No Result
View All Result
Thursday, August 28, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸੱਤ ਸੋਲਰ ਟਰੀ ਸਾਲਾਨਾ 52 ਹਜ਼ਾਰ ਯੂਨਿਟ ਪੈਦਾ ਕਰਨਗੇ : ਬਿਜਲੀ ਮੰਤਰੀ

admin by admin
June 26, 2024
in BREAKING, COVER STORY, INDIA, National, POLITICS, PUNJAB
0
ਸੱਤ ਸੋਲਰ ਟਰੀ ਸਾਲਾਨਾ 52 ਹਜ਼ਾਰ ਯੂਨਿਟ ਪੈਦਾ ਕਰਨਗੇ : ਬਿਜਲੀ ਮੰਤਰੀ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 26 ਜੂਨ 2024

ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਸਥਾਨਾਂ ‘ਤੇ 5 ਕਿਲੋਵਾਟ ਦੇ ਸੱਤ ਸੋਲਰ ਦਰੱਖਤ (ਕੁੱਲ ਸਮਰੱਥਾ 35 ਕਿਲੋਵਾਟ) ਚਾਲੂ ਕਰਨ ਦੀ ਵਿਲੱਖਣ ਪਹਿਲਕਦਮੀ ਕੀਤੀ ਹੈ। ਇਸ ਪ੍ਰੋਜੈਕਟ ਦਾ ਅੱਜ ਉਦਘਾਟਨ ਕਰਦਿਆਂ ਬਿਜਲੀ ਮੰਤਰੀ ਸ਼੍ਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸੱਤ ਸੋਲਰ ਟਰੀ (ਦਰੱਖਤ) ਵਿੱਚੋਂ, ਇੱਕ ਸੋਲਰ ਦਰੱਖਤ ਪੀਐਸਪੀਸੀਐਲ ਦੇ ਹੈੱਡ ਆਫ਼ਿਸ ਵਿੱਚ ਅਤੇ ਬਾਕੀ ਛੇ ਸੋਲਰ ਦਰੱਖਤ ਪਟਿਆਲਾ ਵਿੱਚ ਪੀਐਸਪੀਸੀਐਲ ਦੀਆਂ ਪਾਵਰ ਕਾਲੋਨੀਆਂ ਵਿੱਚ ਲਗਾਏ ਗਏ ਹਨ। ਸੋਲਰ ਦਰੱਖਤ ਨਵੀਨਤਾਕਾਰੀ ਢਾਂਚੇ ਹਨ ਜੋ ਰੁੱਖਾਂ ਵਰਗੇ ਦਿਖਾਈ ਦਿੰਦੇ ਹੋਏ ਸੂਰਜੀ ਊਰਜਾ ਦਾ ਉਪਯੋਗ ਕਰਨ ਲਈ ਡਿਜ਼ਾਈਨ ਕੀਤੇ ਗਏ ਹਨ। ਇਸ ਤੋਂ ਇਲਾਵਾ ਪੀਐਸਪੀਸੀਐਲ ਦੀਆਂ ਇਮਾਰਤਾਂ ‘ਤੇ 31 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟਾਂ ਦੀ ਸਥਾਪਨਾ ਲਈ ਟੈਂਡਰਿੰਗ ਪ੍ਰਕਿਰਿਆ ਜਾਰੀ ਹੈ।
ਬਿਜਲੀ ਮੰਤਰੀ ਸ਼੍ਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸੋਲਰ ਦਰੱਖਤ ਸਾਫ਼ ਅਤੇ ਨਵਿਆਉਣ ਯੋਗ ਊਰਜਾ ਸਰੋਤ ਪ੍ਰਦਾਨ ਕਰਦੇ ਹਨ, ਜੋ ਜੀਵਾਸ਼ਮ ਈਂਧਨ ‘ਤੇ ਨਿਰਭਰਤਾ ਘਟਾਉਂਦੇ ਹਨ ਅਤੇ ਗ੍ਰੀਨ ਹਾਊਸ ਗੈਸ ਨਿਕਾਸ ਨੂੰ ਘਟਾਉਂਦੇ ਹਨ। ਉਨ੍ਹਾਂ ਕਿਹਾ ਕਿ “ਇਹ ਸੋਲਰ ਦਰੱਖਤ ਸਾਲਾਨਾ ਲਗਭਗ 52,000 ਯੂਨਿਟ ਬਿਜਲੀ ਪੈਦਾ ਕਰਨਗੇ, ਜੋ ਸਾਲਾਨਾ ਲਗਭਗ 41 ਟਨ ਕਾਰਬਨ ਡਾਈਆਕਸਾਈਡ ਨਿਕਾਸ ਨੂੰ ਬਚਾ ਸਕਦੇ ਹਨ ਜੋ ਕਿ CO2 ਸੋਖਣ ਦੇ ਮਾਮਲੇ ਵਿੱਚ ਲਗਭਗ 1015 ਪੂਰੀ ਤਰ੍ਹਾਂ ਵਿਕਸਤ ਰੁੱਖਾਂ ਦੇ ਬਰਾਬਰ ਹੈ। ਬਿਜਲੀ ਮੰਤਰੀ ਨੇ ਕਿਹਾ ਕਿ “ਸੋਲਰ ਦਰੱਖਤ ਵਿੱਦਿਅਕ ਸਾਧਨ ਵਜੋਂ ਕੰਮ ਕਰਦੇ ਹਨ, ਜੋ ਨਵਿਆਉਣ ਯੋਗ ਊਰਜਾ ਅਤੇ ਟਿਕਾਊਪਣ ਬਾਰੇ ਜਾਗਰੂਕਤਾ ਨੂੰ ਵਧਾਉਂਦੇ ਹਨ। ਇਹਨਾਂ ਰੁੱਖਾਂ ਦਾ ਡਿਜ਼ਾਈਨ ਸੁਹਜਾਤਮਕ ਤੌਰ ‘ਤੇ ਖੂਬਸੂਰਤ ਹੈ ਅਤੇ ਜਨਤਕ ਥਾਵਾਂ, ਪਾਰਕਾਂ ਅਤੇ ਇਮਾਰਤਾਂ ਦੀ ਦਿੱਖ ਨੂੰ ਵਧਾਉਂਦਾ ਹੈ, ਜੋ ਤਕਨਾਲੋਜੀ ਨੂੰ ਕੁਦਰਤ ਨਾਲ ਜੋੜਦਾ ਹੈ।
ਸ੍ਰੀ ਹਰਭਜਨ ਸਿੰਘ ਈਟੀਓ ਨੇ ਇਹ ਵੀ ਕਿਹਾ ਕਿ ਸੋਲਰ ਦਰੱਖਤ ਰਵਾਇਤੀ ਸੋਲਰ ਪੈਨਲਾਂ ਦੇ ਮੁਕਾਬਲੇ ਘੱਟ ਜ਼ਮੀਨੀ ਜਗ੍ਹਾ ਲੈਂਦੇ ਹਨ, ਜੋ ਉਨ੍ਹਾਂ ਨੂੰ ਸ਼ਹਿਰੀ ਵਾਤਾਵਰਣ ਅਤੇ ਸੀਮਤ ਜਗ੍ਹਾ ਵਾਲੇ ਖੇਤਰਾਂ ਲਈ ਆਦਰਸ਼ ਬਣਾਉਂਦਾ ਹੈ। ਉੱਚੇ ਸੋਲਰ ਪੈਨਲ ਵਧੇਰੇ ਧੁੱਪ ਨੂੰ ਕੈਪਚਰ ਕਰ ਸਕਦੇ ਹਨ, ਜ਼ਮੀਨੀ ਪੱਧਰ ‘ਤੇ ਮੌਜੂਦ ਪਰਛਾਵਿਆਂ ਅਤੇ ਰੁਕਾਵਟਾਂ ਤੋਂ ਬਚ ਸਕਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਸਮੁੱਚੇ ਤੌਰ ‘ਤੇ, ਸੋਲਰ ਦਰੱਖਤ ਸੂਰਜੀ ਊਰਜਾ ਉਤਪਾਦਨ ਲਈ ਇੱਕ ਬਹੁ-ਕਾਰਜੀ ਅਤੇ ਟਿਕਾਊ ਪਹੁੰਚ ਦੀ ਨੁਮਾਇੰਦਗੀ ਕਰਦੇ ਹਨ, ਜੋ ਤਕਨਾਲੋਜੀ, ਸੁਹਜ ਅਤੇ ਵਾਤਾਵਰਣ ਸਬੰਧੀ ਲਾਭਾਂ ਨੂੰ ਜੋੜਦੇ ਹਨ।
ਇਸ ਮੌਕੇ ਇੰਜ. ਬਲਦੇਵ ਸਿੰਘ ਸਰਾਂ ਸੀ ਐਮਡੀ ਪੀਐਸਪੀਸੀਐਲ, ਇੰਜ. ਡੀਪੀਐਸ ਗਰੇਵਾਲ ਡਾਇਰੈਕਟਰ ਡਿਸਟ੍ਰੀਬਿਊਸ਼ਨ, ਇੰਜ. ਪਰਮਜੀਤ ਸਿੰਘ ਡਾਇਰੈਕਟਰ ਜਨਰੇਸ਼ਨ, ਇੰਜ. ਰਵਿੰਦਰ ਸਿੰਘ ਸੈਣੀ ਡਾਇਰੈਕਟਰ ਕਮਰਸ਼ੀਅਲ, ਸੀਏ. ਐਸ ਕੇ ਬੇਰੀ ਡਾਇਰੈਕਟਰ ਫਾਈਨਾਂਸ, ਸ. ਜਸਬੀਰ ਸਿੰਘ ਸੂਰ ਸਿੰਘ ਡਾਇਰੈਕਟਰ ਐਡਮਿਨ ਵੀ ਮੌਜੂਦ ਸਨ।

Post Views: 54
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: @Bhagwant Mannaam aadmi party punjab bhagwant mannbhagwant mann cabinetbhagwant mann latest newsbhagwant mann latest speechbhagwant mann newsbhagwant mann oathbhagwant mann punjab cmcm bhagwant mannpunjab cm bhagwant mannpunjab cm bhagwant mann news
Previous Post

ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਦੇ ਖਰਚਾ ਰਜਿਸਟਰ ਦਾ ਮਿਲਾਨ 30 ਜੂਨ ਨੂੰ ਕੀਤਾ ਜਾਵੇਗਾ : ਵਧੀਕ ਡਿਪਟੀ ਕਮਿਸ਼ਨਰ

Next Post

ਜਸਪ੍ਰੀਤ ਬੁਮਰਾਹ ਆਈਸੀਸੀ ਰੈਂਕਿੰਗ ‘ਚ 24ਵੇਂ ਸਥਾਨ ‘ਤੇ ਪਹੁੰਚ ਗਏ ਹਨ।

Next Post
ਜਸਪ੍ਰੀਤ ਬੁਮਰਾਹ ਆਈਸੀਸੀ ਰੈਂਕਿੰਗ ‘ਚ 24ਵੇਂ ਸਥਾਨ ‘ਤੇ ਪਹੁੰਚ ਗਏ ਹਨ।

ਜਸਪ੍ਰੀਤ ਬੁਮਰਾਹ ਆਈਸੀਸੀ ਰੈਂਕਿੰਗ 'ਚ 24ਵੇਂ ਸਥਾਨ 'ਤੇ ਪਹੁੰਚ ਗਏ ਹਨ।

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In