No Result
View All Result
Wednesday, May 13, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ 9 ਸਰਕਾਰੀ ਸਕੂਲਾਂ ਵਿੱਚ 1.41 ਕਰੋੜ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ

admin by admin
April 17, 2025
in BREAKING, CHANDIGARH, COVER STORY, INDIA, National, POLITICS, PUNJAB
0
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ 9 ਸਰਕਾਰੀ ਸਕੂਲਾਂ ਵਿੱਚ 1.41 ਕਰੋੜ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ/ਲਹਿਰਾਗਾਗਾ, 16 ਅਪ੍ਰੈਲ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਮੇਂ ਦੇ ਹਾਣੀ ਬਣਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ 9 ਸਰਕਾਰੀ ਸਕੂਲਾਂ ਵਿੱਚ 1.41 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕਰਨ ਮੌਕੇ ਕੀਤਾ ਗਿਆ।

ਆਪਣੇ ਸੰਬੋਧਨ ਵਿੱਚ ਕੈਬਿਨਟ ਮੰਤਰੀ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਿੱਖਿਆ ਨੂੰ ਸਰਬੋਤਮ ਬਣਾਉਣ ਦੇ ਹਰ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਵਿਦਿਆਰਥੀਆਂ ਦਾ ਮਨੋਬਲ ਉੱਚਾ ਹੋ ਰਿਹਾ ਹੈ ਅਤੇ ਮਾਪਿਆਂ ਨੂੰ ਵੀ ਤਸੱਲੀ ਹੈ ਕਿ ਉਨ੍ਹਾਂ ਨੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਲਈ ਸਰਕਾਰੀ ਸਕੂਲਾਂ ਉੱਤੇ ਭਰੋਸਾ ਰੱਖਿਆ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਨੂੰ ਤਰਜੀਹ ਦੇਣ ਲੱਗ ਪਏ ਹਨ ਜਿਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਸਰਕਾਰ ਦਾ ਸਿੱਖਿਆ ਮਾਡਲ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਅਧਿਆਪਕਾਂ ਨੂੰ ਆਧੁਨਿਕ ਪੜ੍ਹਾਈ ਤਕਨੀਕਾਂ ਬਾਰੇ ਸਿਖਲਾਈ ਦਿਵਾਉਣ ਹਿੱਤ ਦੇਸ਼ਾਂ-ਵਿਦੇਸ਼ਾਂ ਵਿੱਚ ਵਿਦਿਅਕ ਦੌਰੇ ਕਰਵਾ ਰਹੀ ਹੈ।

ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਮਾਨ ਸਰਕਾਰ ਨੇ ਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਨਾਲ ਸਬੰਧਤ ਮੰਤਰੀਆਂ ਨੂੰ ਸਥਾਨ ਦਿੱਤਾ ਹੈ ਅਤੇ ਪਹਿਲੀ ਵਾਰ ਏ.ਜੀ. ਦਫ਼ਤਰ ਵਿੱਚ ਰਾਖਵਾਂਕਰਨ ਦੇ ਕੇ ਅਤੇ ਅਨੁਸੂਚਿਤ ਜਾਤੀ ਵਜ਼ੀਫ਼ੇ ਦੀ ਨਿਰਵਿਘਨ ਵੰਡ ਨੂੰ ਯਕੀਨੀ ਬਣਾ ਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਮਹਾਨ ਆਗੂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰਨ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਭੇਜਣਾ ਆਮ ਲੋਕਾਂ ਦੀ ਮਜਬੂਰੀ ਸੀ ਪਰ ਹੁਣ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ, ਜਿਸ ਸਦਕਾ ਹੁਣ ਆਮ ਲੋਕ ਆਪਣੀ ਇੱਛਾ ਨਾਲ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਂਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ ਅਤੇ ਇਸੇ ਤਰ੍ਹਾਂ ਸਰਕਾਰੀ ਸਿਹਤ ਪ੍ਰਣਾਲੀ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ।

ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਬਲਜਿੰਦਰ ਕੌਰ ਤੋਂ ਇਲਾਵਾ ਪੀਏ ਰਕੇਸ਼ ਕੁਮਾਰ ਗੁਪਤਾ, ਇਸ ਮੌਕੇ ਬਲਾਕ ਪ੍ਰਧਾਨ ਸਤੀਸ਼ ਕੁਮਾਰ ਮੂਨਕ, ਮਿਠੂ ਸੈਣੀ, ਅਰੁਣ ਜਿੰਦਲ, ਤਰਸੇਮ ਰਾਓ, ਜਗਸੀਰ ਮਲਾਨਾ ਐਮ ਸੀ, ਬੱਬੂ ਸਿੰਘ ਐਮ ਸੀ, ਭੋਲਾ ਸਿੰਘ, ਮੁਖਤਿਆਰ ਸਿੰਘ ਐਮ ਸੀ, ਬਲਵੀਰ ਸੈਣੀ, ਮੁਕੰਦ ਸੈਣੀ, ਸਤਿਗੁਰ ਸਿੰਘ ਮਨਿਆਨਾ ਸਰਪੰਚ, ਮਿੱਠੂ ਰਾਮ, ਗੁਰਜੰਟ ਸਿੰਘ, ਜੋਗੀ ਰਾਮ ਭੂਲਣ, ਗੁਰਮੁਖ ਸਿੰਘ, ਹਰਮੇਲ ਸਿੰਘ, ਤਰਸੇਮ ਸਿੰਘ, ਭੀਮ ਗਿਰ, ਪ੍ਰੇਮ ਸਿੰਘ ਕੋਹਲੀ ਤੋਂ ਇਲਾਵਾ ਪਿੰਡਾਂ ਦੇ ਸਰਪੰਚ-ਪੰਚ ਅਤੇ ਹੋਰ ਆਗੂ ਸਾਹਿਬਾਨ ਅਤੇ ਵਰਕਰ ਸਾਹਿਬਾਨ ਹਾਜ਼ਰ ਸਨ।

Post Views: 22
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Arun JindalBabbu Singh MCBalvir SainiBhim GirBhola SinghBlock President Satish Kumar MoonakChief Minister S. Bhagwant Singh MannDistrict Education Officer (Elementary) Baljinder KaurDr. B.R. Ambedkar'sGurjant SinghGurmukh SinghHarmel SinghJagseer Malana MCJogi Ram BhoolanMithu RamMithu SainiMukand SainiMukhtiar Singh MCPA Rakesh Kumar GuptapanchesPrem Singh Kohli and village sarpanchesSatgur Singh Maniana SarpanchTarsem RaoTarsem Singh
Previous Post

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

Next Post

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼

Next Post
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800