No Result
View All Result
Sunday, May 3, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਰ.ਟੀ.ਏ. ਦਫ਼ਤਰ ਦੀ ਅਚਨਚੇਤ ਚੈਕਿੰਗ

admin by admin
January 18, 2023
in BREAKING, COVER STORY, PUNJAB
0
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਰ.ਟੀ.ਏ. ਦਫ਼ਤਰ ਦੀ ਅਚਨਚੇਤ ਚੈਕਿੰਗ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 18 ਜਨਵਰੀ: (ਪ੍ਰੈਸ ਕੀ ਤਾਕਤ ਬਿਊਰੋ)-  ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਬਾਅਦ ਦੁਪਹਿਰ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ ਡੀ ‘ਚ ਸਥਿਤ ਸਕੱਤਰ, ਰੀਜਨਲ ਟਰਾਂਸਪੋਰਟ ਅਥਾਰਟੀ ਪਟਿਆਲਾ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਟਰਾਂਸਪੋਰਟ ਮੰਤਰੀ ਨੇ ਨਾਭਾ ਰੋਡ ‘ਤੇ ਸਥਿਤ ਆਟੋਮੇਟੇਡ ਡਰਾਇਵਿੰਗ ਟਰੈਕ ਟੈਸਟ ਅਤੇ ਪੀ.ਆਰ.ਟੀ.ਸੀ. ਮੁੱਖ ਦਫ਼ਤਰ ਦਾ ਵੀ ਜਾਇਜ਼ਾ ਲਿਆ।
ਲਾਲਜੀਤ ਸਿੰਘ ਭੁੱਲਰ ਨੇ ਇਸ ਦੌਰਾਨ ਆਰ.ਟੀ.ਏ. ਦਫ਼ਤਰ ਵਿਖੇ ਆਪਣੇ ਕੰਮਾਂ-ਕਾਰਾਂ ਲਈ ਪੁੱਜੇ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਦਫ਼ਤਰ ਵਿੱਚ ਕਿਸੇ ਕਿਸਮ ਦੀ ਸ਼ਿਕਾਇਤ ਆਦਿ ਬਾਰੇ ਲੋਕਾਂ ਦੀ ਫੀਡਬੈਕ ਵੀ ਹਾਸਲ ਕੀਤੀ। ਉਨ੍ਹਾਂ ਨੇ ਦਫ਼ਤਰੀ ਅਮਲੇ ਪਾਸੋਂ ਉਨ੍ਹਾਂ ਦੇ ਕੰਮ-ਕਾਜ ਬਾਬਤ ਬਾਰੀਕੀ ਨਾਲ ਪੁੱਛਗਿੱਛ ਕੀਤੀ ਅਤੇ ਹਦਾਇਤ ਕੀਤੀ ਕਿ ਲੋਕਾਂ ਦੇ ਕੰਮ ਪਹਿਲ ਦੇ ਅਧਾਰ ‘ਤੇ ਕੀਤੇ ਜਾਣ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਖੱਜਲਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।
ਟਰਾਂਸਪੋਰਟ ਮੰਤਰੀ ਨੇ ਡਰਾਇਵਿੰਗ ਟਰੈਕ ਅਤੇ ਆਰ.ਟੀ.ਏ. ਦਫ਼ਤਰ ਵਿਖੇ ਮੁਲਾਜਮਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨ ਦੇ ਸਖ਼ਤ ਸੁਨੇਹੇ ਤੋਂ ਜਾਣੂ ਕਰਵਾਉਂਦਿਆਂ ਆਦੇਸ਼ ਦਿੱਤੇ ਕਿ ਕੋਈ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ ਅਤੇ ਲੋਕਾਂ ਨੂੰ ਖੱਜਲ ਖੁਆਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਲਾਲਜੀਤ ਸਿੰਘ ਭੁੱਲਰ ਨੇ ਆਰ.ਟੀ.ਏ. ਤੇ ਡਰਾਇਵਿੰਗ ਟਰੈਕ ਦੇ ਦਫ਼ਤਰੀ ਅਮਲੇ ਤੋਂ ਉਨ੍ਹਾਂ ਵੱਲੋਂ ਕੀਤੇ ਜਾਂਦੇ ਕੰਮ, ਜਿਵੇਂ ਕਿ ਨਵੀਆਂ ਆਰ.ਸੀਜ, ਟਰੱਕਾਂ ਦੇ ਪਰਮਿਟ, ਰਿਨਿਊਲ ਤੇ ਡਰਾਇਵਿੰਗ ਲਾਇਸੈਂਸ ਆਦਿ ਦੇ ਕੰਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਸਹਾਇਕ ਆਰ.ਟੀ.ਏ. ਸ਼ਾਮ ਲਾਲ ਤੇ ਹੋਰ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਅਤੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਉਹ ਸਮੇਂ ਦੇ ਨਾਲ-ਨਾਲ ਆਪਣੇ ਆਪ ਨੂੰ ਅਪਡੇਟ ਰੱਖਣ।
ਇਸ ਤੋਂ ਬਾਅਦ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਦਾ ਵੀ ਨਿਰੀਖਣ ਕੀਤਾ ਅਤੇ ਇੱਥੇ ਡਰਾਇਵਰ-ਕੰਡਕਟਰ ਟ੍ਰੇਨਿੰਗ ਸਕੂਲ, ਟਾਇਰ ਪਲਾਂਟ ਸਮੇਤ ਬੱਸ ਬਾਡੀ ਫੈਬਰੀਕੇਸ਼ਨ ਸੈਲ ਦਾ ਵੀ ਜਾਇਜ਼ਾ ਲਿਆ ਅਤੇ ਕਰਮਚਾਰੀਆਂ ਨਾਲ ਗੱਲਬਾਤ ਕੀਤੀ।
ਟਰਾਂਸਪੋਰਟ ਮੰਤਰੀ ਨੇ ਪੀ.ਆਰ.ਟੀ.ਸੀ. ਦੇ ਜੀ.ਐਮਜ ਪਰਵੀਨ ਕੁਮਾਰ ਤੇ ਮਨਿੰਦਰਪਾਲ ਸਿੰਘ ਸਿੱਧੂ ਅਤੇ ਕਾਰਜਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਗਰੇਵਾਲ ਨਾਲ ਬੈਠਕ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ‘ਤੇ ਪੀ.ਆਰ.ਟੀ.ਸੀ. ਅਤੇ ਪਨਬੱਸ ਨੂੰ ਚੋਰ ਮੋਰੀਆਂ ਬੰਦ ਕਰਕੇ ਵਿੱਤੀ ਤੌਰ ‘ਤੇ ਮਜ਼ਬੂਤ ਕੀਤਾ ਜਾ ਰਿਹਾ ਹੈ, ਇਸ ਲਈ ਸਰਕਾਰ ਦੀਆਂ ਹਦਾਇਤਾਂ ‘ਤੇ ਪੀ.ਆਰ.ਟੀ.ਸੀ. ਨੂੰ ਬੁਲੰਦੀਆਂ ‘ਤੇ ਲਿਜਾਣ ਲਈ ਕੋਈ ਕਮੀ ਬਾਕੀ ਨਾ ਛੱਡੀ ਜਾਵੇ।

Post Views: 59
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਪਟਿਆਲਾ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਦੇ ਹੱਲ ਤੇ ਸੁੰਦਰੀਕਰਨ ਲਈ ਦਿਨ-ਰਾਤ ਹੋਵੇਗਾ ਕੰਮ, -ਜਮੀਨੀ ਹਕੀਕਤ ਜਾਨਣ ਲਈ ਬਲਤੇਜ ਪੰਨੂ ਤੇ ਅਜੀਤ ਪਾਲ ਕੋਹਲੀ ਵੱਲੋਂ ਡੀ.ਸੀ. ਤੇ ਐਮ.ਸੀ. ਕਮਿਸ਼ਨਰ ਨੂੰ ਨਾਲ ਲੈਕੇ ਦੇਰ ਰਾਤ ਤੱਕ ਸ਼ਹਿਰ ਦਾ ਦੌਰਾ, -ਮੁੱਖ ਮੰਤਰੀ ਖ਼ੁਦ ਕਰ ਰਹੇ ਨੇ ਪਟਿਆਲਾ ਸ਼ਹਿਰ ਦੇ ਵਿਕਾਸ ਪ੍ਰਾਜੈਕਟਾਂ ਦੀ ਨਿਗਰਾਨੀ-ਬਲਤੇਜ ਪੰਨੂ, -ਪਟਿਆਲਾ ਸ਼ਹਿਰ ਦਾ ਮੁੱਖ ਮੰਤਰੀ ਹੋਣ ਦੇ ਬਾਵਜੂਦ ਵੀ ਅਣਗੌਲਿਆ ਰਿਹਾ ਵਿਰਾਸਤੀ ਸ਼ਹਿਰ-ਕੋਹਲੀ, -ਪਿਛਲੇ 20 ਸਾਲਾਂ ‘ਚ ਜਿੰਨੀ ਵਾਰ ਪਟਿਆਲਾ ਦਾ ਵਿਧਾਇਕ ਲੋਕਾਂ ਨੂੰ ਮਿਲਿਆ, ਉਸ ਤੋਂ ਵੀ ਵੱਧ 10 ਮਹੀਨੇ ‘ਚ ਹੀ ਕੋਹਲੀ ਨੇ ਲੋਕ ਮਨਾਂ ‘ਚ ਬਣਾਈ ਥਾਂ

Next Post

ਵਿਧਾਇਕਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮੁੜ ਵਸੇਬਾ ਸਾਂਝਾ ਮੋਰਚਾ ਦੇ ਮੈਂਬਰਾਂ ਨੇ ਕੀਤੀ ਮੀਟਿੰਗ ਜਲੰਧਰ ਇੰਪਰੂਵਮੈਂਟ ਟਰੱਸਟ ਵਲੋਂ ਪਰਿਵਾਰਾਂ ਨੂੰ ਮੁੜ ਵਸੇਬੇ ਲਈ ਅਪਲਾਈ ਕਰਨ ਦੀ ਅਪੀਲ

Next Post
ਵਿਧਾਇਕਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮੁੜ ਵਸੇਬਾ ਸਾਂਝਾ ਮੋਰਚਾ ਦੇ ਮੈਂਬਰਾਂ ਨੇ ਕੀਤੀ ਮੀਟਿੰਗ ਜਲੰਧਰ ਇੰਪਰੂਵਮੈਂਟ ਟਰੱਸਟ ਵਲੋਂ ਪਰਿਵਾਰਾਂ ਨੂੰ ਮੁੜ ਵਸੇਬੇ ਲਈ ਅਪਲਾਈ ਕਰਨ ਦੀ ਅਪੀਲ

ਵਿਧਾਇਕਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮੁੜ ਵਸੇਬਾ ਸਾਂਝਾ ਮੋਰਚਾ ਦੇ ਮੈਂਬਰਾਂ ਨੇ ਕੀਤੀ ਮੀਟਿੰਗ ਜਲੰਧਰ ਇੰਪਰੂਵਮੈਂਟ ਟਰੱਸਟ ਵਲੋਂ ਪਰਿਵਾਰਾਂ ਨੂੰ ਮੁੜ ਵਸੇਬੇ ਲਈ ਅਪਲਾਈ ਕਰਨ ਦੀ ਅਪੀਲ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800