ਕੌਮਾਂਤਰੀ ਬਾਜ਼ਾਰ ਵਿਚ ਤੇਜ਼ੀ ਕਾਰਨ ਅੱਜ ਸ਼ੁਰੂਆਤੀ ਕਾਰੋਬਾਰ ਵਿਚ ਸੈਂਸੈਕਸ ਅਤੇ ਨਿਫਟੀ ਆਪਣੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਏ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੂਚਕਾਂਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 796.64 ਅੰਕਾਂ ਦੀ ਛਾਲ ਮਾਰ ਕੇ 70,381.24 ਦੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ। ਨਿਫਟੀ 222.1 ਅੰਕ ਵਧ ਕੇ 21,148.45 ਦੇ ਰਿਕਾਰਡ ਪੱਧਰ ‘ਤੇ ਪਹੁੰਚ ਗਿਆ।