No Result
View All Result
Tuesday, October 14, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਖੇਡ ਮੰਤਰੀ ਮੀਤ ਹੇਅਰ ਨੇ ਜੂਨੀਅਰ ਹਾਕੀ ਏਸ਼ੀਆ ਕੱਪ ਜੇਤੂ ਭਾਰਤੀ ਟੀਮ ਨੂੰ ਦਿੱਤੀ ਮੁਬਾਰਕਬਾਦ

admin by admin
June 2, 2023
in BREAKING, COVER STORY, INDIA, SPORTS
0
ਖੇਡ ਮੰਤਰੀ ਮੀਤ ਹੇਅਰ ਨੇ ਜੂਨੀਅਰ ਹਾਕੀ ਏਸ਼ੀਆ ਕੱਪ ਜੇਤੂ ਭਾਰਤੀ ਟੀਮ ਨੂੰ ਦਿੱਤੀ ਮੁਬਾਰਕਬਾਦ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 02-06-2023(ਪ੍ਰੈਸ ਕੀ ਤਾਕਤ)- ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਓਮਾਨ ਦੇ ਸਾਲਾਹ ਸ਼ਹਿਰ ਵਿਖੇ ਖੇਡੇ ਗਏ ਹਾਕੀ ਜੂਨੀਅਰ ਏਸ਼ੀਆ ਕੱਪ ਵਿੱਚ ਖਿਤਾਬੀ ਜਿੱਤ ਹਾਸਲ ਕੀਤੀ ਹੈ। ਬੀਤੀ ਰਾਤ ਖੇਡੇ ਗਏ ਫ਼ਾਈਨਲ ਮੈਚ ਵਿੱਚ ਪਾਕਿਸਤਾਨ ਨੂੰ 2-1 ਨਾਲ ਹਰਾ ਕੇ ਭਾਰਤ ਨੇ ਚੌਥੀ ਵਾਰ ਜੂਨੀਅਰ ਏਸ਼ੀਆ ਕੱਪ ਜਿੱਤਿਆ। ਭਾਰਤ ਹੁਣ ਤੱਕ ਸਭ ਤੋਂ ਵੱਧ (ਚਾਰ ਵਾਰ) ਇਹ ਟੂਰਨਾਮੈਂਟ ਜਿੱਤਣ ਵਾਲਾ ਮੁਲਕ ਬਣ ਗਿਆ। ਇਸ ਤੋਂ ਪਹਿਲਾਂ ਭਾਰਤ ਨੇ 2015, 2008 ਤੇ 2004 ਵਿੱਚ ਜੂਨੀਅਰ ਏਸ਼ੀਆ ਕੱਪ ਜਿੱਤਿਆ ਸੀ।


ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਖਿਤਾਬੀ ਜਿੱਤ ਉਤੇ ਸਮੁੱਚੀ ਭਾਰਤੀ ਟੀਮ ਨੂੰ ਮੁਬਾਰਦਬਾਦ ਦਿੰਦਿਆਂ ਆਖਿਆ ਕਿ ਮੁੰਡਿਆਂ ਨੇ ਸ਼ਾਨਦਾਰ ਖੇਡ ਦਿਖਾ ਕੇ ਦੇਸ਼ ਨੂੰ ਵੱਡਾ ਮਾਣ ਦਿਵਾਇਆ ਹੈ। ਹਾਕੀ ਖੇਡ ਦੇ ਇਸ ਜੂਨੀਅਰ ਮੁਕਾਬਲੇ ਵਿੱਚ ਭਾਰਤੀ ਟੀਮ ਦੀ ਇਸ ਜਿੱਤ ਤੋਂ ਸਪੱਸ਼ਟ ਹੈ ਕਿ ਭਾਰਤ ਦਾ ਹਾਕੀ ਵਿੱਚ ਭਵਿੱਖ ਸੁਰੱਖਿਅਤ ਹੱਥਾਂ ਵਿੱਚ ਹੈ। ਉਨ੍ਹਾਂ ਕਿਹਾ ਕਿ ਇਹ ਟੀਮ ਦੀਆਂ ਸਾਂਝੀਆਂ ਕੋਸ਼ਿਸ਼ਾਂ ਦੀ ਜਿੱਤ ਹੈ ਅਤੇ ਹਰ ਖਿਡਾਰੀ ਨੇ ਬਿਹਤਰ ਪ੍ਰਦਰਸ਼ਨ ਦਿਖਾਇਆ। ਪੂਰੇ ਟੂਰਨਾਮੈਂਟ ਵਿੱਚ ਭਾਰਤੀ ਟੀਮ ਦਾ ਪ੍ਰਦਰਸ਼ਨ ਸਲਾਹੁਣਯੋਗ ਰਿਹਾ। ਮੀਤ ਹੇਅਰ ਨੇ ਭਾਰਤੀ ਟੀਮ ਨੂੰ ਇਸ ਸਾਲ ਦਸੰਬਰ ਮਹੀਨੇ ਕੁਆਲਾ ਲੰਪਰ ਵਿਖੇ ਖੇਡੇ ਜਾਣ ਵਾਲੇ ਜੂਨੀਅਰ ਵਿਸ਼ਵ ਕੱਪ ਲਈ ਵੀ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਭਾਰਤੀ ਟੀਮ ਚੰਗਾ ਪ੍ਰਦਰਸ਼ਨ ਕਰੇਗੀ।

ਜ਼ਿਕਰਯੋਗ ਹੈ ਕਿ ਸਾਲਾਹ ਵਿਖੇ ਖੇਡੇ ਜੂਨੀਅਰ ਏਸ਼ੀਆ ਕੱਪ ਵਿੱਚ ਭਾਰਤੀ ਟੀਮ ਗਰੁੱਪ ਸਟੇਜ ਵਿੱਚ ਚਾਰ ਮੈਚਾਂ ਵਿੱਚ 10 ਅੰਕਾਂ ਨਾਲ ਪੂਲ ਏ ਵਿੱਚ ਪਹਿਲੇ ਸਥਾਨ ਉਤੇ ਰਹੀ। ਸੈਮੀ ਫ਼ਾਈਨਲ ਮੈਚ ਵਿੱਚ ਦੱਖਣੀ ਕੋਰੀਆ ਨੂੰ 2-1 ਨਾਲ ਹਰਾਇਆ। ਫ਼ਾਈਨਲ ਵਿੱਚ ਪਾਕਿਸਤਾਨ ਖਿਲਾਫ਼ 2-1 ਦੀ ਜਿੱਤ ਹਾਸਲ ਕੀਤੀ। ਭਾਰਤ ਵੱਲੋਂ ਅੰਗਦ ਸਿੰਘ ਨੇ 13ਵੇਂ ਤੇ ਅਰਾਏਜੀਤ ਸਿੰਘ ਹੁੰਦਲ ਨੇ 20ਵੇਂ ਮਿੰਟ ਵਿੱਚ ਫੀਲਡ ਗੋਲ ਕੀਤੇ। ਟੂਰਨਾਮੈਂਟ ਵਿੱਚ ਅਰਾਏਜੀਤ ਸਿੰਘ ਹੁੰਦਲ 8 ਗੋਲਾਂ ਨਾਲ ਸੈਕੰਡ ਟਾਪ ਸਕੋਰਰ ਰਿਹਾ। ਭਾਰਤ ਦਾ ਗੋਲ ਕੀਪਰ ਐਚ.ਐਸ.ਮੋਹਿਤ ਟੂਰਨਾਮੈਂਟ ਦਾ ਸਰਵੋਤਮ ਗੋਲਚੀ ਐਲਾਨਿਆ ਗਿਆ।

Post Views: 499
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 2023 men's hockey junior asia cuphockeyhockey junior asia cuphockey junior asia cup 2023Indiaindia junior hockey teamindia pakistan hockey matchindian hockey teamjunior asia cupjunior asia cup 2023junior asia cup hockeyjunior asia cup hockey 2023junior asia cup hockey tournamentjunior asia hockey cupjunior hockey asia cupjunior hockey team indiajunior hockey world cupmen's hockey junior asia cuppakistan hockey team
Previous Post

WTC Final Ind vs Aus: ਵਿਰਾਟ ਕੋਹਲੀ ਅਤੇ ਸਟੀਵ ਸਮਿਥ ਆਹਮੋ-ਸਾਹਮਣੇ

Next Post

ਮੀਤ ਹੇਅਰ ਵੱਲੋਂ ਭਾਖੜਾ-ਨੰਗਲ ਪ੍ਰਾਜੈਕਟ ਦਾ ਦੌਰਾ, ਡੈਮ ਅਤੇ ਜਲ ਭੰਡਾਰਨ ਦਾ ਕੀਤਾ ਨਿਰੀਖਣ

Next Post
ਮੀਤ ਹੇਅਰ ਵੱਲੋਂ ਭਾਖੜਾ-ਨੰਗਲ ਪ੍ਰਾਜੈਕਟ ਦਾ ਦੌਰਾ, ਡੈਮ ਅਤੇ ਜਲ ਭੰਡਾਰਨ ਦਾ ਕੀਤਾ ਨਿਰੀਖਣ

ਮੀਤ ਹੇਅਰ ਵੱਲੋਂ ਭਾਖੜਾ-ਨੰਗਲ ਪ੍ਰਾਜੈਕਟ ਦਾ ਦੌਰਾ, ਡੈਮ ਅਤੇ ਜਲ ਭੰਡਾਰਨ ਦਾ ਕੀਤਾ ਨਿਰੀਖਣ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In