No Result
View All Result
Saturday, May 16, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਹਲਕਾ ਸਮਾਣਾ ਤੇ ਸਨੌਰ ‘ਚ 21 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

admin by admin
November 20, 2023
in BREAKING, COVER STORY, PUNJAB
0
ਹਲਕਾ ਸਮਾਣਾ ਤੇ ਸਨੌਰ ‘ਚ 21 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਨਾਉਣ ਦੇ ਮਿਸ਼ਨ ‘ਤੇ-ਹਰਭਜਨ ਸਿੰਘ ਈ.ਟੀ.ਓ
-ਪੰਜਾਬ ਨੂੰ ਪਹਿਲੀ ਵਾਰ ਮਿਲੀ ਕੱਟੜ ਇਮਾਨਦਾਰ ਸਰਕਾਰ: ਚੇਤਨ ਸਿੰਘ ਜੌੜਾਮਾਜਰਾ
-ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਸਨੌਰ ਹਲਕੇ ਦੀਆਂ ਸੜਕਾਂ ਸਮੇਤ ਹੋਰ ਮੰਗਾਂ ਮੰਣਨ ਲਈ ਕੀਤਾ ਧੰਨਵਾਦ
ਪਟਿਆਲਾ, ਸਮਾਣਾ, ਡਕਾਲਾ, ਸਨੌਰ, 19 ਨਵੰਬਰ:
ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ., ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਅੱਜ ਹਲਕਾ ਸਮਾਣਾ ਅਤੇ ਸਨੌਰ ਵਿਖੇ 21 ਕਰੋੜ ਰੁਪਏ ਤੋਂ ਵਧੇਰੇ ਦੀ ਲਾਗਤ ਵਾਲੇ ਸੜਕਾਂ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ ਹੈ।
ਦੋਵਾਂ ਕੈਬਨਿਟ ਮੰਤਰੀਆਂ ਤੇ ਵਿਧਾਇਕ ਵੱਲੋਂ ਹਲਕਾ ਸਮਾਣਾ ਦੇ ਇਤਿਹਾਸਕ ਪਿੰਡ ਕਰਹਾਲੀ ਸਾਹਿਬ ਵਿਖੇ 11.60 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ 13.80 ਕਿਲੋਮੀਟਰ ਪਟਿਆਲਾ ਤੋਂ ਸਮਾਣਾ-ਗੂਹਲਾ ਚੀਕਾ ਰੋਡ ਵਾਇਆ ਡਕਾਲਾ, ਕਰਹਾਲੀ ਸਾਹਿਬ, ਖੇੜਕੀ, ਨਿਜਾਮਨੀਵਾਲਾ ਤੇ ਕਮਾਲਪੁਰ ਸੜਕ ਅਤੇ ਹਲਕਾ ਸਨੌਰ ਦੇ ਜੌੜੀਆਂ ਸੜਕਾਂ ਵਿਖੇ 19.29 ਕਰੋੜ ਰੁਪਏ ਦੀ ਲਾਗਤ ਨਾਲ 23 ਕਿਲੋਮੀਟਰ ਲੰਬੀ ਪਟਿਆਲਾ-ਗੂਹਲਾ-ਚੀਕਾ ਦੇ ਨਵ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ।
ਹਰਭਜਨ ਸਿੰਘ ਈਟੀਓ ਤੇ ਚੇਤਨ ਸਿੰਘ ਜੌੜਾਮਾਜਰਾ ਨੇ ਇਸ ਮੌਕੇ ਦੱਸਿਆ ਕਿ ਇਹ ਸੜਕਾਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਤੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨ ਛੋਹ ਪਵਿੱਤਰ ਧਰਤੀ ਇਤਿਹਾਸਕ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਜਾਣ ਵਾਲੇ ਸ਼ਰਧਾਲੂਆਂ ਸਮੇਤ ਪੰਜਾਬ ਦੇ ਹਰਿਆਣਾ ਤੇ ਦਿੱਲੀ ਜਾਣ ਵਾਲੇ ਰਾਹਗੀਰਾਂ ਲਈ ਬਹੁਤ ਵੱਡੀ ਸਹੂਲਤ ਸਾਬਤ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ਤੇ ਦੇਖ-ਰੇਖ ਲਈ 5 ਸਾਲ ਵਾਸਤੇ ਠੇਕੇਦਾਰ ਨੂੰ ਪਾਬੰਦ ਕੀਤਾ ਗਿਆ ਹੈ।
ਕਰਹਾਲੀ ਸਾਹਿਬ ਤੇ ਜੌੜੀਆਂ ਸੜਕਾਂ ਵਿਖੇ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਕਮਿਸ਼ਨ ਉਤੇ ਨਹੀਂ ਬਲਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਮਿਸ਼ਨ ਉਤੇ ਕੰਮ ਕਰ ਰਹੀ ਹੈ। ਉਨ੍ਹਾਂ ਆਪਣੇ ਵਿਭਾਗਾਂ ਦੀ ਉਦਾਹਰਣ ਦਿੰਦਿਆਂ ਦੱਸਿਆ ਕਿ ਕਮਿਸ਼ਨ ਖਾਣ ਦੇ ਚੱਕਰਾਂ ਕਰਕੇ 2015 ਤੋਂ ਬੰਦ ਪਈ ਬਿਜਲੀ ਮਹਿਕਮੇ ਦੀ ਝਾਰਖੰਡ ਵਿਖੇ ਪਛਵਾੜਾ ਕੋਲਾ ਖਾਣ ਅਕਤੂਬਰ 2022 ‘ਚ ਚਲਾ ਕੇ ਪੰਜਾਬ ਦਾ 1500 ਕਰੋੜ ਰੁਪਏ ਸਾਲਾਨਾ ਬਚਾਇਆ ਗਿਆ ਹੈ। ਜਦਕਿ ਲੋਕ ਨਿਰਮਾਣ ਵਿਭਾਗ ਵਿੱਚ 55 ਸੜਕਾਂ ਬਣਾਉਣ ਵਿੱਚੋਂ ਹੀ 72 ਕਰੋੜ ਰੁਪਏ ਬਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਵਿੱਚੋਂ ਹੀ 6 ਕਰੋੜ ਰੁਪਏ ਬਚਾਏ ਗਏ ਹਨ।
ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਸਰਕਾਰ ਵੱਲੋਂ ਬਚਾਇਆ ਗਿਆ ਇਹ ਪੈਸਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀ ਸਹੂਲਤ ਲਈ ਖਰਚਿਆ ਜਾ ਰਿਹਾ ਹੈ, ਸਿੱਟੇ ਵਜੋਂ ਪੰਜਾਬ ਸਰਕਾਰ ਨੇ ਆਪਣੇ ਗਠਨ ਦੇ ਤਿੰਨ ਮਹੀਨਿਆਂ ਦੇ ਦੌਰਾਨ ਹੀ ਸੂਬੇ ਦੇ 90 ਫੀਸਦੀ ਖਪਤਕਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਬਿਨ੍ਹਾਂ ਕਿਸੇ ਵਿਤਕਰੇ ਦੇ ਪ੍ਰਦਾਨ ਕੀਤੀ। ਜਦਕਿ ਸਕੂਲ ਆਫ਼ ਐਮੀਨੈਂਸ, 40 ਹਜ਼ਾਰ ਦੇ ਕਰੀਬ ਨੌਕਰੀਆਂ, ਉਦਯੋਗਿਕ ਵਿਕਾਸ, ਸਿਹਤ ਤੇ ਸਿੱਖਿਆ ਕਰਾਂਤੀ, ਖੇਡਾਂ ਸਮੇਤ ਗੱਲ ਕੀ, ਹਰ ਖੇਤਰ ਵਿੱਚ ਸੂਬਾ ਨਿਵਾਸੀਆਂ ਨੂੰ ਸਹੂਲਤਾਂ ਦੇ ਗੱਫੇ ਪ੍ਰਦਾਨ ਕੀਤੇ ਜਾ ਰਹੇ ਹਨ।
ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੱਟੜ ਇਮਾਨਦਾਰ ਸਰਕਾਰ ਮਿਲੀ ਹੈ। ਉਨ੍ਹਾਂ ਕਿਹਾ ਕਿ ਜੋ ਕੰਮ 70 ਸਾਲਾਂ ਵਿੱਚ ਪਿਛਲੀਆਂ ਸਰਕਾਰਾਂ ਨਹੀਂ ਕਰ ਸਕੀਆਂ, ਉਹ ਕੰਮ ਚੰਗੀ ਸੋਚ ਤੇ ਸਾਫ਼ ਨੀਅਤ ਅਤੇ ਇਮਾਨਦਾਰੀ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨਾਲ ਕੀਤਾ ਹਰੇ ਵਾਅਦਾ ਪੂਰਾ ਕਰਕੇ ਕੀਤੇ ਜਾ ਰਹੇ ਹਨ। ਜੌੜਾਮਾਜਰਾ ਨੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਾਥ ਦੇਣ ਦਾ ਸੱਦਾ ਦਿੰਦਿਆਂ ਭਰੋਸਾ ਦਿੱਤਾ ਕਿ ਲੋਕਾਂ ਦੀ ਕੋਈ ਮੁਸ਼ਕਿਲ ਬਕਾਇਆ ਨਹੀ ਰਹਿਣ ਦਿੱਤੀ ਜਾਵੇਗੀ।
ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਦੋਵਾਂ ਮੰਤਰੀਆਂ ਦਾ ਸਵਾਗਤ ਤੇ ਧੰਨਵਾਦ ਕਰਦਿਆਂ ਹਲਕਾ ਸਨੌਰ ਵਿਖੇ ਸੜਕਾਂ ਦੇ ਹੋਣ ਕੰਮ ਗਿਣਾਉਂਦਿਆਂ ਪਾਣੀ ਦੀ ਮਾਰ ਹੇਠ ਆਈਆਂ ਸੜਕਾਂ ਤੇ ਮੁੱਖ ਸੜਕਾਂ ਉਪਰ ਪੈਂਦੇ ਪਿੰਡਾਂ ਦੀਆਂ ਸੜਕਾਂ ਉਪਰ ਟਾਈਲਾਂ ਲਾਉਣ ਲਈ ਆਖਿਆ। ਪਠਾਣਮਾਜਰਾ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ 70 ਸਾਲਾਂ ਵਿੱਚ ਗੁਰੂ ਘਰਾਂ ਤੇ ਹੋਰ ਧਾਰਮਿਕ ਅਸਥਾਨਾਂ ਨੂੰ ਜਾਂਦੀਆਂ ਸੜਕਾਂ ਵੀ ਚੌੜੀਆਂ ਤੇ ਪੱਕੀਆਂ ਨਹੀਂ ਕਰਵਾ ਸਕੀਆਂ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਸੜਕਾਂ ਨੂੰ ਪੱਕਿਆਂ ਕਰਨ ਦੇ ਕੰਮ ਨੂੰ ਪਹਿਲ ਦਿੱਤੀ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਇੰਚਾਰਜ ਇੰਦਰਜੀਤ ਸਿੰਘ ਸੰਧੂ, ਇੰਪਰੂਵਮੈਂਟ ਟਰੱਸਟ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਹਰਜਿੰਦਰ ਸਿੰਘ ਮਿੰਟੂ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਜਗਦੀਪ ਸਿੰਘ ਜੱਗਾ, ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ, ਹਰਜਿੰਦਰ ਸਿੰਘ, ਪਵਿੱਤਰ ਸਿੰਘ ਡਕਾਲਾ, ਲੀਲਾ ਗਰਗ, ਤੇਜਿੰਦਰ ਘੁਮਾਣ, ਮਨਿੰਦਰ ਡਕਾਲਾ, ਦੀਪਕ ਵਧਵਾ, ਲੋਕ ਨਿਰਮਾਣ ਵਿਭਾਗ ਦੇ ਐਸ.ਈ. ਜਸਪਾਲ ਸਿੰਘ ਅਨੰਦ, ਕਾਰਜਕਾਰੀ ਇੰਜੀਨੀਅਰ ਜਗਮੀਤ ਸਿੰਘ, ਨਾਇਬ ਤਹਿਸੀਲਦਾਰ ਪਵਨਦੀਪ ਸਿੰਘ, ਡੀ.ਐਸ.ਪੀ. ਗੁਰਦੇਵ ਸਿੰਘ ਟਿਵਾਣਾ, ਗੁਰਵਿੰਦਰ ਸਿੰਘ ਪਹਾੜੀਪੁਰ, ਹਰਪ੍ਰੀਤ ਸਿੰਘ ਘੁੰਮਣ, ਬਲਾਕ ਸੰਮਤੀ ਚੇਅਰਮੇਨ ਗੁਰਮੀਤ ਸਿੰਘ ਬਿੱਟੂ, ਬਲਜਿੰਦਰ ਸਿੰਘ ਨੰਦਗੜ੍ਹ, ਨਰਿੰਦਰ ਸਿੰਘ ਤੱਖਰ, ਸਿਮਰਨਦੀਪ ਬਰਕਤਪੁਰ, ਸਤਪਾਲ ਪੰਜੋਲਾ ਤੇ ਕਰਨ ਕੱਕੇਪੁਰ ਸਮੇਤ ਵੱਡੀ ਗਿਣਤੀ ਇਲਾਕੇ ਦੇ ਵਸਨੀਕ ਤੇ ਪਤਵੰਤੇ ਮੌਜੂਦ ਸਨ।
Post Views: 32
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjabdaily hindi newspaper patiala Punjabdaily punjabi newspaper patiala punjablatest breaking news Punjablatest Indian hindi newslatest news punjablatest political news PunjabLatest Punjab Newslatest punjabi newslive newsnews punjabpress ki takat daily newspaperpress ki taquat daily hindi newspaperpress ki taquat daily punjabi newspaperPunjab Governmentpunjab govtpunjab latest newspunjab newsPunjab news todaypunjab politicspunjabi newstoday PRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALAtop 10 newspaper of Punjab
Previous Post

ਪਰਾਲੀ ਸਾੜਨ ਦੇ ਮਾਮਲੇ: ਪੰਜਾਬ ਪੁਲਿਸ ਵੱਲੋਂ 932 ਐਫਆਈਆਰ ਦਰਜ, 7405 ਮਾਮਲਿਆਂ ਵਿੱਚ 1.67 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ

Next Post

ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ 20 ਨਵੰਬਰ ਨੂੰ

Next Post
ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ 20 ਨਵੰਬਰ ਨੂੰ

ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ 20 ਨਵੰਬਰ ਨੂੰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800