ਅੰਮ੍ਰਿਤਸਰ, 31 ਮਾਰਚ (ਪ੍ਰੈਸ ਕੀ ਤਾਕਤ)– ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ ਬਜਾਏ ਉਨ੍ਹਾਂ ਦੀ ਅਵਾਜ਼ ਨੂੰ ਦਬਾਇਆ ਜਾਂਦਾ ਹੈ, ਜਿਸ ਕਾਰਨ ਰਾਹੁਲ ਗਾਂਧੀ ਦੀ ਲੋਕ ਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਤੇ ਇਹ ਵੀ ਕਿਹਾ ਕਿ ਕਾਂਗਰਸ ਲੋਕਤੰਤਰ ਨੂੰ ਬਚਾਉਣ ਲਈ ਹਰ ਲੜਾਈ ਲੜ੍ਹੇਗੀ।