ਪਟਿਆਲਾ, 28 ਜੂਨ:
ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਡੇਅਰੀ ਧੰਦੇ ਨੂੰ ਪ੍ਰਫੁੱਲਿਤ ਕਰਨ ਲਈ ਅਨੁਸੂਚਿਤ ਜਾਤੀ ਉਮੀਦਵਾਰਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ਨੂੰ ਆਤਮ ਨਿਰਭਰ ਬਣਾਉਣ ਲਈ ਇਨ੍ਹਾਂ ਅਗਾਂਹਵਧੂ ਸਕੀਮਾਂ ਨਾਲ ਅਨੁਸੂਚਿਤ ਜਾਤੀ ਦੇ ਦੁੱਧ ਉਤਪਾਦਕਾਂ ਨੂੰ ਭਰਪੂਰ ਵਿੱਤੀ ਲਾਭ ਦਿੱਤਾ ਜਾ ਸਕੇ।
ਇਸੇ ਸਕੀਮ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਪਟਿਆਲਾ ਚਰਨਜੀਤ ਸਿੰਘ ਨੇ ਦੱਸਿਆ ਕਿ ਮਿਤੀ 15-07-2024 ਨੂੰ ਦੋ ਹਫ਼ਤੇ ਦਾ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਅਨੁਸੂਚਿਤ ਜਾਤੀ ਸਪੈਸ਼ਲ ਡੇਅਰੀ ਸਿਖਲਾਈ ਕੋਰਸ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਸੰਗਰੂਰ, ਬੀਜਾ (ਲੁਧਿਆਣਾ) ਸੈਂਟਰਾਂ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ । ਸਿਖਲਾਈ ਕੋਰਸ ਲਈ ਉਮੀਦਵਾਰਾਂ ਦੀ ਕਾਊਂਸਲਿੰਗ ਮਿਤੀ 08-07-2024 ਨੂੰ ਸਵੇਰੇ 10:00 ਵਜੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਪਟਿਆਲਾ ਵਿਖੇ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰ ਦਫ਼ਤਰ ਵਿਖੇ ਘੱਟੋ ਘੱਟ ਪੰਜਵੀਂ ਪਾਸ ਦਾ ਸਰਟੀਫਿਕੇਟ, ਅਨੁਸੂਚਿਤ ਜਾਤੀ ਸਰਟੀਫਿਕੇਟ, ਅਧਾਰ ਕਾਰਡ, ਪੈਨ ਕਾਰਡ, ਬੈਂਕ ਖਾਤੇ ਦੀ ਕਾਪੀ, 1 ਫ਼ੋਟੋ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਇਹ ਸਕੀਮ ਮਰਦ ਅਤੇ ਔਰਤ ਦੋਨਾਂ ਲਈ ਹੋਵੇਗੀ ਪਰ ਵਿਆਹੀਆਂ ਔਰਤਾਂ ਹੀ ਇਹ ਟ੍ਰੇਨਿੰਗ ਲਈ ਹੱਕਦਾਰ ਹੋਣਗੀਆਂ। ਉਨ੍ਹਾਂ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ 3500 ਰੁਪਏ ਵਜ਼ੀਫ਼ਾ ਦਿੱਤਾ ਜਾਵੇਗਾ।
ਸਿਖਿਆਰਥੀਆਂ ਲਈ ਟ੍ਰੇਨਿੰਗ ਦੀ ਉਮਰ 18 ਤੋਂ 55 ਸਾਲ ਅਤੇ ਪਿੰਡ ਦਾ ਵਸਨੀਕ ਹੋਣਾ ਜ਼ਰੂਰੀ ਹੈ ।ਚਾਹਵਾਨ ਉਮੀਦਵਾਰ ਦਫ਼ਤਰ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਸਰਕਾਰੀ ਕੁਆਟਰ ਨੰਬਰ 313-321, ਬਲਾਕ-14 ਟਾਈਪ-5 , ਘਲੋੜੀ ਗੇਟ, ਸਾਹਮਣੇ ਮਹਿੰਦਰਾ ਕਾਲਜ ਗੇਟ, ਪਟਿਆਲਾ ਵਿਖੇ ਕਾਊਂਸਲਿੰਗ ਲਈ ਆਉਣ। ਅਨੁਸੂਚਿਤ ਜਾਤੀ ਦੇ ਉਮੀਦਵਾਰ ਵੱਧ ਤੋਂ ਵੱਧ ਸਰਕਾਰ ਦੀ ਇਸ ਸਕੀਮ ਦਾ ਲਾਹਾ ਲੈਣ। ਵਧੇਰੇ ਜਾਣਕਾਰੀ ਲਈ 78761-55166 ਜਾਂ 95920-01358 ਤੇ ਸੰਪਰਕ ਕਰ ਲਿਆ ਜਾਵੇ ਜੀ।