No Result
View All Result
Thursday, April 30, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਰਾਜ ਸਭਾ ਤੋਂ ਸਸਪੈਂਡ ਹੋਣ ਮਗਰੋਂ ਰਾਘਵ ਚੱਢਾ ਨੇ ਬਦਲਿਆ ਟਵਿੱਟਰ ਬਾਇਓ

admin by admin
August 12, 2023
in BREAKING, INDIA, National
0
चण्डीगढ़ नगर निगम मतदान पर राघव चड्ढा का ब्यान
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

 ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਰਾਘਵ ਚੱਢਾ ਨੂੰ ਰਾਜ ਸਭਾ ਦੀ ਕਾਰਵਾਈ ਦੇ ਨਿਯਮਾਂ ਦੀ ਉਲੰਘਣਾ ਦੇ ਦੋਸ਼ਾ ’ਚ ਸਦਨ ਤੋਂ ਮੁਅੱਤਲ ਕਰ ਦਿੱਤਾ ਗਿਆ। ਸ਼ਨੀਵਾਰ ਯਾਨੀ ਕਿ ਅੱਜ ਰਾਘਵ ਨੇ ਐਕਸ, ਜਿਸ ਨੂੰ ਪਹਿਲਾਂ ਟਵਿੱਟਰ ਦੇ ਨਾਂ ਤੋਂ ਜਾਣਿਆ ਜਾਂਦਾ ਸੀ ‘ਤੇ ਆਪਣਾ ਬਾਇਓ ਬਦਲ ਕੇ ‘ਸਸਪੈਂਡ ਸੰਸਦ ਮੈਂਬਰ’ ਕਰ ਲਿਆ ਹੈ।

ਦਰਅਸਲ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਮੁਅੱਤਲੀ ਸਦਨ ਦੇ ਨੇਤਾ ਪਿਊਸ਼ ਗੋਇਲ ਵਲੋਂ ਪੇਸ਼ ਕੀਤੇ ਗਏ ਮਤੇ ਤੋਂ ਬਾਅਦ ਕੀਤੀ ਗਈ ਸੀ, ਜਿਸ ਨੇ ‘ਆਪ’ ਨੇਤਾ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਸੀ। ਰਾਘਵ ਨੇ ਦਿੱਲੀ ਦੀ ਰਾਸ਼ਟਰੀ ਰਾਜਧਾਨੀ ਖੇਤਰ ਦੀ ਸਰਕਾਰ ਲਈ ਪ੍ਰਸਤਾਵਿਤ ਚੋਣ ਕਮੇਟੀ ‘ਚ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਰਾਜ ਸਭਾ ਦੇ ਕੁਝ ਮੈਂਬਰਾਂ ਦੇ ਨਾਮ ਸ਼ਾਮਲ ਕੀਤੇ ਸਨ। ਇਕ ਬਿਆਨ ਵਿਚ ਚੱਢਾ ਨੇ ਕਿਹਾ ਕਿ ਮੇਰੀ ਮੁਅੱਤਲੀ ਅੱਜ ਦੇ ਨੌਜਵਾਨਾਂ ਲਈ ਭਾਜਪਾ ਵੱਲੋਂ ਇੱਕ ਸਖ਼ਤ ਸੰਦੇਸ਼ ਵਜੋਂ ਕੰਮ ਕਰਦੀ ਹੈ। ਜੇਕਰ ਤੁਸੀਂ ਸਵਾਲ ਪੁੱਛਣ ਦੀ ਹਿੰਮਤ ਕਰਦੇ ਹੋ, ਤਾਂ ਅਸੀਂ ਤੁਹਾਡੀ ਆਵਾਜ਼ ਨੂੰ ਕੁਚਲ ਦੇਵਾਂਗੇ। ਦਿੱਲੀ ਸੇਵਾਬਿੱਲ ’ਤੇ ਸੰਸਦ ’ਚ ਉਨ੍ਹਾਂ ਦੇ ਭਾਸ਼ਣ ਦੌਰਾਨ ਸਖ਼ਤ ਸਵਾਲ ਪੁੱਛਣ ’ਤੇ ਮੈਨੂੰ ਮੁਅੱਤਲ ਕਰ ਦਿੱਤਾ ਗਿਆ, ਕਿਉਂਕਿ ਦੁਨੀਆ ਦੀ ਸਭ ਤੋਂ ਵੱਡੀ ਪਾਰਟੀ ਭਾਜਪਾ ਕੋਲ ਮੇਰੇ ਸਵਾਲਾਂ ਦਾ ਕੋਈ ਜਵਾਬ ਨਹੀਂ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਗੁਨਾਹ ਸਿਰਫ਼ ਦਿੱਲੀ ਦੇ ਰਾਜ ਦਾ ਦਰਜਾ ਦੇਣ ਬਾਰੇ ਭਾਜਪਾ ਦੇ ਦੋਹਰੇ ਮਾਪਦੰਡਾਂ ਦਾ ਪਰਦਾਫਾਸ਼ ਕਰਨਾ ਸੀ।

ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ‘ਤੇ ਦਿੱਲੀ ਸੇਵਾ ਬਿੱਲ ਲਈ ਪ੍ਰਸਤਾਵ ‘ਚ ਫਰਜ਼ੀ ਦਸਤਖ਼ਤ ਦਾ ਦੋਸ਼ ਲੱਗਾ ਹੈ। ਦਰਅਸਲ, ਪੰਜ ਸੰਸਦ ਮੈਂਬਰਾਂ ਦਾ ਦਾਅਵਾ ਹੈ ਕਿ ਦਿੱਲੀ ਸੇਵਾ ਬਿੱਲ ਨੂੰ ਉਨ੍ਹਾਂ ਦੀ ਸਹਿਮਤੀ ਦੇ ਬਿਨਾਂ ਚੋਣ ਕਮੇਟੀ ਨੂੰ ਭੇਜਣ ਦੇ ਪ੍ਰਸਤਾਵ ‘ਤੇ ਉਨ੍ਹਾਂ ਦੇ ਨਾਂ ਦਾ ਜ਼ਿਕਰ ਕੀਤਾ ਗਿਆ ਸੀ। ਇਹ ਪ੍ਰਸਤਾਵ ‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਪੇਸ਼ ਕੀਤਾ ਸੀ। ਦੱਸ ਦੇਈਏ ਕਿ ਚੱਢਾ 20 ਜੁਲਾਈ ਨੂੰ ਸ਼ੁਰੂ ਹੋਏ ਅਤੇ ਸ਼ੁੱਕਰਵਾਰ ਨੂੰ ਸਮਾਪਤ ਹੋਏ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਰਾਜ ਸਭਾ ਤੋਂ ਮੁਅੱਤਲ ਕੀਤੇ ਜਾਣ ਵਾਲੇ ਦੂਜੇ ‘ਆਪ’ ਸੰਸਦ ਮੈਂਬਰ ਬਣ ਗਏ। ਪਾਰਟੀ ਦੇ ਸੀਨੀਅਰ ਨੇਤਾ ਸੰਜੇ ਸਿੰਘ ਨੂੰ 24 ਜੁਲਾਈ ਨੂੰ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਸਦਨ ਨੇ ਸ਼ੁੱਕਰਵਾਰ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਦੀ ਰਿਪੋਰਟ ਨੂੰ ਪੈਂਡਿੰਗ ਰਹਿਣ ਤੱਕ ਉਨ੍ਹਾਂ ਦੀ ਮੁਅੱਤਲੀ ਜਾਰੀ ਰੱਖਣ ਨੂੰ ਮਨਜ਼ੂਰੀ ਦੇ ਦਿੱਤੀ।

Notifications Powered by iZooto
Post Views: 125
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap mp raghav chadhaparineeti chopra raghav chadhaRaghav Chadharaghav chadha in parliamentraghav chadha in rajya sabharaghav chadha latestraghav chadha latest interviewraghav chadha latest newsraghav chadha latest news todayraghav chadha liveraghav chadha newsraghav chadha on aapraghav chadha on manipur incidentraghav chadha on modiraghav chadha on sanjay singhraghav chadha rajya sabharaghav chadha suspendedraghav chadha vs amit shah
Previous Post

ਬੱਚਿਆਂ ‘ਚ ਦੇਸ਼ ਭਗਤੀ ਦੀ ਵਿਲੱਖਣ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ: ਡਾ. ਬਲਜੀਤ ਕੌਰ

Next Post

ਦਿਲਜੀਤ ਦੁਸਾਂਝ ਦੀ ਫਿਲਮ ‘ਪੰਜਾਬ 95’ ਟੋਰਾਂਟੋ ਕੌਮਾਂਤਰੀ ਫਿਲਮ ਮੇਲੇ ’ਚੋਂ ਬਾਹਰ

Next Post
ਗਾਇਕ ਦਿਲਜੀਤ ਦੋਸਾਂਝ ਨੇ ਮੁੜ ਵਧਾਇਆ ਪੰਜਾਬੀਆਂ ਦਾ ਮਾਣ

ਦਿਲਜੀਤ ਦੁਸਾਂਝ ਦੀ ਫਿਲਮ ‘ਪੰਜਾਬ 95’ ਟੋਰਾਂਟੋ ਕੌਮਾਂਤਰੀ ਫਿਲਮ ਮੇਲੇ ’ਚੋਂ ਬਾਹਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800