ਸੂਰਤ,23ਮਾਰਚ(ਪ੍ਰੈਸ ਕੀ ਤਾਕਤ)-ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ 2019 ਵਿੱਚ ਮੋਦੀ ਸਰਨੇਮ ਤੇ ਕੀਤੀ ਗਈ ਟਿੱਪਣੀ ਦੇ ਮਾਮਲੇ ਵਿੱਚ ਅੱਜ ਸੂਰਤ ਦੀ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਰਾਹੁਲ ਗਾਂਧੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਉਸ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਹੈ। ਹਾਲਾਂਕਿ ਮਾਮਲੇ ‘ਚ ਉਨ੍ਹਾਂ ਨੂੰ ਤੁਰੰਤ ਜ਼ਮਾਨਤ ਮਿਲ ਗਈ ਸੀ।