No Result
View All Result
Sunday, July 27, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਦੇ ਬੱਚਿਆਂ ਦੇ ਹੁਨਰ ਨੂੰ ਤਰਾਸ਼ਣ ਲਈ ਸੂਬਾ ਸਰਕਾਰ ਨੇ ਨਵੀਂਆਂ ਪਹਿਲਕਦਮੀਆਂ ਕੀਤੀਆਂ : ਡਾ. ਬਲਬੀਰ ਸਿੰਘ

admin by admin
May 21, 2025
in BREAKING, COVER STORY, INDIA, National, POLITICS, PUNJAB
0
ਪੰਜਾਬ ਦੇ ਬੱਚਿਆਂ ਦੇ ਹੁਨਰ ਨੂੰ ਤਰਾਸ਼ਣ ਲਈ ਸੂਬਾ ਸਰਕਾਰ ਨੇ ਨਵੀਂਆਂ ਪਹਿਲਕਦਮੀਆਂ ਕੀਤੀਆਂ : ਡਾ. ਬਲਬੀਰ ਸਿੰਘ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ/ਨਾਭਾ, 21 ਮਈ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੇ ਬੱਚਿਆਂ ਦੇ ਹੁਨਰ ਨੂੰ ਛੋਟੀ ਉਮਰ ‘ਚ ਪਹਿਚਾਣ ਕੇ ਤਰਾਸ਼ਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੀਂਆਂ ਪਹਿਲਕਦਮੀਆਂ ਕੀਤੀਆਂ ਹਨ, ਜਿਸ ਤਹਿਤ ਸਕੂਲ ਆਫ਼ ਐਮੀਨੈਂਸ, ਸਕੂਲ ਆਫ਼ ਹੈਪੀਨੈਸ ਅਤੇ ਸਕੂਲ ਆਫ਼ ਬ੍ਰਿਲੀਐਂਸ ਵਰਗੇ ਕਦਮ ਉਠਾਏ ਗਏ ਹਨ। ਇਹ ਪ੍ਰਗਟਾਵਾਂ ਉਨ੍ਹਾਂ ਪਟਿਆਲਾ ਦਿਹਾਤੀ ਹਲਕੇ ਦੇ ਚਾਰ ਸਕੂਲਾਂ ਵਿੱਚ ਇਕ ਕਰੋੜ ਰੁਪਏ ਤੋਂ ਵਧੇਰੇ ਦੀ ਲਾਗਤ ਵਾਲੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਦਿਆਂ ਕੀਤਾ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਰਕਾਰੀ ਸਕੂਲ ਹੁਣ ਆਧੁਨਿਕ ਸਹੂਲਤਾਂ ਨਾਲ ਲੈਸ ਹਨ, ਜਿਨ੍ਹਾਂ ਵਿੱਚ ਹਾਈ-ਸਪੀਡ ਵਾਈ-ਫਾਈ ਕਨੈਕਸ਼ਨ, ਸਾਫ਼ ਪੀਣ ਵਾਲਾ ਪਾਣੀ, ਮੁੰਡਿਆਂ ਅਤੇ ਕੁੜੀਆਂ ਲਈ ਵੱਖਰੇ ਪਖਾਨੇ, ਚਾਰਦੀਵਾਰੀ, ਸਮਾਰਟ ਕਲਾਸਰੂਮ, ਇੰਟੀਗ੍ਰੇਟਿਡ ਸਾਇੰਸ ਲੈਬ, ਇੰਟਰਐਕਟਿਵ ਪੈਨਲ, ਖੇਡ ਦੇ ਮੈਦਾਨ ਅਤੇ ਆਧੁਨਿਕ ਫਰਨੀਚਰ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਸੂਬੇ ਦੇ 12 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਅਧੀਨ ਦੋ ਹਜ਼ਾਰ ਕਰੋੜ ਰੁਪਏ ਨਾਲ ਵੱਡੀ ਤਬਦੀਲੀ ਲਿਆਂਦੀ ਗਈ ਹੈ, ਜੋ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਕਾਰਗਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਪੜਾਉਣ ਲਈ ਹੁਣ ਨਵੀਨਤਮ ਤਕਨੀਕਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਸਦਕਾ ਵਿਦਿਆਰਥੀਆਂ ਵਿੱਚ ਆਤਮ ਵਿਸ਼ਵਾਸ ਪੈਦਾ ਹੋਣ ਦੇ ਨਾਲ ਨਾਲ ਪੜਾਈ ਵਿੱਚ ਰੁਚੀ ਵੀ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ‘ਚ ਉੱਤਮ ਸਕੂਲ ਦਾ ਦਰਜਾ ਪ੍ਰਾਪਤ ਕਰਨ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੰਗੇੜਾ ਨੂੰ 80 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਸੀ ਤੇ ਹੁਣ 10 ਲੱਖ ਰੁਪਏ ਇਨਾਮ ਵਜੋਂ ਇਸ ਸਕੂਲ ਨੇ ਪ੍ਰਾਪਤ ਕੀਤੇ ਹਨ, ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋਹਟਾ ਦੇ ਨਵੀਨੀਕਰਨ ‘ਤੇ 30 ਲੱਖ ਦੇ ਕਰੀਬ ਖਰਚ ਕੀਤਾ ਗਿਆ ਹੈ। ਉਨ੍ਹਾਂ ਦੰਦਰਾਲਾ ਖਰੌੜ ਦੀ ਪੰਚਾਇਤ ਵੱਲੋਂ ਸਕੂਲ ਨੂੰ ਦਿੱਤੇ ਗਏ ਏ.ਸੀਜ਼ ਲਈ ਪੰਚਾਇਤ ਦੀ ਸਰਾਹਨਾ ਕੀਤੀ।
ਸਰਕਾਰੀ ਪ੍ਰਾਇਮਰੀ ਤੇ ਸੈਕੰਡਰੀ ਸਕੂਲ ਸਿਉਣਾ, ਸਰਕਾਰੀ ਸਕੂਲ ਦੰਦਰਾਲਾ ਖਰੌੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੰਗੇੜਾ ਅਤੇ ਸਰਕਾਰੀ ਸਕੂਲ ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਰੋਹਟਾ ਵਿਖੇ ਸਿੱਖਿਆ ਕ੍ਰਾਂਤੀ ਤਹਿਤ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਵਿਸ਼ਵਪੱਧਰ ਦੀ ਸਿੱਖਿਆ ਦੇਣ ਲਈ ਸਰਕਾਰੀ ਸਕੂਲਾਂ ‘ਚ ਸਾਰੀ ਸਹੂਲਤਾਂ ਦਿੱਤੀਆਂ ਗਈਆਂ ਹਨ ਤੇ ਅਧਿਆਪਕਾਂ ਨੂੰ ਵੀ ਕੌਮਾਂਤਰੀ ਪੱਧਰ ‘ਤੇ ਟਰੇਨਿੰਗ ਦਿਵਾਈ ਜਾ ਰਹੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਬਿਜ਼ਨਸ ਬਲਾਸਟਰ ਤਹਿਤ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਵਸਤਾਂ ‘ਤੇ ਖੁਸ਼ੀ ਦਾ ਪ੍ਰਗਟਾਵਾਂ ਕਰਦਿਆਂ ਕਿਹਾ ਕਿ ਬੱਚਿਆਂ ਦੇ ਹੁਨਰ ਨੂੰ ਤਰਾਸ਼ਣ ਲਈ ਬਿਜ਼ਨਸ ਬਲਾਸਟਰ ਸਕੀਮ ਬਹੁਤ ਕਾਮਯਾਬ ਰਹੀ ਹੈ।
ਡਾ. ਬਲਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਕੂਲ ‘ਚ ਗ੍ਰਹਿਣ ਕੀਤੀ ਸਿੱਖਿਆ ਸਾਰੀ ਉਮਰ ਕੰਮ ਆਉਦੀ ਹੈ ਤੇ ਜੋ ਗਿਆਨ ਅਸੀਂ ਸਕੂਲ ਵਿਚੋਂ ਪ੍ਰਾਪਤ ਕਰ ਸਕਦੇ ਹਨ, ਉਸ ਦਾ ਕੋਈ ਹੋਰ ਵਿਕਲਪ ਨਹੀਂ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਦਗੀ ‘ਚ ਆਪਣੇ ਟੀਚੇ ਨਿਰਧਾਰਤ ਕਰਨ ਤੇ ਉਨ੍ਹਾਂ ਨੂੰ ਪ੍ਰਾਪਤ ਕਰਨ ਲਈ ਸਖਤ ਮਿਹਨਤ ਕਰਨ ਲਈ ਉਤਸਾਹਿਤ ਕਰਦਿਆਂ ਕਿਹਾ ਕਿ ਸਖਤ ਮਿਹਨਤ ਨਾਲ ਜ਼ਿੰਦਗੀ ‘ਚ ਉੱਚੇ ਤੋਂ ਉ ਚਾ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਅੱਠਵੀਂ, ਦਸਵੀਂ ਤੇ ਬਾਰਵੀਂ ‘ਚ ਮੈਰਿਟ ‘ਚ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਐਸ.ਡੀ.ਐਮ. ਨਾਭਾ ਡਾ. ਇਸਮਤ ਵਿਜੈ ਸਿੰਘ, ਡਿਪਟੀ ਡੀ.ਓ ਮਨਵਿੰਦਰ ਕੌਰ ਭੁੱਲਰ, ਕੌਸਲਰ ਜਸਬੀਰ ਗਾਂਧੀ, ਪ੍ਰਿੰਸੀਪਲ ਡਾ. ਨਰਿੰਦਰ ਪਾਲ, ਰਵਿੰਦਰ ਕੌਰ, ਜਗਦੀਸ਼ ਕੌਰ, ਸਰਪੰਚ ਬੇਅੰਤ ਸਿੰਘ, ਪ੍ਰਿੰਸੀਪਲ ਅਮਰਦੀਪ ਸਿੰਘ ਬਾਠ, ਅੱਛਰੂ ਸਿੰਘ, ਜਗਦੀਪ ਸਿੰਘ ਧੰਗੇੜਾ, ਪ੍ਰਤਾਪ ਸਿੰਘ, ਗੁਰਮੀਤ ਸਿੰਘ, ਗੁਰਸੇਵਕ ਸਿੰਘ, ਲਖਵਿੰਦਰ ਸਿੰਘ, ਅਮਰੀਕ ਸਿੰਘ, ਧਰਮਿੰਦਰ ਸਿੰਘ, ਤੇਜਿੰਦਰ ਸਿੰਘ, ਜੈ ਪਾਲ, ਜਗਤਾਰ ਖਾਂ, ਹਰਦੀਪ ਸਿੰਘ, ਗਣੇਸ਼ ਗੁਪਤਾ ਤੋਂ ਇਲਾਵਾ ਵੱਡੀ ਗਿਣਤੀ ਮਾਪੇ, ਵਿਦਿਆਰਥੀ ਅਤੇ ਅਧਿਆਪਕ ਮੌਜੂਦ ਸਨ।

Post Views: 9
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: dr balbir singhgoverment schoolhealth ministerpatiala news
Previous Post

ਹਾਈ ਕੋਰਟ ਦਾ ਪੈਨਲ ਪੰਜਾਬ ਭਰ ਦੀਆਂ ਜੇਲ੍ਹਾਂ ਅੰਦਰ ਤਸਕਰੀ ਦੀਆਂ ਗਤੀਵਿਧੀਆਂ ਨਾਲ ਸਬੰਧਤ ਐਨਡੀਪੀਐਸ ਐਕਟ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕਰੇਗਾ।

Next Post

ਹਾਕਮ ਥਾਪਰ ਨੇ ਤਰੱਕੀ ਮਿਲਣ ਤੇ ਜਲੰਧਰ ਦੇ ਡਿਪਟੀ ਡਾਇਰੈਕਟਰ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ

Next Post
ਹਾਕਮ ਥਾਪਰ ਨੇ ਤਰੱਕੀ ਮਿਲਣ ਤੇ ਜਲੰਧਰ ਦੇ ਡਿਪਟੀ ਡਾਇਰੈਕਟਰ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ

ਹਾਕਮ ਥਾਪਰ ਨੇ ਤਰੱਕੀ ਮਿਲਣ ਤੇ ਜਲੰਧਰ ਦੇ ਡਿਪਟੀ ਡਾਇਰੈਕਟਰ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In