No Result
View All Result
Tuesday, May 19, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਪੰਜਾਬ ਸਰਕਾਰ ਸਾਰਿਆਂ ਦੇ ਸਿਰ ‘ਤੇ ਛੱਤ ਦਾ ਸੁਪਨਾ ਕਰ ਰਹੀ ਹੈ ਸਾਕਾਰ : ਸਰਕਾਰੀਆ

Vijesh by Vijesh
September 13, 2020
in PUNJAB
0
ਪੰਜਾਬ ਸਰਕਾਰ ਸਾਰਿਆਂ ਦੇ ਸਿਰ ‘ਤੇ ਛੱਤ ਦਾ ਸੁਪਨਾ ਕਰ ਰਹੀ ਹੈ ਸਾਕਾਰ : ਸਰਕਾਰੀਆ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਚੰਡੀਗੜ੍ਹ, 13 ਸਤੰਬਰ – (ਵਰਸ਼ਾ ਵਰਮਾ) : ਸੂਬੇ ਵਿੱਚ ਸਾਰਿਆਂ ਦੇ ਸਿਰ ‘ਤੇ ਛੱਤ ਮੁਹੱਈਆ ਕਰਵਾਉਣ ਦਾ ਸੁਪਨਾ ਸਾਕਾਰ ਕਰਨ ਦੀ ਦਿਸ਼ਾ ਵਿੱਚ ਕਦਮ ਵਧਾਉਂਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ, ਪੰਜਾਬ ਨੇ ਜ਼ਿਲ੍ਹਾ ਪਟਿਆਲਾ ਵਿੱਚ 176 ਈ.ਡਬਲਿਊ.ਐਸ. ਮਕਾਨਾਂ ਦੀ ਉਸਾਰੀ ਮੁਕੰਮਲ ਕਰ ਲਈ ਹੈ। ਇਹ ਮਕਾਨ ਪੰਜਾਬ ਸ਼ਹਿਰੀ ਆਵਾਸ ਯੋਜਨਾ ਤਹਿਤ ਬੇਘਰੇ ਐਸ.ਸੀ. / ਬੀ.ਸੀ ਪਰਿਵਾਰਾਂ ਨੂੰ ਦਿੱਤੇ ਜਾਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਪਟਿਆਲਾ ਦੇ ਪਿੰਡ ਹਾਜੀਮਾਜਰਾ ਵਿਖੇ 176 ਈ.ਡਬਲਿਊ.ਐੱਸ. ਮਕਾਨਾਂ ਦਾ ਨਿਰਮਾਣ ਕੀਤਾ ਗਿਆ ਹੈ ਅਤੇ ਜਲਦੀ ਇਹ ਮਕਾਨ ਲਾਭਪਾਤਰੀਆਂ ਨੂੰ ਸੌਂਪ ਦਿੱਤੇ ਜਾਣਗੇ।
ਇਹ ਪ੍ਰਾਜੈਕਟ ਸੰਗਰੂਰ-ਪਟਿਆਲਾ ਹਾਈਵੇ ਅਤੇ ਸਮਾਣਾ ਸੜਕ ਦੇ ਮੁੱਖ ਜੰਕਸ਼ਨ ‘ਤੇ ਸਥਿਤ ਹੈ। ਮੰਤਰੀ ਨੇ ਦੱਸਿਆ ਕਿ ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ.) ਨੂੰ 1.69 ਏਕੜ ਰਕਬੇ ਵਿੱਚ 176 (ਜੀ + 3) ਈ.ਡਬਲਿਊ.ਐਸ. ਮਕਾਨ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ ਅਤੇ ਇਕ ਮਕਾਨ ਦਾ ਕਾਰਪੈਟ ਏਰੀਆ 25.25 ਵਰਗ ਮੀਟਰ ਹੈ। ਉਨ੍ਹਾਂ ਕਿਹਾ ਕਿ ਇਕ ਮਕਾਨ ਦੀ ਉਸਾਰੀ ‘ਤੇ 4.10 ਲੱਖ ਰੁਪਏ ਲਾਗਤ ਆਈ ਹੈ ਅਤੇ ਇਸ ਪ੍ਰਾਜੈਕਟ ਦੀ ਕੁੱਲ ਲਾਗਤ ਤਕਰੀਬਨ 7 ਕਰੋੜ ਰੁਪਏ ਹੈ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ, ਖ਼ਾਸਕਰ ਸਮਾਜ ਦੇ ਪਛੜੇ ਵਰਗਾਂ ਦੀਆਂ ਬੁਨਿਆਦੀ ਲੋੜਾਂ ਦੀ ਪੂਰਤੀ ਲਈ ਵਚਨਬੱਧ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੀਤੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 124 ਲਾਭਪਾਤਰੀਆਂ ਦੀ ਪਛਾਣ ਕੀਤੀ ਗਈ ਹੈ। ਪੀਡੀਏ ਜਲਦ ਹੀ 124 ਪਛਾਣ ਕੀਤੇ ਲਾਭਪਾਤਰੀਆਂ ਨੂੰ ਮਕਾਨ ਅਲਾਟ ਕਰੇਗੀ। ਬਾਕੀ ਬਚਦੇ 52 ਮਕਾਨਾਂ ਨੂੰ ਖੁੱਲੀ ਨਿਲਾਮੀ ਵਿੱਚ ਸੇਲ ਕਰਨ ਸਬੰਧੀ ਏਜੰਡੇ ਨੂੰ ਭਾਰਤ ਸਰਕਾਰ ਤੋਂ ਮਨਜ਼ੂਰੀ ਲੈਣ ਵਾਸਤੇ ਸੂਬਾ ਪੱਧਰੀ ਮਨਜ਼ੂਰੀ ਅਤੇ ਨਿਗਰਾਨੀ ਕਮੇਟੀ (ਐਸ.ਐਲ.ਐਸ.ਐਮ.ਸੀ.) ਵੱਲੋਂ ਕੇਂਦਰੀ ਨਿਗਰਾਨੀ ਅਤੇ ਮਨਜ਼ੂਰੀ ਕਮੇਟੀ (ਸੀ.ਐਮ.ਐਸ.ਸੀ.) ਨੂੰ ਸਿਫਾਰਸ਼ ਕੀਤੀ ਗਈ ਹੈ।
Post Views: 48
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪਿੰਡਾਂ ’ਚ ਆਸਾਨੀ ਤੇ ਤੇਜ਼ੀ ਨਾਲ ਨਿਆਂ ਯਕੀਨੀ ਬਣਾਉਣ ਲਈ 7 ਹੋਰ ਗ੍ਰਾਮ ਨਿਯਾਲਯ ਸਥਾਪਿਤ ਕਰਨ ਦੇ ਹੁਕਮ

Next Post

ਰੋਜ਼ਗਾਰ ਮੇਲਿਆਂ ਲਈ ਵੈਬ ਪੋਰਟਲ ‘ਤੇ ਜਿਆਦਾ ਟ੍ਰੈਫਿਕ ਕਾਰਨ ਪੋਰਟਲ ਹੌਲੀ ਕੰਮ ਕਰ ਰਿਹਾ, ਅਪਲਾਈ ਕਰਨ ਲਈ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨਾਲ ਸੰਪਰਕ ਕਰਨ: ਚੰਨੀ

Next Post

ਰੋਜ਼ਗਾਰ ਮੇਲਿਆਂ ਲਈ ਵੈਬ ਪੋਰਟਲ ‘ਤੇ ਜਿਆਦਾ ਟ੍ਰੈਫਿਕ ਕਾਰਨ ਪੋਰਟਲ ਹੌਲੀ ਕੰਮ ਕਰ ਰਿਹਾ, ਅਪਲਾਈ ਕਰਨ ਲਈ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨਾਲ ਸੰਪਰਕ ਕਰਨ: ਚੰਨੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800