No Result
View All Result
Sunday, September 20, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਪੰਜਾਬ ਵਿਚ ਨਿੱਜੀ ਵਾਹਨਾਂ ਦੀ ਟਰਾਂਸਫਰ ਲਈ ਐਨ.ਓ.ਸੀ. ਦੀ ਜ਼ਰੂਰਤ ਨਹੀਂ: ਰਜ਼ੀਆ ਸੁਲਤਾਨਾ

Vijesh by Vijesh
November 6, 2020
in PUNJAB
0
ਪੰਜਾਬ ਵਿਚ ਨਿੱਜੀ ਵਾਹਨਾਂ ਦੀ ਟਰਾਂਸਫਰ ਲਈ ਐਨ.ਓ.ਸੀ. ਦੀ ਜ਼ਰੂਰਤ ਨਹੀਂ: ਰਜ਼ੀਆ ਸੁਲਤਾਨਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਚੰਡੀਗੜ੍ਹ, 6 ਨਵੰਬਰ – ਵਰਸ਼ਾ ਵਰਮਾ – 
ਵਾਹਨ ਦੀ ਵਿਕਰੀ ਆਦਿ ਮੌਕੇ ਪੰਜਾਬ ਵਿਚ ਰਜਿਸਟਰਡ ਕਿਸੇ ਵੀ ਨਿੱਜੀ ਵਾਹਨ ਦੀ ਸੂਬੇ ਵਿਚਲੀ ਹੀ ਕਿਸੇ ਹੋਰ ਰਜਿਸਟਰਿੰਗ ਅਥਾਰਟੀ ਕੋਲ ਟਰਾਂਸਫਰ ਮੌਕੇ ਹੁਣ ਦਰਖਾਸਤਕਰਤਾ ਨੂੰ ਅਸਲ ਰਜਿਸਟਰਿੰਗ ਅਥਾਰਟੀ ਕੋਲ ਐਨਓਸੀ ਲੈਣ ਲਈ ਜਾਣ ਦੀ ਜ਼ਰੂਰਤ ਨਹੀਂ ਹੈ। ਅਜਿਹੇ ਮਾਮਲਿਆਂ ਵਿਚ ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਐਨ.ਓ.ਸੀ. ਦੀ ਲੋੜ ਨੂੰ ਖ਼ਤਮ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਹੁਣ ਸਾਰੀ ਪ੍ਰਕਿਰਿਆ ਇੱਕ ਆਨਲਾਈਨ ਪ੍ਰਣਾਲੀ `ਵਾਹਨ 4.0` ਰਾਹੀਂ ਕੀਤੀ ਜਾ ਰਹੀ ਹੈ ਅਤੇ ਵਾਹਨਾਂ ਨਾਲ ਜੁੜੀ ਸਾਰੀ ਜਾਣਕਾਰੀ ਜਿਵੇਂ ਟੈਕਸ, ਫੀਸ ਅਤੇ ਫਿੱਟਨੈਸ ਆਦਿ ਰਜਿਸਟਰਿੰਗ ਅਥਾਰਟੀ ਕੋਲ ਉਪਲੱਬਧ ਹੁੰਦੀ ਹੈ। ਇਸ ਲਈ ਹੁਣ ਪੰਜਾਬ ਵਿਚ ਰਜਿਸਟਰਡ ਗੈਰ-ਟਰਾਂਸਪੋਰਟ (ਨਿੱਜੀ) ਵਾਹਨਾਂ ਦੇ ਤਬਾਦਲੇ ਲਈ ਵਾਹਨ ਮਾਲਕਾਂ ਨੂੰ ਐਨ.ਓ.ਸੀ. ਲੈਣ ਲਈ ਸਬੰਧਤ ਦਫਤਰ ਵਿਚ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ।
ਜ਼ਿਕਰਯੋਗ ਹੈ ਕਿ ਮੌਜੂਦਾ ਪ੍ਰਣਾਲੀ ਤਹਿਤ ਵਾਹਨ ਦੀ ਵਿਕਰੀ ਦੇ ਮਾਮਲੇ ਵਿਚ ਗੈਰ-ਟਰਾਂਸਪੋਰਟ (ਨਿੱਜੀ) ਵਾਹਨਾਂ ਦੀ ਮਾਲਕੀ ਦਾ ਤਬਾਦਲਾ ਨਵੀਂ ਰਜਿਸਟਰਿੰਗ ਅਥਾਰਟੀ ਵਿਚ ਤਬਦੀਲ ਕੀਤੇ ਜਾਣ ਲਈ ਬਿਨੈਕਾਰ ਨੂੰ ਵਾਹਨ ਦੀ ਐਨ.ਓ.ਸੀ. ਪ੍ਰਾਪਤ ਕਰਨ ਲਈ ਅਸਲ ਰਜਿਸਟਰਿੰਗ ਅਥਾਰਟੀ ਕੋਲ ਜਾਣਾ ਪੈਂਦਾ ਹੈ। ਹੁਣ ਬਿਨੈਕਾਰ ਅਸਲ ਆਰਟੀਏ/ਐਸਡੀਐਮ ਦਫਤਰਾਂ, ਜਿੱਥੇ ਵਾਹਨ ਰਜਿਸਟਰਡ ਹੈ, ਵਿਖੇ ਆਨਲਾਈਨ ਅਰਜ਼ੀ ਦੇ ਕੇ ਆਪਣੇ ਵਾਹਨਾਂ ਦਾ ਤਬਾਦਲਾ ਕਰਾ ਸਕਣਗੇ। ਇਸ ਨਾਲ ਤਬਾਦਲੇ ਲਈ ਵੱਖ-ਵੱਖ ਰਜਿਸਟਰਿੰਗ ਅਥਾਰਟੀਆਂ ਕੋਲ ਜਾਣ ਦੀ ਲੰਬੀ ਪ੍ਰਕਿਰਿਆ ਅਤੇ ਸਮੇਂ ਦੀ ਬਚਤ ਹੋਵੇਗੀ।
ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੂਬੇ ਵਿਚ ਹਰ ਸਾਲ 1 ਲੱਖ ਤੋਂ ਵੱਧ ਨਿੱਜੀ ਵਾਹਨਾਂ ਦੀ ਮਾਲਕੀ ਤਬਦੀਲ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਰੇ ਟਰਾਂਸਪੋਰਟ ਵਾਹਨ (ਵਪਾਰਕ) ਅਤੇ ਹੋਰਨਾਂ ਸੂਬਿਆਂ ਵਿਚ ਰਜਿਸਟਰਡ ਗੈਰ-ਟਰਾਂਸਪੋਰਟ (ਨਿੱਜੀ) ਵਾਹਨਾਂ ਦੇ ਤਬਾਦਲੇ ਲਈ ਐਨ.ਓ.ਸੀ. ਦੀ ਜ਼ਰੂਰਤ ਜਾਰੀ ਰਹੇਗੀ।
Post Views: 41
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਪੰਜਾਬ ਐਗਰੋ ਦਾ ਪਹਿਲਾ ਹਫ਼ਤਾਵਰੀ ਟੀ.ਵੀ ਸ਼ੋਅ ‘ਫਾਈਵ ਰਿਵਰਜ਼’ ਜਲੰਧਰ ਦੂਰਦਰਸ਼ਨ ‘ਤੇ ਕੱਲ੍ਹ ਤੋਂ ਹੋਵੇਗਾ ਪ੍ਰਸਾਰਿਤ

Next Post

ਵਿਜੀਲੈਂਸ ਬਿਊਰੋ ਵਲੋਂ 2 ਸਿਪਾਹੀਆਂ ਅਤੇ 2 ਆਮ ਵਿਅਕਤੀਆਂ ਵਿਰੁੱਧ ਰਿਸ਼ਵਤ ਦਾ ਮਾਮਲਾ ਦਰਜ

Next Post
ਵਿਜੀਲੈਂਸ ਬਿਊਰੋ ਵਲੋਂ 2 ਸਿਪਾਹੀਆਂ ਅਤੇ  2 ਆਮ ਵਿਅਕਤੀਆਂ ਵਿਰੁੱਧ ਰਿਸ਼ਵਤ ਦਾ ਮਾਮਲਾ ਦਰਜ

ਵਿਜੀਲੈਂਸ ਬਿਊਰੋ ਵਲੋਂ 2 ਸਿਪਾਹੀਆਂ ਅਤੇ 2 ਆਮ ਵਿਅਕਤੀਆਂ ਵਿਰੁੱਧ ਰਿਸ਼ਵਤ ਦਾ ਮਾਮਲਾ ਦਰਜ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800