ਅੰਮ੍ਰਿਤਸਰ, 10 ਮਾਰਚ (ਪ੍ਰੈਸ ਕੀ ਤਾਕਤ)- ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਧਰਨਿਆਂ-ਮੁਜ਼ਾਹਰਿਆਂ ਅਤੇ ਕਬਜ਼ੇ ਵਾਲੀਆਂ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਸੰਬੰਧੀ ਭਵਿੱਖੀ ਦਿਸ਼ਾ-ਨਿਰਦੇਸ਼ ਤੈਅ ਕਰਨ ਲਈ ਬਣਾਈ ਗਈ 16 ਮੈਂਬਰੀ ਸਬ-ਕਮੇਟੀ ਵਲੋ ਤਿਆਰ ਕੀਤੀ ਰਿਪੋਰਟ 12 ਮਾਰਚ ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਚ ਸੌਂਪੀ ਜਾਵੇਗੀ । ਇਹ ਜਾਣਕਾਰੀ 16 ਮੈਂਬਰੀ ਸਬ ਕਮੇਟੀ ਦੇ ਕੋ-ਆਰਡੀਨੇਟਰ ਕਰਨੈਲ ਸਿੰਘ ਪੀਰਮੁਹੰਮਦ ਨੇ ਦਿੱਤੀ । ਉਨ੍ਹਾਂ ਕਿਹਾ ਕਿ ਬੀਤੀ 6 ਮਾਰਚ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਹਿਬ ਵਿਖੇ ਹੋਈ ਇਕੱਤਰਤਾ ਦੌਰਾਨ ਸ਼ਾਮਿਲ ਹੋਏ ਸਬ ਕਮੇਟੀ ਵਿਚ ਸ਼ਾਮਿਲ ਵੱਖ-ਵੱਖ ਸੰਸਥਾਵਾਂ, ਜਥੇਬੰਦੀਆਂ ਤੇ ਨਿਹੰਗ ਸਿੰਘ ਸੰਪਰਦਾਵਾਂ ਦੇ ਮੁਖੀਆਂ ਨੇ ਸਰਬਸੰਮਤੀ ਨਾਲ ਰਿਪੋਰਟ ਤਿਆਰ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਣ ਲਈ ਉਨ੍ਹਾਂ ਦੀ ਜ਼ਿੰਮੇਵਾਰੀ ਲਗਾਈ ਗਈ ਸੀ।