No Result
View All Result
Sunday, May 10, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

*ਨੌਵੇਂ ਪਾਤਸ਼ਾਹ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਚਾਂਦੀ ਦਾ ਸਿੱਕਾ ਜਾਰੀ :ਹਰਮੀਤ ਸਿੰਘ ਕਾਲਕਾ*

admin by admin
October 30, 2025
in BREAKING, COVER STORY, INDIA, National
0
*ਨੌਵੇਂ ਪਾਤਸ਼ਾਹ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਚਾਂਦੀ ਦਾ ਸਿੱਕਾ ਜਾਰੀ :ਹਰਮੀਤ ਸਿੰਘ ਕਾਲਕਾ*
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਨਵੀਂ ਦਿੱਲੀ, 30 ਅਕਤੂਬਰ 2025 (ਮਨਮੋਹਨ ਸਿੰਘ)
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਹੈ ਕਿ ਨੌਵੇਂ ਪਾਤਸ਼ਾਹ, ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੇ ਪਵਿੱਤਰ ਮੌਕੇ ‘ਤੇ ਐਮਐਮਟੀਸੀ  ਜੋ ਕਿ ਸਰਕਾਰ ਦੀ ਕੰਪਨੀ ਹੈ,ਵੱਲੋਂ 20 ਗ੍ਰਾਮ ਭਾਰ ਦਾ ਸ਼ੁੱਧ ਚਾਂਦੀ ਦਾ ਯਾਦਗਾਰੀ ਸਿੱਕਾ ਬਤੌਰ ਸੋਵੀਨਾਰ ਜਾਰੀ ਕੀਤਾ ਗਿਆ ਹੈ।ਇਸ ਸੋਵੀਨਾਰ ਨੂੰ ਰਿਲੀਜ਼ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜ਼ਿਮੇਵਾਰੀ ਲਗਾਈ ਗਈ ਹੈ।
ਸਰਦਾਰ ਕਾਲਕਾ ਨੇ ਕਿਹਾ ਕਿ ਇਹ ਸਿੱਕਾ ਗੁਰੂ ਸਾਹਿਬ ਦੇ ਨਾਮ ਤੇ ਜਾਰੀ ਕੀਤਾ ਗਿਆ ਹੈ ਅਤੇ ਇਸ ਨੂੰ ਸੋਵੀਨਾਰ (ਯਾਦਗਾਰ ਚਿੰਨ੍ਹ) ਵਜੋਂ ਦੇਸ਼ ਤੇ ਵਿਦੇਸ਼ ਦੀਆਂ ਸੰਗਤਾਂ ਲਈ ਉਪਲਬਧ ਕਰਵਾਇਆ ਜਾਵੇਗਾ। ਇਹ ਸਿੱਕੇ ਸਰਕਾਰੀ ਕੀਮਤ ‘ਤੇ ਐਮਐਮਟੀਸੀ ਦੇ ਵੱਖ-ਵੱਖ ਸਟੋਰਾਂ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਾਰਮਿਕ ਸਟੋਰਾਂ, ਅਤੇ ਗੁਰਦੁਆਰਾ ਸੀਸ ਗੰਜ ਸਾਹਿਬ ਤੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪ੍ਰਾਪਤ ਹੋ ਸਕਣਗੇ।
ਉਨ੍ਹਾਂ ਕਿਹਾ ਕਿ ਇਹ ਸਿੱਕਾ ਸਿਰਫ਼ ਇੱਕ ਧਾਰਮਿਕ ਯਾਦਗਾਰ ਨਹੀਂ, ਸਗੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਬਲਿਦਾਨ ਅਤੇ ਅਟੱਲ ਆਤਮਕ ਸ਼ਕਤੀ ਦੀ ਪ੍ਰਤੀਕ ਹੈ। ਜਿਵੇਂ ਸੰਗਤਾਂ ਵੱਖ-ਵੱਖ ਤੀਰਥ ਸਥਾਨਾਂ ਤੋਂ ਯਾਦਗਾਰੀ ਚਿੰਨ੍ਹ ਘਰ ਲੈ ਜਾਂਦੀਆਂ ਹਨ, ਇਸੇ ਤਰ੍ਹਾਂ ਇਹ ਚਾਂਦੀ ਦਾ ਸਿੱਕਾ ਵੀ ਗੁਰੂ ਸਾਹਿਬ ਦੇ ਪ੍ਰਕਾਸ਼ ਅਤੇ ਸ਼ਹੀਦੀ ਸਮਾਰੋਹ ਦੀ ਅਮਰ ਨਿਸ਼ਾਨੀ ਵਜੋਂ ਹਰ ਘਰ ਦੀ ਸ਼ੋਭਾ ਵਧਾਏਗਾ।
ਸਰਦਾਰ ਕਾਲਕਾ ਨੇ ਹੋਰ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਕਾਰ ਨਾਲ ਮਿਲ ਕੇ ਇਸ ਮਹੱਤਵਪੂਰਨ ਪ੍ਰੋਜੈਕਟ ਨੂੰ ਜਾਰੀ ਕੀਤਾ ਗਿਆ ਹੈ  ਤਾਂ ਜੋ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਧਰਮ, ਨਿਸ਼ਕਾਮਤਾ ਤੇ ਬਲੀਦਾਨ ਦੇ ਸੁਨੇਹੇ ਨੂੰ ਵਿਸ਼ਵ ਪੱਧਰ ‘ਤੇ ਪ੍ਰਸਾਰਿਤ ਕੀਤਾ ਜਾ ਸਕੇ।
ਉਨ੍ਹਾਂ ਸਾਰੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਯਾਦਗਾਰ ਸਿੱਕੇ ਨੂੰ ਪ੍ਰਾਪਤ ਕਰਕੇ ਗੁਰੂ ਸਾਹਿਬ ਦੇ ਅਨਮੋਲ ਬਲਿਦਾਨ ਨੂੰ ਯਾਦਗਾਰ ਬਣਾਉਣ ਵਿੱਚ ਯੋਗਦਾਨ ਪਾਈਏ।
Post Views: 19
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

Next Post

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਖੁਸ਼ੀ ‘ਚ “ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ” ਦਾ ਸ਼ੁਭ ਆਰੰਭ:ਹਰਮੀਤ ਸਿੰਘ ਕਾਲਕਾ

Next Post
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਖੁਸ਼ੀ ‘ਚ “ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ” ਦਾ ਸ਼ੁਭ ਆਰੰਭ:ਹਰਮੀਤ ਸਿੰਘ ਕਾਲਕਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਖੁਸ਼ੀ ‘ਚ “ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ” ਦਾ ਸ਼ੁਭ ਆਰੰਭ:ਹਰਮੀਤ ਸਿੰਘ ਕਾਲਕਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800