No Result
View All Result
Wednesday, October 15, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸਿਹਤ ਸੰਸਥਾਵਾਂ ਵਿੱਚ ਗਰਭਵਤੀ ਔਰਤਾਂ ਦੀ ਸਿਹਤ ਜਾਂਚ ਲਈ ਲਗਾਏ ਵਿਸ਼ੇਸ਼ ਕੈਂਪ

admin by admin
May 9, 2023
in BREAKING, COVER STORY, PUNJAB
0
ਸਿਹਤ ਸੰਸਥਾਵਾਂ ਵਿੱਚ ਗਰਭਵਤੀ ਔਰਤਾਂ ਦੀ ਸਿਹਤ ਜਾਂਚ ਲਈ ਲਗਾਏ ਵਿਸ਼ੇਸ਼ ਕੈਂਪ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 09-05-2023(ਪ੍ਰੈਸ ਕੀ ਤਾਕਤ)-ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰੇਕ ਮਹੀਨੇ ਦੀ 9 ਤਾਰੀਖ ਵਾਂਗ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਅਧੀਨ ਆਉਂਦੇ ਸਰਕਾਰੀ ਹਸਪਤਾਲਾਂ ਵਿਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅਪ ਕਰਨ ਲਈ ਵਿਸ਼ੇਸ਼ ਕੈਂਪਾਂ ਲਗਾਏ ਗਏ। ਮਾਤਾ ਕੁਸ਼ੱਲਿਆ ਹਸਪਤਾਲ ਦੀ ਗਾਇਨੀ ਓ.ਪੀ.ਡੀ ਵਿੱਚ ਇਸ ਮੌਕੇ ਲਗਾਏ ਕੈਂਪ ਵਿੱਚ ਗਰਭਵਤੀ ਔਰਤਾਂ ਨੂੰ ਸੀਨੀਅਰ ਮੈਡੀਕਲ ਅਫ਼ਸਰ ਡਾ.ਵੀਨੂੰ  ਗੋਇਲ ਅਤੇ ਔਰਤਾਂ ਦੇ ਰੋਗਾਂ ਦੇ ਮਾਹਿਰ ਡਾ. ਚੰਚਲ ਜੈਨ ਵੱਲੋਂ ਗਰਭਵਤੀ ਔਰਤ ਨੂੰ ਗਰਭ ਅਵਸਥਾ ਦੌਰਾਨ ਆਪਣੀ ਨਿਯਮਿਤ ਸਿਹਤ ਜਾਂਚ ਕਰਵਾਉਣ ਅਤੇ ਵਾਧੂ ਖਾਧ ਖ਼ੁਰਾਕ ਖਾਣ ਲਈ ਪ੍ਰੇਰਿਤ ਕੀਤਾ ਅਤੇ  ਸਿਵਲ ਸਰਜਨ ਸਰਜਨ ਡਾ. ਰਮਿੰਦਰ ਕੌਰ ਵੱਲੋਂ ਔਰਤਾਂ ਨੂੰ ਰਿਫਰੈਸ਼ਮੈਂਟ ਦੀ ਵੰਡ ਵੀ ਕੀਤੀ ਗਈ।

ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਐਸ.ਜੇ. ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ. ਵੀਨੂੰ ਗੋਇਲ ਅਤੇ ਡਾ. ਅਸ਼ਰਫਜੀਤ ਸਿੰਘ ਵੀ ਹਾਜ਼ਰ ਸਨ।

ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਅਜਿਹੇ ਕੈਂਪਾਂ ਦਾ ਮਕਸਦ ਗਰਭਵਤੀ ਔਰਤ ਦੀ ਡਾਕਟਰੀ ਜਾਂਚ ਕਰਕੇ ਖਤਰੇ ਵਾਲੇ ਜਣੇਪਿਆਂ ਜਿਵੇਂ ਬਲੱਡ ਪ੍ਰੈਸ਼ਰ ਦਾ ਵਧਣਾ, ਖੂਨ ਦਾ ਘਟਣਾ, ਸ਼ੂਗਰ ਰੋਗ ਆਦਿ ਦੀ ਭਾਲ ਕਰਕੇ ਉਹਨਾਂ ਦਾ ਸਮੇਂ ਸਿਰ ਇਲਾਜ ਕਰਨਾ ਹੈ ਤਾਂ ਜੋ ਗਰਭ ਅਵਸਥਾ ਦੌਰਾਨ ਹੋਣ ਵਾਲੀਆਂ ਮਾਵਾਂ ਦੀ ਮੌਤਾਂ ਨੂੰ ਘਟਾਇਆ ਜਾ ਸਕੇ ਅਤੇ ਜੱਚਾ-ਬੱਚਾ ਦੋਨੋ ਤੰਦਰੁਸਤ ਹੋਣ।

ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਐਸ.ਜੇ.ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਸੁਰੱਖਿਆ ਮਾਤ੍ਰਿਤਵ ਅਭਿਆਨ ਤਹਿਤ ਹਰੇਕ ਮਹੀਨੇ ਦੀ 9 ਤਾਰੀਖ ਨੂੰ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅਪ ਕਰਨ ਦੇ ਨਾਲ ਉਹਨਾਂ ਦੇ ਲੋੜੀਂਦੇ ਲੈਬਾਰਟਰੀ ਟੈਸਟ ਕਰਨ ਸਬੰਧੀ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨ ਹਸਪਤਾਲਾਂ, ਪ੍ਰਾਇਮਰੀ ਸਿਹਤ ਕੇਂਦਰਾਂ ਅਤੇ ਕਮਿਊਨਿਟੀ ਸਿਹਤ ਕੇਂਦਰਾਂ ਵਿਚ ਚੈੱਕਅਪ ਕੈਂਪ ਲਗਾਏ ਗਏ ਅਤੇ ਇਹਨਾਂ ਕੈਂਪਾਂ ਵਿਚ ਗਰਭਵਤੀ ਔਰਤਾਂ ਦੇ ਚੈੱਕਅਪ ਦੇ ਨਾਲ ਨਾਲ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ, ਐਚ.ਆਈ.ਵੀ ਟੈਸਟ, ਸ਼ੂਗਰ ਰੋਗ ਤੇ ਹੋਰ ਲੱਛਣਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਉਹਨਾਂ ਨੂੰ ਸਰੀਰ ਵਿੱਚ ਖੂਨ ਦੀ ਕਮੀ ਪੂਰੀ ਕਰਨ ਦੇ ਲਈ ਹਰੀਆਂ ਪੱਤੇਦਾਰ ਸਬਜ਼ੀਆਂ, ਫਲ-ਫਰੂਟ ਖਾਣ, ਆਇਓਡੀਨ ਯੁਕਤ ਨਮਕ ਦੀ ਵਰਤੋਂ ਕਰਨ, ਦੁੱਧ, ਦਹੀਂ, ਪਨੀਰ,ਅੰਡੇ ਦੀ ਵਰਤੋਂ ਕਰਨ ਲਈ ਦੱਸਿਆ ਜਾਂਦਾ ਹੈ ਤਾਂ ਜੋ ਜਣੇਪੇ ਸਮੇਂ ਜੱਚਾ-ਬੱਚਾ ਦੋਨੋ ਤੰਦਰੁਸਤ ਰਹਿ ਸਕਣ।ਸੀਨੀਅਰ ਮੈਡੀਕਲ ਅਫ਼ਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਮਾਤਾ ਕੁਸ਼ੱਲਿਆ ਦੀ ਗਾਇਨੀ ਓ.ਪੀ.ਡੀ ਵਿੱਚ ਲਗਾਏ ਇਸ ਕੈਂਪ ਵਿੱਚ 140 ਦੇ ਕਰੀਬ ਗਰਭਵਤੀ ਔਰਤਾਂ ਵੱਲੋਂ ਆਪਣਾ ਚੈੱਕਅਪ ਕਰਵਾਇਆ ਗਿਆ।ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ ਅਤੇ ਕੁਲਬੀਰ ਕੌਰ, ਡਿਪਟੀ ਮਾਸ ਮੀਡੀਆ ਅਫ਼ਸਰ ਭਾਗ ਸਿੰਘ ਅਤੇ ਜਸਜੀਤ ਕੋਰ, ਐਲ.ਐਚ.ਵੀ, ਅਨਿਤਾ, ਏ.ਐਨ.ਐਮ ਰਣਧੀਰ ਕੌਰ,ਜ਼ਿਲ੍ਹਾ ਬੀ.ਸੀ.ਸੀ ਕੁਆਰਡੀਨੇਟਰ ਜਸਬੀਰ ਕੌਰ ਵੀ ਹਾਜ਼ਰ ਸਨ।

Post Views: 52
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: free health campfree health check up campfree health check up camp for studentsfree health checkup campfree mega health camp organized by wellness hospitalHealth Camphealth check uphow to write notice for a free health check up campnotice writing for free health check up campobservation of free health check up camp in your schoolreport on health checkup campreport writing on health checkup campvaccination for pregnant women
Previous Post

Breaking News: PM ਇਮਰਾਨ ਖ਼ਾਨ ਨੂੰ ਕੀਤਾ ਗ੍ਰਿਫ਼ਤਾਰ

Next Post

ਡਿਪਟੀ ਕਮਿਸ਼ਨਰ ਵੱਲੋਂ ਖੇਤਾਂ ਨੂੰ ਨਹਿਰੀ ਪਾਣੀ ਲੱਗਦਾ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ

Next Post
ਡਿਪਟੀ ਕਮਿਸ਼ਨਰ ਵੱਲੋਂ ਖੇਤਾਂ ਨੂੰ ਨਹਿਰੀ ਪਾਣੀ ਲੱਗਦਾ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ

ਡਿਪਟੀ ਕਮਿਸ਼ਨਰ ਵੱਲੋਂ ਖੇਤਾਂ ਨੂੰ ਨਹਿਰੀ ਪਾਣੀ ਲੱਗਦਾ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In