No Result
View All Result
Saturday, May 16, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸਿੱਖ ਗੁਰੂਆਂ ਨੇ ਦੇਸ਼ ਖਾਤਰ ਜਿਊਣਾ ਸਿਖਾਇਆ: ਮੋਦੀ

admin by admin
December 27, 2023
in BREAKING, COVER STORY, INDIA, National, PUNJAB
0
ਸਿੱਖ ਗੁਰੂਆਂ ਨੇ ਦੇਸ਼ ਖਾਤਰ ਜਿਊਣਾ ਸਿਖਾਇਆ: ਮੋਦੀ

New Delhi, Dec 26 (ANI): Prime Minister Narendra Modi with Union Ministers Smriti Irani, Dharmendra Pradhan, Anurag Thakur, Meenakashi Lekhi and other dignitaries attends the 'Veer Baal Diwas' celebration programme, at the Bharat Mandapam, in New Delhi on Tuesday. (ANI Photo)

0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਸਿੱਖ ਗੁਰੂਆਂ ਨੇ ਭਾਰਤੀਆਂ ਨੂੰ ਆਪਣੇ ਦੇਸ਼ ਦੇ ਮਾਣ ਲਈ ਜਿਊਣਾ ਸਿਖਾਇਆ ਅਤੇ ਦੇਸ਼ ਨੂੰ ਬਿਹਤਰ ਅਤੇ ਵਿਕਸਤ ਬਣਾਉਣ ਲਈ ਇੱਕ ਪ੍ਰੇਰਨਾ ਵਜੋਂ ਕੰਮ ਕੀਤਾ ਹੈ। ਗੁਰੂ ਗੋਬਿੰਦ ਸਿੰਘ ਦੇ ਦੋ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ ਕਰਵਾਏ ਗਏ ‘ਵੀਰ ਬਾਲ ਦਿਵਸ’ ਪ੍ਰੋਗਰਾਮ ਦੌਰਾਨ ਮੋਦੀ ਨੇ ਕਿਹਾ ਕਿ ਅੱਜ ਦਾ ਭਾਰਤ ‘ਗੁਲਾਮੀ ਦੀ ਮਾਨਸਿਕਤਾ’ ਵਿੱਚੋਂ ਬਾਹਰ ਆ ਰਿਹਾ ਹੈ ਅਤੇ ਅੱਜ ਦੇ ਭਾਰਤ ਨੂੰ ਆਪਣੇ ਲੋਕਾਂ, ਆਪਣੀ ਸਮਰੱਥਾ ਅਤੇ ਆਪਣੇ ਵਿਰਸੇ ’ਤੇ ਪੂਰਾ ਮਾਣ ਹੈ।’’

ਉਨ੍ਹਾਂ ਕਿਹਾ, ‘‘ਜਦੋਂ ਤੱਕ ਅਸੀਂ ਆਪਣੇ ਵਿਰਸੇ ਦਾ ਸਤਿਕਾਰ ਨਹੀਂ ਕੀਤਾ, ਦੁਨੀਆਂ ਨੇ ਵੀ ਸਾਡੀ ਵਿਰਾਸਤ ਦੀ ਕਦਰ ਨਹੀਂ ਕੀਤੀ। ਅੱਜ ਜਦੋਂ ਅਸੀਂ ਆਪਣੀ ਵਿਰਾਸਤ ’ਤੇ ਮਾਣ ਕਰ ਰਹੇ ਹਾਂ ਤਾਂ ਦੁਨੀਆ ਦਾ ਨਜ਼ਰੀਆ ਵੀ ਬਦਲ ਗਿਆ ਹੈ।’’ ਮੋਦੀ ਨੇ ਕਿਹਾ ਕਿ ਮੁਗਲਾਂ ਵੱਲੋਂ ਨੀਹਾਂ ਵਿੱਚ ਚਿਣਵਾਏ ਗਏ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਜ਼ੋਰਾਵਰ ਸਿੰਘ ਅਤੇ ਫ਼ਤਹਿ ਸਿੰਘ ਨੂੰ ਅੱਜ ਸਿਰਫ ਭਾਰਤ ਵਿੱਚ ਹੀ ਨਹੀਂ ਸਗੋਂ ਅਮਰੀਕਾ, ਆਸਟਰੇਲੀਆ, ਨਿਊਜ਼ੀਲੈਂਡ, ਦੁਬਈ ਅਤੇ ਗਰੀਸ ਸਮੇਤ ਹੋਰ ਮੁਲਕਾਂ ਵਿੱਚ ਵੀ ਯਾਦ ਕੀਤਾ ਜਾ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੋਲ ਭਾਰਤ ਦੇ ਨੌਜਵਾਨਾਂ ਦੇ ਸੁਫ਼ਨੇ ਪੂਰੇ ਕਰਨ ਲਈ ਇੱਕ ਸਪੱਸ਼ਟ ਨਜ਼ਰੀਆ ਅਤੇ ਰੋਡਮੈਪ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ 25 ਸਾਲ ਨੌਜਵਾਨਾਂ ਲਈ ਬਹੁਤ ਸਾਰੇ ਮੌਕੇ ਲੈ ਕੇ ਆਉਣਗੇ। ਉਨ੍ਹਾਂ ਨੇ ਭਾਰਤੀ ਅਰਚਚਾਰੇ ਦੇ ਆਕਾਰ ਵਿਚ ਵਾਧੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਰਕਾਰ ਦੀ ਨੀਤੀ ਸਪੱਸ਼ਟ ਹੈ ਅਤੇ ਇਸ ਦੀ ਨੀਅਤ ਵਿੱਚ ਕੋਈ ਖੋਟ ਨਹੀਂ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਅੱਜ ਭਾਰਤ ਨੂੰ ਮੌਕਿਆਂ ਦੇ ਮੰਚ ਵਜੋਂ ਦੇਖ ਰਹੀ ਹੈ ਅਤੇ ਦੇਸ਼ ਆਲਮੀ ਚੁਣੌਤੀਆਂ ਹੱਲ ਕਰਨ ਵਿੱਚ ਵੱਡੀ ਭੂਮਿਕਾ ਨਿਭਾਅ ਰਿਹਾ ਹੈ। ਮੋਦੀ ਨੇ ਕਿਹਾ ਕਿ ਭਾਰਤ ਅਰਥਵਿਵਸਥਾ, ਵਿਗਿਆਨ, ਖੋਜ ਅਤੇ ਖੇਡਾਂ ਸਮੇਤ ਹਰ ਖੇਤਰ ਵਿੱਚ ਮਾਣ ਨਾਲ ਖੜ੍ਹਾ ਹੈ। ਅੱਜ ਦੀ ਨੌਜਵਾਨ ਸ਼ਕਤੀ ਭਾਰਤ ਨੂੰ ਕਿਸ ਬੁਲੰਦੀਆਂ ’ਤੇ ਲਿਜਾ ਸਕਦੀ ਹੈ, ਇਹ ਕਲਪਨਾ ਤੋਂ ਪਰ੍ਹੇ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਚੰਗੀ ਖੁਰਾਕ ਲੈਣ ਅਤੇ ਨਸ਼ਿਆਂ ਦੀ ਵਰਤੋਂ ਤੋਂ ਦੂਰ ਰਹਿਣ ਲਈ ਕਿਹਾ। ਉਨ੍ਹਾਂ ਧਾਰਮਿਕ ਆਗੂਆਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਵੀ ਨਸ਼ੇ ਖ਼ਿਲਾਫ਼ ਅੰਦੋਲਨ ਸ਼ੁਰੂ ਕਰਨ ਦੀ ਅਪੀਲ ਕੀਤੀ।

Post Views: 27
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ani news livebig newsbreaking newsdaily hindi newspaper patiala Punjabdaily punjabi newspaper patiala punjabfast newshindi latest newshindi newshindi news todayindia newslatest breaking news Punjablatest india newslatest Indian hindi newslatest newslatest political news Punjablatest punjabi newsnewsnews hindinews in hindinews indianews latestnews livenews todaypress ki takat daily newspaperpress ki taquat daily hindi newspaperPRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALApress ki taquat daily punjabi newspaperToday newstop 10 newspaper of Punjabtop newstrending news
Previous Post

ਯੇਚੁਰੀ ਨੇ ਰਾਮ ਮੰਦਰ ਦੇ ਉਦਘਾਟਨੀ ਸਮਾਰੋਹ ਦਾ ਸੱਦਾ ਠੁਕਰਾਇਆ

Next Post

ਭਾਰਤ ਅਤੇ ਰੂਸ ਨੇ ਪਰਮਾਣੂ ਊਰਜਾ ਪਲਾਂਟ ਬਾਰੇ ਅਹਿਮ ਸਮਝੌਤੇ ’ਤੇ ਸਹੀ ਪਾਈ: ਜੈਸ਼ੰਕਰ

Next Post
ਚੀਨ ਦੀ ਕੀਤੀ ਤਾਰੀਫ ਤੇ ਜ਼ਲੀਲ ਕੀਤਾ ਭਾਰਤ ਨੂੰ ‘  ਜੈਸ਼ੰਕਰ ਦਾ ਤਿੱਖਾ ਹਮਲਾ ਰਾਹੁਲ ਗਾਂਧੀ  ਤੇ’

ਭਾਰਤ ਅਤੇ ਰੂਸ ਨੇ ਪਰਮਾਣੂ ਊਰਜਾ ਪਲਾਂਟ ਬਾਰੇ ਅਹਿਮ ਸਮਝੌਤੇ ’ਤੇ ਸਹੀ ਪਾਈ: ਜੈਸ਼ੰਕਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800