No Result
View All Result
Wednesday, September 16, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਖੇਡ ਮੰਤਰੀ ਮੀਤ ਹੇਅਰ ਵੱਲੋਂ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸਨਮਾਨ, ਹਾਕੀ ਵਿੱਚ ਪੰਜਾਬ ਦੇਸ਼ ਦੀ ਅਗਵਾਈ ਕਰਦਾ ਰਹੇਗਾ: ਮੀਤ ਹੇਅਰ

admin by admin
February 7, 2023
in BREAKING, CHANDIGARH, National, POLITICS, PUNJAB
0
ਖੇਡ ਮੰਤਰੀ ਮੀਤ ਹੇਅਰ ਵੱਲੋਂ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸਨਮਾਨ,  ਹਾਕੀ ਵਿੱਚ ਪੰਜਾਬ ਦੇਸ਼ ਦੀ ਅਗਵਾਈ ਕਰਦਾ ਰਹੇਗਾ: ਮੀਤ ਹੇਅਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 7 ਫਰਵਰੀ ((ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸਨਮਾਨ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਓਲੰਪਿਕ ਤਮਗ਼ਾ ਜੇਤੂ ਹਾਕੀ ਖਿਡਾਰੀਆਂ ਨੂੰ ਦਰਜਾ ਇਕ ਦੀਆਂ ਨੌਕਰੀਆਂ ਦੇ ਨਿਯੁਕਤੀਆਂ ਪੱਤਰ ਸੌਂਪਣਗੇ।

ਮੀਤ ਹੇਅਰ ਨੇ ਕਿਹਾ ਕਿ ਭਗਵੰਨ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਬਣਾਉਣ ਲਈ ਕੋਈ ਕਸਰ ਨਹੀਂ ਬਾਕੀ ਛੱਡੇਗੀ ਅਤੇ ਹਾਕੀ ਦੀ ਨਰਸਰੀ ਵਜੋਂ ਜਾਣਿਆ ਜਾਂਦਾ ਸੂਬਾ ਪੰਜਾਬ ਇਸ ਖੇਡ ਵਿੱਚ ਦੇਸ਼ ਦੀ ਅਗਵਾਈ ਕਰੇਗਾ। ਉਨ੍ਹਾਂ ਸੂਬੇ ਵਿੱਚ ਹਾਕੀ ਖੇਡ ਨੂੰ ਹੋਰ ਪ੍ਰ੍ਰਫੁੱਲਿਤ ਕਰਨ ਲਈ ਖਿਡਾਰੀਆਂ ਦੇ ਸੁਝਾਅ ਵੀ ਮੰਗੇ। ਹਾਕੀ ਖੇਡ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਹਾਕੀ ਲੀਗ ਸ਼ੁਰੂ ਕਰਨ ਬਾਰੇ ਵੀ ਵਿਚਾਰਾਂ ਕੀਤੀਆਂ।

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਟੀਮ ਵਿੱਚ ਕਪਤਾਨ ਸਮੇਤ ਸੂਬੇ ਦੇ 10 ਖਿਡਾਰੀ ਹਨ। ਖਿਡਾਰੀਆਂ ਨੂੰ ਇਸ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਅਤੇ ਅਗਲੇ ਸਾਲ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਵਿਸ਼ਵ ਕੱਪ ਵਿੱਚ ਨਤੀਜੇ ਆਸ ਅਨੁਸਾਰ ਨਾ ਆਉਣ ‘ਤੇ ਉਨ੍ਹਾਂ ਖਿਡਾਰੀਆਂ ਨੂੰ ਹਿੰਮਤ ਨਾ ਹਾਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਜਿੱਤ-ਹਾਰ ਖੇਡ ਦਾ ਹਿੱਸਾ ਹੈ।

ਖੇਡ ਮੰਤਰੀ ਨੇ ਭਾਰਤੀ ਹਾਕੀ ਖਿਡਾਰੀਆਂ ਨਾਲ ਗੱਲ ਕਰਦਿਆਂ ਕਿਹਾ, ”ਤੁਸੀਂ ਸਾਡਾ ਮਾਣ ਹੋ ਅਤੇ ਨੌਜਵਾਨਾਂ ਦੇ ਰੋਲ ਮਾਡਲ ਹੋ, ਇਸ ਲਈ ਤੁਹਾਡਾ ਸਾਡੇ ਨੌਜਵਾਨ ਖਿਡਾਰੀਆਂ ਉਤੇ ਬਹੁਤ ਪ੍ਰਭਾਵ ਹੈ ਜਿਸ ਕਰਕੇ ਤੁਸੀਂ ਆਪੋ-ਆਪਣੇ ਖੇਤਰਾਂ ਵਿੱਚ ਨਵੀਂ ਉਮਰ ਦੇ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਵੋਂ। ਤੁਹਾਡੀ ਹੌਸਲਾ ਅਫਜ਼ਾਈ ਬੱਚਿਆਂ ਲਈ ਉਤਸ਼ਾਹ ਦਾ ਕੰਮ ਕਰੇਗੀ।”

ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਖੇਡ ਮੰਤਰੀ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਮੁਕਾਬਲਿਆਂ ਵਿੱਚ ਦੇਸ਼ ਤੇ ਸੂਬੇ ਦਾ ਨਾਮ ਰੌਸ਼ਨ ਕਰਨ ਅਤੇ ਆਪਣਾ ਪ੍ਰਦਰਸ਼ਨ ਹੋਰ ਬਿਹਤਰ ਕਰਨ ਲਈ ਜੀਅ ਤੋੜ ਯਤਨ ਕਰਨਗੇ। ਟੀਮ ਦੇ ਮਿਡਫੀਲਡਰ ਅਤੇ ਓਲੰਪਿਕ ਖੇਡਾਂ ਵਿੱਚ ਭਾਰਤ ਦੇ ਕਪਤਾਨ ਰਹੇ ਮਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨ ਉਤੇ ਧੰਨਵਾਦ ਕੀਤਾ।

ਖੇਡ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦਾ ਹਿੱਸਾ ਪੰਜਾਬੀ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ ਜਿਨ੍ਹਾਂ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਹਾਰਦਿਕ ਸਿੰਘ, ਅਕਾਸ਼ਦੀਪ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ, ਕ੍ਰਿਸ਼ਨ ਪਾਠਕ, ਸੁਖਜੀਤ ਸਿੰਘ ਸ਼ਾਮਲ ਸਨ। ਇਸ ਮੌਕੇ ਓਲੰਪਿਕ ਤਮਗ਼ਾ ਜਿੱਤਣ ਵਾਲੇ ਖਿਡਾਰੀਆਂ ਰੁਪਿੰਦਰ ਪਾਲ ਸਿੰਘ, ਦਿਲਪ੍ਰੀਤ ਸਿੰਘ ਤੇ ਸਿਮਰਨਜੀਤ ਸਿੰਘ ਦਾ ਵੀ ਸਨਮਾਨ ਕੀਤਾ ਗਿਆ।

ਹਾਕੀ ਖਿਡਾਰੀਆਂ ਵੱਲੋਂ ਖੇਡ ਮੰਤਰੀ ਨੂੰ ਆਪਣੇ ਆਟੋਗ੍ਰਾਫ ਵਾਲੀ ਟੀ ਸ਼ਰਟ ਤੇ ਹਾਕੀ ਸਟਿੱਕ ਭੇਂਟ ਕੀਤੀ ਗਈ।ਇਸ ਮੌਕੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਅਮਿਤ ਤਲਵਾੜ ਵੀ ਹਾਜ਼ਰ ਸਨ।

Post Views: 95
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Anurag ThakurDazzling start for 'Khedan Watan Punjab Dian' at JalandharIndian Hockey team vice-captain Harmanpreet Singh selectedMeet Hayer conducts surprise checking of Punjab Institute ofMeet Hayer to felicitate GNDU players todayNEWS FROM PUNJAB STATE UNDER THE LEADERSHIPPunjab Sports Minister Gurmeet Singh Meet HayerPunjab's new Sports Policy will aim to produce more medalSports Minister Gurmeet Singh Meet Hare honored the playersSports minister Meet Hayer hails Harmanpreet Singh on beingSports Minister Rana Sodhi accords Rs.1.5 crores to threeWill make Punjab a hub of sports-Meet HayerWill make Punjab a hub of sports-Meet Hayer - Babushahi
Previous Post

ਤੁਰਕੀ ਅਤੇ ਸੀਰੀਆ ‘ਚ ਆਏ ਭਿਆਨਕ ਭੂਚਾਲ ਕਾਰਨ ਮਲਬੇ ਹੇਠਾਂ ਦੱਬੀ ਗਈ ਗਰਭਵਤੀ ਔਰਤ ਨੇ ਦਿੱਤਾ ਬੱਚੇ ਨੂੰ ਜਨਮ

Next Post

ਭਾਰਤੀ ਕਿਸਾਨ ਯੂਨੀਅਨ (ਕ੍ਰਾਤੀਕਾਰੀ)ਪੰਜਾਬ ਪਟਿਆਲਾ ਬਲਾਕ ਦੀ ਮੀਟਿੰਗ ਗੁਰਦੁਆਰਾ ਮਾਲੋਮਾਜਰਾ ਵਿੱਚ ਹੋਈ

Next Post
ਭਾਰਤੀ ਕਿਸਾਨ ਯੂਨੀਅਨ (ਕ੍ਰਾਤੀਕਾਰੀ)ਪੰਜਾਬ ਪਟਿਆਲਾ ਬਲਾਕ ਦੀ ਮੀਟਿੰਗ ਗੁਰਦੁਆਰਾ ਮਾਲੋਮਾਜਰਾ ਵਿੱਚ ਹੋਈ

ਭਾਰਤੀ ਕਿਸਾਨ ਯੂਨੀਅਨ (ਕ੍ਰਾਤੀਕਾਰੀ)ਪੰਜਾਬ ਪਟਿਆਲਾ ਬਲਾਕ ਦੀ ਮੀਟਿੰਗ ਗੁਰਦੁਆਰਾ ਮਾਲੋਮਾਜਰਾ ਵਿੱਚ ਹੋਈ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800