No Result
View All Result
Sunday, May 31, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪਟਿਆਲਾ ਦੇ ਨਿੱਜੀ ਸਕੂਲ ‘ਚ ਪੀਟੀ ਟੀਚਰ ਵੱਲੋਂ ਨਾਬਾਲਿਗ ਨਾਲ ਯੌਨ ਸ਼ੋਸ਼ਣ — ਸਕੂਲ ਵਿੱਚ ਮਚੀ ਹੜਕੰਪ

admin by admin
October 13, 2025
in BREAKING
0
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 13 ਅਕਤੂਬਰ ():
ਪਟਿਆਲਾ ਦੇ ਐਸ.ਐਸ.ਟੀ. ਨਗਰ ਵਿਖੇ ਸਥਿਤ ਇੱਕ ਪ੍ਰਸਿੱਧ ਨਿੱਜੀ ਸਕੂਲ ਔਰੋ ਮੇਰਾ ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਸਕੂਲ ਵਿੱਚ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਿਹਾ ਪੀਟੀ ਟੀਚਰ ਉੱਤੇ 9 ਸਾਲ ਦੀ ਨਾਬਾਲਿਗ ਬੱਚੀ ਨਾਲ ਯੌਨ ਸ਼ੋਸ਼ਣ ਕਰਨ ਦੇ ਗੰਭੀਰ ਦੋਸ਼ ਲੱਗੇ ਹਨ। ਇਸ ਮਾਮਲੇ ਨੇ ਨਾ ਸਿਰਫ਼ ਸਕੂਲ ਪ੍ਰਬੰਧਕਾਂ ਨੂੰ ਹਿਲਾ ਦਿੱਤਾ ਹੈ, ਸਗੋਂ ਪੂਰੇ ਸ਼ਹਿਰ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ।

ਲਾਹੌਰੀ ਗੇਟ ਪੁਲਿਸ ਥਾਣੇ ਵਿੱਚ ਇਸ ਸਬੰਧੀ ਭਾਰਤੀ ਦੰਡ ਸੰਹਿਤਾ ਦੀਆਂ ਸੰਬੰਧਤ ਧਾਰਾਵਾਂ ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਟੀਚਰ ਨੂੰ ਕਾਬੂ ਕਰ ਲਿਆ ਹੈ ਅਤੇ ਕਿਹਾ ਗਿਆ ਹੈ ਕਿ ਉਸਨੂੰ ਕੱਲ੍ਹ ਸਵੇਰੇ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਈ ਅਰਜ਼ੀ ਦਿੱਤੀ ਜਾਵੇਗੀ।

ਪ੍ਰਾਪਤ ਜਾਣਕਾਰੀ ਅਨੁਸਾਰ, ਦੋਸ਼ੀ ਕਾਫੀ ਸਮੇਂ ਤੋਂ ਬੱਚੀ ਦਾ ਸ਼ੋਸ਼ਣ ਕਰ ਰਿਹਾ ਸੀ। ਉਹ ਵਾਰ-ਵਾਰ ਬੱਚੀ ਨੂੰ ਸਕੂਲ ਦੇ ਸ਼ੌਚਾਲੇ ਵਿੱਚ ਲੈ ਜਾ ਕੇ ਉਸ ਨਾਲ ਅਸ਼ਲੀਲ ਹਰਕਤਾਂ ਕਰਦਾ ਸੀ। ਜਦੋਂ 9 ਸਾਲ ਦੀ ਬੱਚੀ ਨੇ ਇਹ ਗੱਲ ਆਪਣੇ ਮਾਪਿਆਂ ਨੂੰ ਦੱਸੀ, ਤਾਂ ਉਨ੍ਹਾਂ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਬੱਚੀ ਦੇ ਬਿਆਨਾਂ ਅਤੇ ਪ੍ਰਮਾਣਾਂ ਦੇ ਆਧਾਰ ‘ਤੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਲਗਭਗ ਦੋ-ਤਿੰਨ ਮਹੀਨੇ ਪਹਿਲਾਂ ਵੀ ਇਸੇ ਸਕੂਲ ਦੀ ਮੁੱਖ ਸ਼ਾਖਾ ਅਰਬਿੰਦੋ ਸਕੂਲ ਵਿੱਚ ਇੱਕ ਵਿਦਿਆਰਥੀ ਨਾਲ ਸ਼ਾਰੀਰੀਕ ਸ਼ੋਸ਼ਣ ਦਾ ਮਾਮਲਾ ਸਾਹਮਣੇ ਆਇਆ ਸੀ। ਉਸ ਸਮੇਂ ਵੀ ਪਟਿਆਲਾ ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ ਦੋਸ਼ੀ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਪਰ ਹੁਣ ਤੱਕ ਔਰੋ ਮੇਰਾ ਸਕੂਲ ਪ੍ਰਬੰਧਨ ਵੱਲੋਂ ਇਸ ਮਾਮਲੇ ਵਿੱਚ ਕੋਈ ਅਧਿਕਾਰਿਕ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਇਸ ਮਾਮਲੇ ਬਾਰੇ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵੱਲੋਂ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਨਿੱਜੀ ਸਕੂਲ ਵਿੱਚ ਨਾਬਾਲਿਗ ਬੱਚੀ ਨਾਲ ਯੌਨ ਸ਼ੋਸ਼ਣ ਹੋ ਰਿਹਾ ਹੈ। ਅਧਿਕਾਰੀ ਨੇ ਕਿਹਾ ਕਿ ਬੱਚੀ ਦੀ ਕਾਉਂਸਲਿੰਗ ਕੀਤੀ ਜਾ ਰਹੀ ਹੈ ਅਤੇ ਉਸ ਦੇ ਮਾਪਿਆਂ ਦੇ ਬਿਆਨਾਂ ਦੇ ਆਧਾਰ ‘ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਨਾਲ ਹੀ, ਬੱਚੀ ਦਾ ਮੈਡੀਕਲ ਟੈਸਟ ਵੀ ਕਰਵਾਇਆ ਜਾ ਰਿਹਾ ਹੈ ਤਾਂ ਜੋ ਤੱਥਾਂ ਦੀ ਪੁਸ਼ਟੀ ਹੋ ਸਕੇ।

ਇਸ ਘਟਨਾ ਨੇ ਮਾਪਿਆਂ ਅਤੇ ਸ਼ਹਿਰ ਦੇ ਸਿੱਖਿਆ ਪ੍ਰੇਮੀਆਂ ਵਿੱਚ ਗੁੱਸੇ ਦੀ ਲਹਿਰ ਪੈਦਾ ਕਰ ਦਿੱਤੀ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਸਕੂਲ ਪ੍ਰਬੰਧਕਾਂ ਦੀ ਵੀ ਜਾਂਚ ਹੋਵੇ, ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਦੁਬਾਰਾ ਹੋਣ ਤੋਂ ਰੋਕਿਆ ਜਾ ਸਕੇ।

Post Views: 23
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Patialaprivate schoolPT teacherSexual abuse of manualsst nagar
Previous Post

ਸਰਦਾਰ ਹਰਮੀਤ ਸਿੰਘ ਕਾਲਕਾ “ਗਤਕਾ ਰਤਨ ਸਨਮਾਨ” ਨਾਲ ਸਨਮਾਨਿਤ

Next Post

ਨਿਸ਼ਕਾਮ ਸੇਵਾ ਦੀ ਮਿਸਾਲ -ਅਨਮੋਲ ਮੁਸਕਾਨ ਚੈਰੀਟੇਬਲ ਟਰੱਸਟ

Next Post
ਨਿਸ਼ਕਾਮ ਸੇਵਾ ਦੀ ਮਿਸਾਲ -ਅਨਮੋਲ ਮੁਸਕਾਨ ਚੈਰੀਟੇਬਲ ਟਰੱਸਟ

ਨਿਸ਼ਕਾਮ ਸੇਵਾ ਦੀ ਮਿਸਾਲ -ਅਨਮੋਲ ਮੁਸਕਾਨ ਚੈਰੀਟੇਬਲ ਟਰੱਸਟ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800