No Result
View All Result
Wednesday, April 15, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਲਗਾਤਾਰ ਤੀਜੇ ਦਿਨ ਵੀ ਗਿਰਾਵਟ ਜਾਰੀ; ਉਲੰਘਣਾ ਕਰਨ ਵਾਲਿਆਂ ਵਿਰੁੱਧ 1084 ਐਫਆਈਆਰ ਦਰਜ

admin by admin
November 21, 2023
in BREAKING, COVER STORY, PUNJAB
0
ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲਿਆਂ ਖਿਲਾਫ 10 ਐਫ.ਆਈ.ਆਰ ਦਰਜ: ਡਿਪਟੀ ਕਮਿਸ਼ਨਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
– 7990 ਮਾਮਲਿਆਂ ਵਿੱਚ ਲਗਾਇਆ 1.87 ਕਰੋੜ ਰੁਪਏ ਦਾ ਜੁਰਮਾਨਾ 
– ਪੰਜਾਬ ਵਿੱਚ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਰੇਂਜ ਅਫਸਰਾਂ, ਸੀਪੀਐਸ/ਐਸਐਸਪੀਜ਼ ਅਤੇ ਐਸਐਚਓਜ਼ ਨਾਲ ਕੀਤੀਆਂ ਜਾ ਰਹੀਆਂ ਹਨ ਰੋਜ਼ਾਨਾ ਮੀਟਿੰਗਾਂ 
– ਪੁਲਿਸ ਅਤੇ ਸਿਵਲ ਅਧਿਕਾਰੀਆਂ ਦੇ 1085 ਫਲਾਇੰਗ ਸਕੁਐਡ ਪਰਾਲੀ ਸਾੜਨ ’ਤੇ ਰੱਖ ਰਹੇ ਹਨ ਬਾਜ਼ ਅੱਖ 
ਚੰਡੀਗੜ੍ਹ, 20 ਨਵੰਬਰ:
ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਕੀਤੇ ਜਾ ਰਹੇ  ਨਿਰੰਤਰ ਤੇ ਅਣਥੱਕ ਯਤਨਾਂ ਸਦਕਾ, ਪੰਜਾਬ ਵਿੱਚ ਖੇਤਾਂ ਨੂੰ ਅੱਗ ਲਗਾਉਣ ਦੇ ਸਿਰਫ 634 ਮਾਮਲਿਆਂ ਦੇ ਨਾਲ ਇੱਕ ਹੋਰ ਗਿਰਾਵਟ ਦਰਜ ਕੀਤੀ ਗਈ, ਜੋ ਕਿ ਸੋਮਵਾਰ ਨੂੰ ਰਾਜ ਵਿੱਚ ਦੀਵਾਲੀ ਤੋਂ ਬਾਅਦ ਸਭ ਤੋਂ ਘੱਟ ਬਣਦੀ ਹੈ। ਇਹ ਜਾਣਕਾਰੀ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਜੋ   ਪਰਾਲੀ ਸਾੜਨ ਨੂੰ ਰੋਕਣ ਸਬੰਧੀ ਨੋਡਲ ਅਫ਼ਸਰ ਵੀ ਹਨ , ਨੇ ਦਿੱਤੀ।
ਉਨ੍ਹਾਂ ਕਿਹਾ, “ਇਹ ਲਗਾਤਾਰ ਤੀਜੇ ਦਿਨ ਹੈ ਜਦੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਘੱਟੋ-ਘੱਟ 28.8 ਫੀਸਦੀ ਦੀ ਮਹੱਤਵਪੂਰਨ ਗਿਰਾਵਟ ਦਰਜ ਕੀਤੀ ਗਈ ਹੈ।” ਉਨ੍ਹਾਂ ਕਿਹਾ ਕਿ ਐਤਵਾਰ ਅਤੇ ਸ਼ਨੀਵਾਰ ਨੂੰ ਸੂਬੇ ਵਿੱਚ ਕ੍ਰਮਵਾਰ 740 ਅਤੇ 637 ਖੇਤਾਂ ਵਿੱਚ ਅੱਗ ਲਗਾਉਣ ਦੇ ਕੇਸ ਸਾਹਮਣੇ ਆਏ।
ਜ਼ਿਕਰਯੋਗ ਹੈ ਕਿ, ਪਰਾਲੀ ਸਾੜਨ ’ਤੇ ਪੂਰਨ ਰੋਕ ਨੂੰ ਯਕੀਨੀ ਬਣਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਡੀਜੀਪੀ ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਕਰਨ ਲਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਸੀ। ਡੀਜੀਪੀ ਪੰਜਾਬ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਸਮੀਖਿਆ ਕਰਨ ਲਈ ਸਾਰੇ ਸੀਨੀਅਰ ਅਧਿਕਾਰੀਆਂ, ਰੇਂਜ ਅਫ਼ਸਰਾਂ, ਸੀਪੀਜ਼/ਐਸਐਸਪੀਜ਼ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਨਾਲ ਰੋਜ਼ਾਨਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਜ਼ਿਲਿ੍ਹਆਂ , ਜਿੱਥੇ ਪਰਾਲੀ ਸਾੜਨ ਦੇ ਮਾਮਲੇ ਬਹੁਤ ਜ਼ਿਆਦਾ ਹਨ , ਦੇ ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਹਨ।
ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਗਈ ਕਾਰਵਾਈ ਬਾਰੇ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ 8 ਨਵੰਬਰ, 2023 ਤੋਂ ਹੁਣ ਤੱਕ ਪੁਲਿਸ ਟੀਮਾਂ ਨੇ 1084 ਐਫਆਈਆਰ ਦਰਜ ਕੀਤੀਆਂ ਹਨ, ਜਦੋਂ ਕਿ 7990 ਮਾਮਲਿਆਂ ਵਿੱਚ 1.87 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਇਸ ਸਮੇਂ ਦੌਰਾਨ 340 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ  ਲਾਲ ਇੰਦਰਾਜ (ਰੈੱਡ ਐਂਟਰੀਜ਼) ਵੀ ਕੀਤੀਆਂ ਗਈਆਂ ਹਨ।
ਪੁਲਿਸ ਅਤੇ ਸਿਵਲ ਅਧਿਕਾਰੀਆਂ ਦੇ 1085 ਉਡਣ ਦਸਤੇ ਪਰਾਲੀ ਸਾੜਨ ’ਤੇ ਨਜ਼ਰ ਰੱਖ ਰਹੇ ਹਨ, ਜਦਕਿ ਸੀ.ਪੀ./ਐਸ.ਐਸ.ਪੀਜ਼ ਵੱਲੋਂ ਜ਼ਿਲ੍ਹਾ ਪੱਧਰ ’ਤੇ ਕਿਸਾਨ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਡੀ.ਐਸ.ਪੀਜ਼ ਬਲਾਕ ਪੱਧਰ ’ਤੇ ਕਿਸਾਨ ਆਗੂਆਂ ਨਾਲ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ। 8 ਨਵੰਬਰ ਤੋਂ ਹੁਣ ਤੱਕ ਘੱਟੋ-ਘੱਟ 2587 ਅਜਿਹੀਆਂ ਮੀਟਿੰਗਾਂ ਹੋ ਚੁੱਕੀਆਂ ਹਨ।
ਜ਼ਿਕਰਯੋਗ ਹੈ ਕਿ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਖੁਦ ਘੱਟੋ-ਘੱਟ ਤਿੰਨ ਪੁਲਿਸ ਜ਼ਿਲਿ੍ਹਆਂ- ਹੁਸ਼ਿਆਰਪੁਰ, ਐਸ.ਬੀ.ਐਸ. ਨਗਰ ਅਤੇ ਜਗਰਾਓਂ ਦਾ ਨਿੱਜੀ ਤੌਰ ’ਤੇ ਦੌਰਾ ਕਰਕੇ ਫੀਲਡ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਅਤੇ ਪਰਾਲੀ ਸਾੜਨ ਦੀ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਅੱਗ ਲਾਉਣ ਦੇ ਮਾਮਲਿਆਂ ਵਿੱਚ ਇਹ ਮਹੱਤਵਪੂਰਨ ਗਿਰਾਵਟ ਸੂਬੇ ਵਿੱਚ ਪਰਾਲੀ ਸਾੜਨ ਦੇ ਖਤਰੇ ਨੂੰ ਰੋਕਣ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਪੁਲਿਸ ਮੁਲਾਜ਼ਮਾਂ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਅਣਥੱਕ ਯਤਨਾਂ ਦਾ ਨਤੀਜਾ ਹੈ।
ਉਨ੍ਹਾਂ ਇੱਕ ਵਾਰ ਫਿਰ ਕਿਸਾਨਾਂ ਨੂੰ ਸਹਿਯੋਗ ਦੇਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਤੀਲੀ ਨਾ ਲਗਾਉਣ ਦੀ ਅਪੀਲ ਕੀਤੀ, ਜੋ ਕਿ ਵਾਤਾਵਰਨ ਦੇ ਨਾਲ-ਨਾਲ ਬੱਚਿਆਂ/ਬਜ਼ੁਰਗਾਂ ਦੀ ਸਿਹਤ ਲਈ ਵੀ ਖ਼ਤਰਨਾਕ ਹੈ।
ਦੱਸਣਯੋਗ ਹੈ ਪੁਲਿਸ ਸਟੇਸ਼ਨ ਦੇ ਖੇਤਰ ਅਤੇ ਆਕਾਰ ਦੇ ਅਧਾਰ ’ਤੇ, ਕਾਫ਼ੀ ਗਿਣਤੀ ਵਿੱਚ ਵਾਧੂ ਗਸ਼ਤ ਪਾਰਟੀਆਂ ਪਹਿਲਾਂ ਹੀ ਸਰਗਰਮ ਹਨ, ਜਦਕਿ, ਉੱਡਣ ਦਸਤੇ ਵੀ ਪਰਾਲੀ ਸਾੜਨ ’ਤੇ ਬਾਜ਼ ਅੱਖ ਰੱਖ ਰਹੇ ਹਨ।
Post Views: 46
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjabdaily hindi newspaper patiala Punjabdaily punjabi newspaper patiala punjablatest breaking news Punjablatest Indian hindi newslatest news punjablatest political news PunjabLatest Punjab Newslatest punjabi newslive newsnews punjabpress ki takat daily newspaperpress ki taquat daily hindi newspaperpress ki taquat daily punjabi newspaperPunjab Governmentpunjab govtpunjab latest newspunjab newsPunjab news todaypunjab politicspunjabi newstoday PRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALAtop 10 newspaper of Punjab
Previous Post

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਮਿਲੀ ਆਲਮੀ ਮਾਨਤਾ

Next Post

ਤਹਿਖਾਨਾ ਡੀਐਮ ਨੂੰ ਸੌਂਪਣ ਦੇ ਮਾਮਲੇ ’ਚ ਅਗਲੀ ਸੁਣਵਾਈ ਅੱਜ

Next Post
ਹਿੰਦੂ ਪੱਖ ਨੂੰ ਵੱਡਾ ਝਟਕਾ, ਜਾਣੋ ਕੀ ਕੀਤਾ SC ਨੇ ਕੀਤਾ? ਯੂਪੀ ਦੇ ਡਿਪਟੀ ਸੀਐਮ ਨੇ ਕਿਹਾ, ਸੱਚ ਨੂੰ ਹਰਾਇਆ ਨਹੀਂ ਜਾ ਸਕਦਾ

ਤਹਿਖਾਨਾ ਡੀਐਮ ਨੂੰ ਸੌਂਪਣ ਦੇ ਮਾਮਲੇ ’ਚ ਅਗਲੀ ਸੁਣਵਾਈ ਅੱਜ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800