No Result
View All Result
Monday, March 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਦੇ ਮਸ਼ਹੂਰ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਦਿਹਾਂਤ

admin by admin
July 26, 2023
in BREAKING, COVER STORY, ENTERTAINMENT, PUNJAB
0
ਪੰਜਾਬ ਦੇ ਮਸ਼ਹੂਰ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਦਿਹਾਂਤ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਲੁਧਿਆਣਾ, 26 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ): 80-90 ਦੇ ਦਹਾਕੇ ਦੇ ਮਸ਼ਹੂਰ ਲੋਕ ਗਾਇਕ ਸੁਰਿੰਦਰ ਛਿੰਦਾ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਹ ਪਿਛਲੇ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਨੇ ਅੱਜ ਸਵੇਰੇ 7.30 ਵਜੇ ਡੀ. ਐੱਮ. ਸੀ. ਹਸਪਤਾਲ ਵਿਖੇ ਆਖ਼ਰੀ ਸਾਹ ਲਏ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਉਨ੍ਹਾਂ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਸੀ। ਉਨ੍ਹਾਂ ਨੂੰ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਇਕ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਆਪਰੇਸ਼ਨ ਕੀਤਾ ਗਿਆ।

ਇਸ ਤੋਂ ਬਾਅਦ ਸਰੀਰ ‘ਚ ਇਨਫੈਕਸ਼ਨ ਫੈਲਣ ਕਾਰਨ ਉਨ੍ਹਾਂ ਨੂੰ ਡੀ. ਐੱਮ. ਸੀ. ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਅੱਜ ਉਨ੍ਹਾਂ ਨੇ ਆਖ਼ਰੀ ਸਾਹ ਲਏ। ਇਸ ਤੋਂ ਪਹਿਲਾਂ ਉਨ੍ਹਾਂ ਦੀ ਮੌਤ ਦੀ ਅਫ਼ਵਾਹ ਵੀ ਫੈਲੀ ਸੀ ਪਰ ਉਨ੍ਹਾਂ ਦੇ ਪੁੱਤਰ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਇਨ੍ਹਾਂ ਅਫ਼ਵਾਹਾਂ ਦਾ ਖੰਡਨ ਕੀਤਾ ਸੀ। ਦੱਸਣਯੋਗ ਹੈ ਕਿ ਮਸ਼ਹੂਰ ਗਾਇਕ ਸੁਰਿੰਦਰ ਪਾਲ ਧੰਮੀ, ਜਿਨ੍ਹਾਂ ਨੂੰ ਅਸੀਂ ਸੁਰਿੰਦਰ ਛਿੰਦਾ ਵਜੋਂ ਜਾਣਦੇ ਹਾਂ, ਉਨ੍ਹਾਂ ਦਾ ਜਨਮ 20 ਮਈ, 1953 ਨੂੰ ਪਿੰਡ ਚੋਟੀ ਈਯਾਲੀ, ਜ਼ਿਲ੍ਹਾ ਲੁਧਿਆਣਾ, ਪੰਜਾਬ ‘ਚ ਹੋਇਆ ਸੀ।

ਸੁਰਿੰਦਰ ਛਿੰਦਾ ਦਾ ਜਨਮ ਇੱਕ ਰਾਮਗੜ੍ਹੀਆ ਪਰਿਵਾਰ ‘ਚ ਹੋਇਆ ਸੀ। ਪੰਜਾਬੀ ਸੰਗੀਤ ਜਗਤ ‘ਚ ਆਉਣ ਤੋਂ ਪਹਿਲਾਂ ਛਿੰਦਾ ਸਰੂਪ ਮਕੈਨੀਕਲ ਵਰਕਸ ‘ਚ ਨੌਕਰੀ ਕਰਦੇ ਸਨ। ਉਨ੍ਹਾਂ ਨੇ ਸਾਲ 1981 ‘ਚ ‘ਪੁੱਤ ਜੱਟਾਂ ਦੇ ਬੁਲਾਉਂਦੇ ਬੱਕਰੇ’ ਗੀਤ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਕਦਮ ਰੱਖਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਕਦੇ ਵਾਪਸ ਮੁੜ ਕੇ ਨਹੀਂ ਦੇਖਿਆ। ਉਨ੍ਹਾਂ ਦੇ ਦਿਹਾਂਤ ਕਾਰਨ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਸੋਗ ਦੀ ਲਹਿਰ ਫੈਲ ਗਈ ਹੈ।

Post Views: 145
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: breaking newslatest newslatest news todaylatest updateslive newslive news updatenewsToday newstop news
Previous Post

ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਲੜਕੀਆਂ ਦੇ ਹੋਸਟਲ ਦੇ ਵਿਸਤਾਰ ਤੇ ਲੜਕਿਆਂ ਲਈ ਨਵੇਂ ਹੋਸਟਲ ਦੀ ਉਸਾਰੀ ਲਈ ਜਲਦੀ 49 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ

Next Post

ਪੰਜਾਬ ”ਚ ਅੱਜ ਹੈ ਭਾਰੀ ਮੀਂਹ ਦਾ ਅਲਰਟ

Next Post
ਪੰਜਾਬ ’ਚ ਦੋ ਦਿਨਾਂ ਤੱਕ ਹਨੇਰੀ ਤੇ ਭਾਰੀ ਬਾਰਿਸ਼ ਦੀ ਸੰਭਾਵਨਾ

ਪੰਜਾਬ ''ਚ ਅੱਜ ਹੈ ਭਾਰੀ ਮੀਂਹ ਦਾ ਅਲਰਟ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800