No Result
View All Result
Friday, October 10, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸੂਬੇ ਦੇ 1294 ਸਕੂਲਾਂ ਵਿੱਚ 1741ਨਵੇਂ ਕਲਾਸ-ਰੂਮ ਬਣਾਉਣ ਲਈ 130.75 ਕਰੋੜ ਰੁਪਏ ਦੀ ਰਕਮ ਮਨਜ਼ੂਰ : ਹਰਜੋਤ ਸਿੰਘ ਬੈਂਸ, 52.23 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਕੀਤੀ ਜਾਰੀ

admin by admin
January 31, 2023
in BREAKING, CHANDIGARH, COVER STORY, National, POLITICS, PUNJAB
0
ਸੂਬੇ ਦੇ 1294 ਸਕੂਲਾਂ ਵਿੱਚ 1741ਨਵੇਂ ਕਲਾਸ-ਰੂਮ ਬਣਾਉਣ ਲਈ 130.75 ਕਰੋੜ ਰੁਪਏ ਦੀ ਰਕਮ ਮਨਜ਼ੂਰ : ਹਰਜੋਤ ਸਿੰਘ ਬੈਂਸ, 52.23 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਕੀਤੀ ਜਾਰੀ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 31 ਜਨਵਰੀ(ਪ੍ਰੈਸ ਕੀ ਤਾਕਤ ਬਿਊਰੋ ): ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਸਿਸਟਮ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ  ਸਰਕਾਰੀ ਸਕੂਲਾਂ ਦੇ ਮੁੱਢਲੇ ਢਾਂਚੇ ਦੇ ਨੂੰ ਹੋਰ ਮਜ਼ਬੂਤ ਕਰਨ ਲਈ ਸੂਬੇ 1294 ਸਕੂਲਾਂ ਵਿੱਚ 1741 ਨਵੇਂ ਕਲਾਸ-ਰੂਮ ਬਣਾਉਣ ਲਈ 130.75 ਕਰੋੜ ਰੁਪਏ ਦੀ ਰਕਮ ਮਨਜ਼ੂਰ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਮਨਜ਼ੂਰ ਹੋਈ ਗ੍ਰਾਂਟ ਵਿਚੋਂ  ਪਹਿਲੀ ਕਿਸ਼ਤ ਵਜੋਂ 52.23 ਕਰੋੜ ਰੁਪਏ ਦੀ ਰਾਸ਼ੀ ਈ-ਟਰਾਂਸਫਰ ਰਾਹੀਂ ਜ਼ਿਲ੍ਹਿਆਂ ਵਿੱਚ ਭੇਜ ਦਿੱਤੀ ਗਈ ਹੈ।

ਸ. ਬੈਂਸ ਨੇ ਕਿਹਾ ਕਿ ਮਾਨ ਸਰਕਾਰ ਨੇ ਸਿਹਤ ਅਤੇ ਸਿੱਖਿਆ ਨੂੰ ਤਰਜੀਹੀ ਖੇਤਰ ਐਲਾਨਿਆਂ ਹੈ  ਜਿਸ ਤਹਿਤ ਸਕੂਲਾਂ ਦੀਆਂ ਇਮਾਰਤਾਂ ਨੂੰ ਸ਼ਾਨਦਾਰ ਬਣਾਉਣਾ ਅਤੇ ਹਰ ਜਮਾਤ ਵਾਸਤੇ ਵੱਖਰਾ-ਵੱਖਰਾ ਕਮਰਾ ਮੁਹੱਈਆ ਕਰਵਾਉਣਾ ਲਈ ਰਾਜ ਸਰਕਾਰ ਵਲੋਂ ਕਾਰਜ਼ ਕੀਤੇ ਜਾ ਰਹੇ ਹਨ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜ਼ਿਲਾ ਅੰਮ੍ਰਿਤਸਰ ਦੇ 191 ਸਕੂਲਾਂ ਲਈ 251 ਕਲਾਸ-ਰੂਮ, ਜ਼ਿਲਾ ਬਰਨਾਲਾ ਦੇ 27 ਸਕੂਲਾਂ ਲਈ  35 ਕਲਾਸ-ਰੂਮ, ਜ਼ਿਲਾ ਬਠਿੰਡਾ ਦੇ 48 ਸਕੂਲਾਂ ਲਈ  73 ਕਲਾਸ-ਰੂਮ, ਜ਼ਿਲਾ ਫਰੀਦਕੋਟ ਦੇ 37 ਸਕੂਲਾਂ ਲਈ  51 ਕਲਾਸ-ਰੂਮ, ਜ਼ਿਲਾ ਫਤਹਿਗੜ੍ਹ ਸਾਹਿਬ ਦੇ 5 ਸਕੂਲਾਂ ਲਈ  6 ਕਲਾਸ-ਰੂਮ, ਜ਼ਿਲਾ ਫਾਜਿਲਕਾ ਦੇ 152 ਸਕੂਲਾਂ ਲਈ  221 ਕਲਾਸ-ਰੂਮ, ਜ਼ਿਲਾ ਫ਼ਿਰੋਜ਼ਪੁਰ ਦੇ 72 ਸਕੂਲਾਂ ਲਈ  93 ਕਲਾਸ-ਰੂਮ, ਜ਼ਿਲਾ ਗੁਰਦਾਸਪੁਰ ਦੇ 61 ਸਕੂਲਾਂ ਲਈ  75 ਕਲਾਸ-ਰੂਮ, ਜ਼ਿਲਾ ਹੁਸ਼ਿਆਰਪੁਰ ਦੇ 81 ਸਕੂਲਾਂ ਲਈ  96 ਕਲਾਸ-ਰੂਮ, ਜ਼ਿਲਾ ਜਲੰਧਰ ਦੇ 21 ਸਕੂਲਾਂ ਲਈ  25 ਕਲਾਸ-ਰੂਮ, ਜ਼ਿਲਾ ਕਪੂਰਥਲਾ ਦੇ 23 ਸਕੂਲਾਂ ਲਈ 28 ਕਲਾਸ-ਰੂਮ, ਜ਼ਿਲਾ ਲੁਧਿਆਣਾ ਦੇ 74 ਸਕੂਲਾਂ ਲਈ 126 ਕਲਾਸ-ਰੂਮ, ਜ਼ਿਲਾ ਮਲੇਰਕੋਟਲਾ ਦੇ 14 ਸਕੂਲਾਂ ਲਈ 19 ਕਲਾਸ-ਰੂਮ, ਜ਼ਿਲਾ ਮਾਨਸਾ ਦੇ 28 ਸਕੂਲਾਂ ਲਈ 37 ਕਲਾਸ-ਰੂਮ, ਜ਼ਿਲਾ ਮੋਗਾ ਦੇ 17 ਸਕੂਲਾਂ ਲਈ 24 ਕਲਾਸ-ਰੂਮ, ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ 69 ਸਕੂਲਾਂ ਲਈ 96 ਕਲਾਸ-ਰੂਮ, ਜ਼ਿਲਾ ਪਠਾਨਕੋਟ ਦੇ 11 ਸਕੂਲਾਂ ਲਈ 11 ਕਲਾਸ-ਰੂਮ, ਜ਼ਿਲਾ ਪਟਿਆਲ਼ਾ ਦੇ 89 ਸਕੂਲਾਂ ਲਈ 108 ਕਲਾਸ-ਰੂਮ, ਜ਼ਿਲਾ ਰੂਪਨਗਰ ਦੇ 38 ਸਕੂਲਾਂ ਲਈ 41 ਕਲਾਸ-ਰੂਮ, ਜ਼ਿਲਾ ਸੰਗਰੂਰ ਦੇ 46 ਸਕੂਲਾਂ ਲਈ 66 ਕਲਾਸ-ਰੂਮ, ਜ਼ਿਲਾ ਮੋਹਾਲੀ ਦੇ 44 ਸਕੂਲਾਂ ਲਈ 68 ਕਲਾਸ-ਰੂਮ, ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ 62 ਸਕੂਲਾਂ ਲਈ 78 ਕਲਾਸ-ਰੂਮ ਅਤੇ ਜ਼ਿਲਾ ਤਰਨਤਾਰਨ ਦੇ 84 ਸਕੂਲਾਂ ਲਈ 113 ਕਲਾਸ-ਰੂਮ ਬਣਾਉਣ ਲਈ ਇਹ ਰਾਸ਼ੀ ਪ੍ਰਵਾਨ ਕੀਤੀ ਗਈ ਹੈ।

ਸ. ਬੈਂਸ ਨੇ ਕਿਹਾ ਕਿ ਉਹਨਾਂ ਦਾ ਸੁਪਨਾ ਪੰਜਾਬ ਦੀ ਸਕੂਲ ਸਿੱਖਿਆ ਦੀ ਕੁਆਲਿਟੀ ਵਿੱਚ ਸੁਧਾਰ ਕਰਕੇ ਇਸਨੂੰ ਵਿਸ਼ਵ ਪੱਧਰੀ ਬਣਾਉਣ ਦਾ ਹੈ ਜਿਸਦੇ ਪਹਿਲੇ ਪੜਾਅ ਦੌਰਾਨ ਸਕੂਲਾਂ ਦੀਆਂ ਇਮਾਰਤਾਂ ਨੂੰ ਸ਼ਾਨਦਾਰ ਦਿੱਖ ਦਿੱਤੀ ਜਾਵੇਗੀ।

Post Views: 99
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Harjot Singh BainsHarjot Singh Bains - Aam Aadmi PartyHarjot Singh Bains - ANANDPUR SAHIB(RUPNAGAR)Harjot Singh Bains (@harjotsinghbains) • Instagram photosHarjot Singh Bains AAP | Anandpur SahibHarjot Singh Bains vs State Of Punjab And Ors on 14 Octoberlatest newsPhotosPunjab CM Bhagwant Singh Mann rejigs cabinet after ministerPunjab Legislative AssemblyVideos and Photos of Harjot Singh BainsVideos on Harjot Singh Bains - NDTV.com
Previous Post

Ind vs Nz T20: ਮੈਚ ਤੋਂ ਬਾਅਦ ਕਪਤਾਨ ਹਾਰਦਿਕ ਨੇ ਜਤਾਈ ਨਾਰਾਜ਼ਗੀ, ਏਕਾਨਾ ਸਟੇਡੀਅਮ ਦੇ ਪਿੱਚ ਕਿਊਰੇਟਰ ਖਿਲਾਫ ਕੀਤੀ ਕਾਰਵਾਈ

Next Post

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਉਦਯੋਗਾਂ ਲਈ ਨਵੀਂ ਉਦਯੋਗਿਕ ਨੀਤੀ ਛੇਤੀ ਤਿਆਰ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਨਵੀਂ ਉਦਯੋਗਿਕ ਨੀਤੀ ਬਣਾਉਣ ਸਬੰਧੀ ਪ੍ਰਗਤੀ ਦੀ ਕੀਤੀ ਸਮੀਖਿਆ

Next Post
ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਉਦਯੋਗਾਂ ਲਈ ਨਵੀਂ ਉਦਯੋਗਿਕ ਨੀਤੀ ਛੇਤੀ ਤਿਆਰ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼  ਨਵੀਂ ਉਦਯੋਗਿਕ ਨੀਤੀ ਬਣਾਉਣ ਸਬੰਧੀ ਪ੍ਰਗਤੀ ਦੀ ਕੀਤੀ ਸਮੀਖਿਆ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਉਦਯੋਗਾਂ ਲਈ ਨਵੀਂ ਉਦਯੋਗਿਕ ਨੀਤੀ ਛੇਤੀ ਤਿਆਰ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਨਵੀਂ ਉਦਯੋਗਿਕ ਨੀਤੀ ਬਣਾਉਣ ਸਬੰਧੀ ਪ੍ਰਗਤੀ ਦੀ ਕੀਤੀ ਸਮੀਖਿਆ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In