No Result
View All Result
Friday, June 26, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਥੋੜ੍ਹਾ ਜਿਹਾ ਮੋਹ ਵੀ ਬਜ਼ੁਰਗਾਂ ਨੂੰ ਖੁਸ਼ ਰੱਖਣ ਲਈ ਕਾਫੀ ਹੈ- ਡਾ. ਬਲਜੀਤ ਕੌਰ

ਮੋਬਾਇਲ ਅਤੇ ਇੰਟਰਨੈੱਟ ਦੇ ਯੁੱਗ ਵਿੱਚ ਬਜ਼ੁਰਗ ਨਾ ਹੋਣ ਅਣਗੌਲੇ

admin by admin
October 3, 2023
in BREAKING, COVER STORY, PUNJAB
0
ਥੋੜ੍ਹਾ ਜਿਹਾ ਮੋਹ ਵੀ ਬਜ਼ੁਰਗਾਂ ਨੂੰ ਖੁਸ਼ ਰੱਖਣ ਲਈ ਕਾਫੀ ਹੈ- ਡਾ. ਬਲਜੀਤ ਕੌਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਬਜ਼ੁਰਜਾਂ ਦੀ ਸਿਹਤ ਜਾਂਚ ਸਬੰਧੀ ਲਗਾਇਆ ਕੈਂਪ
ਫਰੀਦਕੋਟ/ਚੰਡੀਗੜ੍ਹ 3 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਥੋੜ੍ਹਾ ਜਿਹਾ ਮੋਹ ਵੀ ਬਜ਼ੁਰਗਾਂ ਨੂੰ ਖੁਸ਼ ਰੱਖਣ ਲਈ ਕਾਫੀ ਹੁੰਦਾ ਹੈ ਅਤੇ ਸਾਰੀ ਉਮਰ ਹੰਢਾ ਕੇ ਜਿੰਦਗੀ ਦੇ ਆਖਰੀ ਪੜ੍ਹਾਅ ਵਿੱਚ ਬੱਚਿਆਂ ਅਤੇ ਨੋਜਵਾਨਾਂ ਵੱਲੋਂ ਦਿੱਤਾ ਗਿਆ ਸਮਾਂ ਹੀ ਬਜ਼ੁਰਗਾਂ ਲਈ ਵਡਮੁੱਲਾ ਧਨ ਹੁੰਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਦਾ ਜਿਲ੍ਹਾ ਫਰੀਦਕੋਟ ਤੋਂ ਆਗਾਜ਼ ਕਰਦੇ ਹੋਏ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਜੈਤੋ ਸ੍ਰੀ ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, ਸਿਵਲ ਸਰਜਨ ਡਾ. ਅਨਿਲ ਕੁਮਾਰ ਗੋਇਲ, ਫਰੀਦਕੋਟ ਐਮ.ਐਲ.ਏ. ਗੁਰਦਿੱਤ ਸੇਖੋਂ  ਦੀ ਧਰਮ ਪਤਨੀ ਸਰਦਾਰਨੀ ਬੇਅੰਤ ਕੌਰ ਅਤੇ ਐਮ.ਐਲ.ਏ ਦੇ ਮਾਤਾ ਪਿਤਾ ਅੰਗਰੇਜ਼ ਸਿੰਘ ਅਤੇ ਬਲਜੀਤ ਕੌਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਨੋਜਵਾਨ ਪੀੜ੍ਹੀ ਨੂੰ ਕੁਝ ਸਮੇ ਲਈ ਮੋਬਾਇਲ ਅਤੇ ਇੰਟਰਨੈੱਟ ਤੋਂ ਦੂਰ ਹੋ ਕੇ ਆਪਣੇ ਬਜ਼ੁਰਗਾਂ ਦੇ ਨਾਲ ਗੱਲਾਂ ਬਾਤਾਂ ਕਰਕੇ ਸਮਾਂ ਗੁਜਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੀ ਉਮਰ ਹੰਢਾ ਕੇ ਬਜ਼ੁਰਗ ਸਾਡੇ ਤੋਂ ਕੁਝ ਸਮਾਂ ਹਾਸਲ ਕਰਨ ਦੀ ਤਵੱਕੋ ਰੱਖਦੇ ਹਨ। ਪੰਜਾਬ ਸਰਕਾਰ ਵੱਲੋਂ ਇਸ ਨਿਵੇਕਲੀ ਪਹਿਲ ਕਦਮੀ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 60 ਸਾਲ ਦੀ ਉਮਰ ਭੋਗ ਚੁੱਕੇ ਸੂਬੇ ਦੇ ਹਰ ਬਾਸ਼ਿੰਦੇ ਨੂੰ ਮੁੱਢਲੀ ਸਹੂਲਤ ਦੇਣ ਲਈ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਕੇਵਲ ਜਿਲ੍ਹਾ ਫਰੀਦਕੋਟ ਤੱਕ ਹੀ ਸੀਮਤ ਨਹੀਂ ਰਹਿਣਗੇ, ਬਲਕਿ ਬਾਕੀ ਦੇ ਜਿਲ੍ਹਿਆਂ ਵਿੱਚ ਵੀ ਅਜਿਹੇ ਕੈਂਪ ਲਗਾਏ ਜਾਣਗੇ, ਤਾਂ ਜੋ ਪੰਜਾਬ ਦੇ ਵਿੱਚ ਰਹਿ ਰਹੇ ਹਰੇਕ ਬਜ਼ੁਰਗ ਨੂੰ ਇਹ ਸਹੂਲਤਾਵਾਂ ਦਿੱਤੀਆਂ ਜਾ ਸਕਣ।
ਪੰਜਾਬ ਸਰਕਾਰ ਦੀ ਇਸ ਨਵੇਕਲੀ ਮੁਹਿੰਮ ਤਹਿਤ ਅੱਜ ਜਿੱਥੇ ਬੁਢਾਪੇ ਨਾਲ ਸਬੰਧਤ ਬਿਮਾਰੀਆਂ ਦੀ ਜਾਂਚ ਕੀਤੀ ਗਈ ਅਤੇ ਅੱਖਾਂ ਦੀ ਸਰਜਰੀ ਮੁਫਤ ਕੀਤੀ ਗਈ, ਉੱਥੇ ਨਾਲ ਹੀ ਸੀਨੀਅਰ ਸਿਟੀਜਨ ਕਾਰਡ ਵੀ ਬਣਾਏ ਗਏ। ਇਸ ਕੈਂਪ ਦੌਰਾਨ ਲੋੜ ਅਨੁਸਾਰ ਦੂਰੋਂ-ਨੇੜਿਓ ਚੱਲ ਕੇ ਆਏ ਬਜ਼ੁਰਗਾਂ ਨੂੰ ਮੁਫਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ਤੋਂ ਇਲਾਵਾ ਹੋਰ ਵੀ 60 ਸਾਲ ਤੋਂ ਉੱਪਰ ਉਮਰ ਦੀਆਂ ਉੱਘੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।
Post Views: 32
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਮੁੱਖ ਮੰਤਰੀ ਵੱਲੋਂ ਚਮਕੌਰ ਸਾਹਿਬ ਤੋਂ ਝੋਨੇ ਦੇ ਖਰੀਦ ਕਾਰਜਾਂ ਦੀ ਰਸਮੀ ਸ਼ੁਰੂਆਤ

Next Post

ਖੇਤਾਂ ‘ਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਵੇਗਾ ਜ਼ਿਲ੍ਹਾ ਪ੍ਰਸ਼ਾਸਨ

Next Post
ਖੇਤਾਂ ‘ਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਵੇਗਾ ਜ਼ਿਲ੍ਹਾ ਪ੍ਰਸ਼ਾਸਨ

ਖੇਤਾਂ 'ਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਵੇਗਾ ਜ਼ਿਲ੍ਹਾ ਪ੍ਰਸ਼ਾਸਨ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800