No Result
View All Result
Friday, October 10, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਤੋਂ ਅਕਾਲ ਤਖ਼ਤ ਐਕਸਪ੍ਰੈਸ ਰੋਜ਼ਾਨਾ ਚਲਾਉਣ ਲਈ ਸੰਤ ਸੀਚੇਵਾਲ ਨੇ ਰੇਲਵੇ ਮੰਤਰੀ ਨੂੰ ਦਿੱਤਾ ਮੰਗ ਪੱਤਰ

admin by admin
March 31, 2023
in BREAKING, COVER STORY, INDIA, National, POLITICS
0
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਤੋਂ ਅਕਾਲ ਤਖ਼ਤ ਐਕਸਪ੍ਰੈਸ ਰੋਜ਼ਾਨਾ ਚਲਾਉਣ ਲਈ ਸੰਤ ਸੀਚੇਵਾਲ ਨੇ ਰੇਲਵੇ ਮੰਤਰੀ ਨੂੰ ਦਿੱਤਾ ਮੰਗ ਪੱਤਰ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸੁਲਤਾਨਪੁਰ, 31 ਮਾਰਚ(ਪ੍ਰੈਸ ਕੀ ਤਾਕਤ): ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਮੰਗ ਪੱਤਰ ਦਿੰਦਿਆ ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਵੱਲੋਂ ਹਵਾੜਾ ਤੋਂ ਦੋ ਦਿਨ ਚੱਲਣ ਵਾਲੀ ਰੇਲ ਗੱਡੀ ਨੂੰ ਰੋਜ਼ਾਨਾ ਚਲਾਉਂਣ ਦੀ ਮੰਗ ਕੀਤੀ। ਸੰਤ ਸੀਚੇਵਾਲ ਨੇ ਪਾਰਲੀਮੈਂਟ ਹਾਊਸ ਵਿੱਚ ਰੇਲ ਮੰਤਰੀ ਸ਼੍ਰੀ ਵੈਸ਼ਨਵ ਨਾਲ ਕੀਤੀ ਸੰਖੇਪ ਮੁਲਾਕਾਤ ਦੌਰਾਨ ਦੱਸਿਆ ਕਿ ਉਹ ਬੀਤੇ ਦਿਨੀ ਤਖ਼ਤ ਸ਼੍ਰੀ ਪਟਨਾ ਸਾਹਿਬ ਨਤਮਸਤਕ ਹੋਣ ਲਈ ਗਏ ਸਨ ਤੇ ਜਿੱਥੇ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਗਿਆ ਸੀ ਜਿਸ ਵਿੱਚ ਉਹਨਾਂ ਵੱਲੋਂ ਸੰਗਤਾਂ ਦੀ ਆਸਥਾ ਨੂੰ ਮੱੁਖ ਰੱਖਦਿਆ ਪਟਨਾ ਸਾਹਿਬ ਤੋਂ ਅਕਾਲ ਤਖ਼ਤ ਐਕਸਪ੍ਰੈਸ ਰੋਜ਼ਾਨਾ ਚਲਾਉਣ ਤੇ ਨਵੀਂ ਸੁਪਰਫਾਸਟ ਐਕਸਪ੍ਰੈਸ ਰੇਲਗੱਡੀ ਚਲਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਲਈ ਮੰਗ ਕੀਤੀ ਗਈ ਸੀ। ਇਸ ਦੌਰਾਨ ਸੰਤ ਸੀਚੇਵਾਲ ਨੇ ਰੇਲਵੇ ਮੰਤਰੀ ਅੱਗੇ ਨਵੀਂ ਸੁਪਰਫਾਸਟ ਐਕਸਪ੍ਰੈਸ ਰੇਲਗੱਡੀ ਚਲਾਉਣ ਦੀ ਮੰਗ ਕੀਤੀ। ਸੰਤ ਸੀਚੇਵਾਲ ਨੇ ਦੱਸਿਆ ਕਿ ਰੇਲਵੇ ਮੰਤਰੀ ਵੱਲੋਂ ਭਰੋਸਾ ਦਿੱਤਾ ਹੈ ਕਿ ਸਿੱਖ ਜਗਤ ਦੇ ਤਖ਼ਤ ਸ਼੍ਰੀ ਪਟਨਾ ਸਾਹਿਬ ਤੋਂ ਸ਼ਰਧਾਂਲੂਆਂ ਦੀ ਚਿਰੋਕਣੀ ਮੰਗ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ ਤੇ ਜਲਦੀ ਹੀ ਇਸ ਬਾਰੇ ਕੋਈ ਫੈਸਲਾ ਕੀਤਾ ਜਾਵੇਗਾ ਤਾਂ ਜੋ ਸਿੱਖ ਸ਼ਰਧਾਂਲੂਆਂ ਨੂੰ ਪਟਨਾ ਸਾਹਿਬ ਅਤੇ ਇਸ ਇਲਾਕੇ ਦੇ ਗੁਰੂ ਧਾਮਾਂ ਦੇ ਦਰਸ਼ਨ ਕਰਨ ਵਿੱਚ ਕੋਈ ਸਮੱਸਿਆ ਨਾ ਆਵੇ।
ਸੰਤ ਸੀਚੇਵਾਲ ਨੇ ਦੱਸਿਆ ਕਿ ਤਖ਼ਤ ਸਾਹਿਬ ਦੀ ਯਾਤਰਾ ਦੌਰਾਨ ਉਥੋਂ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਦੀ ਅਗਵਾਈ ਵਿੱਚ ਸਮੂਹ ਮੈਂਬਰਾਂ ਵੱਲੋ ਉਨ੍ਹਾਂ ਨੂੰ ਇਹ ਮੰਗ ਪੱਤਰ ਦਿੱਤਾ ਸੀ। ਇਹ ਧਾਰਮਿਕ ਅਸਥਾਨ ਖਾਲਸਾ ਪੰਥ ਦੇ ਬਾਨੀ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪਾਵਨ ਜਨਮ ਅਸਥਾਨ ਹੈ। ਦੁਨੀਆਂ ਭਰ ਤੋਂ ਲੱਖਾਂ ਦੀ ਗਿਣਤੀ ਵਿੱਚ ਸਾਰੇ ਧਰਮਾਂ ਦੇ ਸ਼ਰਧਾਲੂ ਇੱਥੇ ਮੱਥਾ ਟੇਕਣ ਅਤੇ ਗੁਰੂਘਰ ਦਾ ਆਸ਼ੀਰਵਾਦ ਲੈਣ ਲਈ ਰੋਜਾਨਾ ਆਉਂਦੇ ਹਨ। ਇਸ ਯਾਤਰਾ ਦੌਰਾਨ ਪੰਜਾਬ ਤੋਂ ਬੰਗਾਲ ਲਈ ਅਕਾਲ ਤਖ਼ਤ ਐਕਸਪ੍ਰੈਸ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਲਈ ਬਹੁਤ ਪਸੰਦੀਦਾ ਅਤੇ ਪ੍ਰਸਿੱਧ ਰੇਲਗੱਡੀ ਹੈ ਪਰ ਸਿਰਫ਼ ਦੋ ਦਿਨ ਇਸ ਰੇਲਗੱਡੀ ਦੇ ਚੱਲਣ ਕਾਰਨ ਸੰਗਤਾਂ ਨੂੰ ਇਸ ਵਿਚ ਸਫਰ ਕਰਨ ਲਈ ਟਿਕਟਾਂ ਲਈ ਲੰਬਾ ਸਮਾਂ ਉਡੀਕ ਕਰਨੀ ਪੈਂਦੀ ਹੈ। ਇਸੇ ਲਈ ਗੁਰਸੰਗਤਾਂ ਵੱਲੋਂ ਅਕਾਲ ਤਖ਼ਤ ਐਕਸਪ੍ਰੈਸ ਗੱਡੀ ਨੰ. 12317/12318 (ਜੋ ਹਾਵੜਾ ਤੋਂ ਅੰਮ੍ਰਿਤਸਰ ਵਾਇਆ ਪਟਨਾ ਸਾਹਿਬ ਚਲਦੀ ਹੈ) ਨੂੰ ਰੋਜ਼ਾਨਾ ਦੇ ਆਧਾਰ ‘ਤੇ ਚਲਾਉਣ ਦੀ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ। ਸੰਤ ਸੀਚੇਵਾਲ ਵੱਲੋਂ ਮੁਲਾਕਾਤ ਦੌਰਾਨ ਇੰਨ੍ਹਾਂ ਸਾਰੀਆਂ ਮੰਗਾਂ ਨੂੰ ਰੇਲਵੇ ਮੰਤਰੀ ਸ੍ਰੀ ਅਸ਼ਵਨੀ ਵੈਸ਼ਨਵ ਦੇ ਧਿਆਨ ਵਿਚ ਲਿਆਂਦਾ ਗਿਆ ਅਤੇ ਇਹਨਾਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਗਈ।

Post Views: 148
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: gurudwara patna sahib livekatha sri patna sahiblive katha giani daljit singh ji takhat sri harimandar ji patna sahiblive patna sahiblive patna sahib todaylive sri harmandir ji patna sahiblive takhat sri harimandir ji patna sahibpatna sahibpatna sahib aas di warpatna sahib gurudwarapatna sahib kathapatna sahib live kathatakhat patna sahib livetakhat sri harimandir ji patna sahib livetakhat sri harminder sahib patnatoday live patna sahib
Previous Post

ਅਰਵਿੰਦ ਕੇਜਰੀਵਾਲ ਤੇ ਲੱਗਾ 25,000 ਦਾ ਜ਼ੁਰਮਾਨਾ

Next Post

ਨਵਜੋਤ ਸਿੰਘ ਸਿੱਧੂ ਅੱਜ ਆਉਣਗੇ ਜੇਲ੍ਹ ਤੋਂ ਬਾਹਰ

Next Post
ਨਵਜੋਤ ਸਿੰਘ ਸਿੱਧੂ ਅੱਜ ਆਉਣਗੇ ਜੇਲ੍ਹ ਤੋਂ ਬਾਹਰ

ਨਵਜੋਤ ਸਿੰਘ ਸਿੱਧੂ ਅੱਜ ਆਉਣਗੇ ਜੇਲ੍ਹ ਤੋਂ ਬਾਹਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In