ਵਿਚ ਤਬਦੀਲੀ ਲਿਆਉਣ ਲਈ ਕੇਂਦਰ ਸਰਕਾਰ ਦੁਆਰਾ 70 ਮਾਪਦੰਡਾਂ ਦੇ ਅਧਾਰ ‘ਤੇ ਜਾਰੀ ਕੀਤੀ ਗਈ ਹੈ।

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਾਲ 2017 ਵਿੱਚ ਸਰਕਾਰ ਸੰਭਾਲਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾ ਸਿਰਫ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਬਲਕਿ ਹੋਰ ਵੀ ਕਈ ਸੁਧਾਰਾਂ ਦੀ ਸ਼ੁਰੂਆਤ ਕੀਤੀ ਹੈ ਜੋ ਹਰ ਪੱਧਰ ‘ਤੇ ਲੋੜੀਂਦੇ ਅਤੇ ਅਨੁਕੂਲ ਵਿਦਿਅਕ ਨਤੀਜੇ ਲਿਆਉਣ ਵਿੱਚ ਸਹਾਈ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਸਮਾਰਟ ਸਕੂਲ ਨੀਤੀ, ਆਨਲਾਈਨ ਅਧਿਆਪਕ ਤਬਾਦਲਾ ਨੀਤੀ, ਪ੍ਰਬੰਧਕ ਪੱਧਰ ਦੀਆਂ ਅਸਾਮੀਆਂ ਦੀ ਪੀ.ਪੀ.ਐਸ.ਸੀ. ਰਾਹੀਂ ਸਿੱਧੀ ਭਰਤੀ, ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ, ਆਨ ਲਾਈਨ ਸਿੱਖਿਆ ਅਤੇ ਪੰਜਾਬ ਸਮਾਰਟ ਕਨੈਕਟ ਸਕੀਮ ਤਹਿਤ ਮੁਫਤ ਸਮਾਰਟਫੋਨ ਦੀ ਵੰਡ ਤਹਿਤ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਦਾ ਅਧਾਰ ਬਣ ਗਈ ਹੈ।
ਸ਼੍ਰੀ ਸਿੰਗਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਲਿਆਂਦੇ ਗਏ ਸੁਧਾਰਾਂ ਅਤੇ ਨਵੇਂ ਉਪਰਾਲਿਆਂ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਅਧਿਆਪਕਾਂ ਤੇ ਅਫ਼ਸਰਾਂ ਵੱਲੋਂ ਕੀਤੀ ਗਈ ਸਖ਼ਤ ਮਿਹਨਤ ਨੇ ਵੀ ਪੰਜਾਬ ਨੂੰ ਸਕੂਲ ਸਿੱਖਿਆ ਦੇ ਖੇਤਰ ਵਿੱਚ ਅੱਵਲ ਦਰਜੇ ’ਤੇ ਲੈ ਕੇ ਆਉਣ ਲਈ ਅਹਿਮ ਯੋਗਦਾਨ ਪਾਇਆ ਹੈ। ਉਨਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਬਾਵਜੂਦ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਨਾ ਸਿਰਫ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਆਨਲਾਇਨ ਮਾਧਿਅਮਾਂ ਰਾਹੀਂ ਮੁਹੱਈਆ ਕਰਵਾਈ ਸਗੋਂ ਕਿਤਾਬਾਂ, ਵਰਦੀਆਂ ਤੇ ਇੱਥੋਂ ਤੱਕ ਕਿ ਮਿਡ ਡੇਅ ਮੀਲ ਦਾ ਰਾਸ਼ਨ ਵੀ ਉਨਾਂ ਦੇ ਘਰਾਂ ਤੱਕ ਪੁੱਜਦਾ ਕੀਤਾ ਹੈ।

Post Views: 34
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Punjab school education minister Mr. Vijay Inder Singla appreciates hard work and contribution of teachers as Punjab clinches title position in India
Previous Post

RAVNEET SINGH BITTU QUESTIONS CREDIBILITY OF HARDEEP PURI OVER HIS BASELESS REMARKS AGAINST PUNJAB’s VACCINATION PROGRAMME

Next Post

Attaching With Latin Dating Singles

Next Post

Attaching With Latin Dating Singles

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In