No Result
View All Result
Thursday, June 25, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਕੋਵਿਡ-19 ਦੀ ਮਹਾਂਮਾਰੀ ਤੋਂ ਉਭਰਨ ਲਈ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਨੂੰ 140.40 ਲੱਖ ਦੀ ਸਬਸਿਡੀ ਜਾਰੀ: ਇੰਜ. ਮੋਹਨ ਲਾਲ ਸੂਦ

Rakesh Goyal by Rakesh Goyal
May 19, 2020
in PUNJAB
0
ਕੋਵਿਡ-19 ਦੀ ਮਹਾਂਮਾਰੀ ਤੋਂ ਉਭਰਨ ਲਈ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਨੂੰ 140.40 ਲੱਖ ਦੀ ਸਬਸਿਡੀ ਜਾਰੀ: ਇੰਜ. ਮੋਹਨ ਲਾਲ ਸੂਦ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਬਰਨਾਲਾ, 19 ਮਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਨੇ ਅਨੁਸੂਚਿਤ ਜਾਤੀਆਂ ਦੇ ਲੋੜਵੰਦ ਲੋਕਾਂ ਨੂੰ ਕੋਵਿਡ-19 ਦੀ ਮਹਾਂਮਾਰੀ ਤੋਂ ਉਭਾਰਨ ਲਈ 140.40 ਲੱਖ ਦੀ ਸਬਸਿਡੀ ਜਾਰੀ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਕਾਰਪੋਰੇਸ਼ਨ ਦੇ ਚੇਅਰਮੈਨ, ਇੰਜ. ਮੋਹਨ ਲਾਲ ਸੂਦ ਨੇ ਦੱਸਿਆ ਗਿਆ ਕਿ ਕਰੋਨਾ ਵਾਈਰਸ ਦੀ ਮਹਾਂਮਾਰੀ ਦੌਰਾਨ ਸਾਰੇ ਸੰਸਾਰ ਵਿਚ ਆਰਥਿਕ ਤੌਰ ’ਤੇ ਬਹੁਤ ਹੀ ਨਕਾਰਤਮਕ ਪ੍ਰਭਾਵ ਪਿਆ ਹੈ ਜਿਸ ਕਾਰਨ ਬਹੁਤ ਸਾਰੇ ਲੋਕਾਂ ਦੇ ਰੁਜਗਾਰ ਖੁਸ ਗਏ ਹਨ। ਸ਼੍ਰੀ ਸੂਦ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ’ਤੇ ਅਨੁਸੂਚਿਤ ਜਾਤੀਆਂ ਦੇ ਲੋੜਵੰਦ ਪਰਿਵਾਰਾਂ ਨੂੰ ਆਪੋਂ ਆਪਣਾ ਰੁਜਗਾਰ ਸਥਾਪਤ ਕਰਨ ਲਈ ਬੈਂਕ ਟਾਈ ਅਪ ਸਕੀਮ ਤਹਿਤ 1404 ਲਾਭਪਾਤਰੀਆਂ ਨੂੰ 140.40 ਲੱਖ ਰੁਪਏ ਦੀ ਸਬਸਿਡੀ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੈਨੇਜਰਾਂ ਨੂੰ ਇਹ ਸਬਸਿਡੀ ਸਬੰਧਤ ਲਾਭਪਾਤਰੀਆਂ ਦੇ ਖਾਤੇ ਵਿਚ ਪਾਉਣ ਲਈ ਵੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਸ੍ਰੀ ਸੂਦ ਨੇ ਕਾਰਪੋਰੇਸ਼ਨ ਦੀ ਇਸ ਪਹਿਲ ਕਦਮੀ ਮਹਾਂਮਾਰੀ ਦੇ ਇਸ ਭਿਆਨਕ ਸਮੇਂ ਇੱਕ ਬਹੁਤ ਵੱਡੀ ਰਾਹਤ ਦੇਣ ਵਾਲੀ ਕਾਰਵਾਈ ਦੱਸਿਆ ਹੈ।
ਇੰਜ. ਮੋਹਨ ਲਾਲ ਸੂਦ ਨੇ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਕਾਰਪੋਰੇਸ਼ਨ ਵਲੋਂ ਆਪਣੀਆਂ ਹੋਰ ਸਕੀਮਾਂ ਅਧੀਨ ਵੀ ਸਾਲ 2019-20 ਦੌਰਾਨ 1235.24 ਲੱਖ ਰੁਪਏ ਦੇ ਕਰਜ਼ੇ ਮਨਜੂਰ ਕੀਤੇ ਗਏ ਸਨ ਜਿਨ੍ਹਾਂ ਵਿਚੋਂ 911.33 ਲੱਖ ਰੁਪਏ ਸਬੰਧਤ ਲਾਭਪਾਤਰੀਆਂ ਨੂੰ ਵੰਡੇ ਜਾ ਚੁੱਕੇ ਸਨ। ਉਨ੍ਹਾਂ ਕਿਹਾ ਕਿ ਮਾਰਚ ਮਹੀਨੇ ’ਚ ਕਰੋਨਾ ਵਾਈਰਸ ਫੈਲਣ ਕਾਰਨ ਲੱਗੇ ਲੌਕਡਾਊਨ ਤੇ ਕਰਫ਼ਿਊ ਕਾਰਨ ਜਿਹੜੇ ਕਰਜ਼ੇ ਵੰਡਣ ਤੋਂ ਰਹਿ ਗਏ ਸਨ ਹੁਣ ਜਲਦੀ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨ ਵਲੋਂ ਜਲਦੀ ਹੀ ਬਾਕੀ ਰਹਿੰਦੇ 323.91 ਲੱਖ ਰੁਪਏ ਦੇ ਕਰਜ਼ਿਆਂ ਦੀ ਅਦਾਇਗੀ ਕਰਨ ਦੀ ਕਾਰਵਾਈ ਆਰੰਭ ਕਰ ਦਿੱਤੀ ਜਾਵੇਗੀ।
ਚੇਅਰਮੈਨ ਵਲੋਂ ਕਾਰਪੋਰੇਸ਼ਨ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਦੀ ਭਾਵਨਾ ਦੀ ਵੀ ਸਰਾਹਨਾ ਕੀਤੀ ਗਈ ਜਿਸ ਕਾਰਨ ਕੋਵਿਡ-19 ਦੀ ਮਹਾਂਮਾਰੀ ਦੇ ਦੌਰਾਨ ਵੀ ਸਮੁੱਚੇ ਸਟਾਫ ਵਲੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੀਮਾਰੀ ਤੋਂ ਇਹਤਿਆਤ ਵਰਤਦੇ ਹੋਏ ਔਖੇ ਸਮੇਂ ਵਿਚ ਵੀ ਕਰੋਨਾ ਯੋਧਿਆਂ ਵਾਂਗ ਕੰਮ ਕੀਤਾ ਤੇ ਆਪਣੀ ਇੱਕ ਦਿਨ ਦੀ ਤਨਖਾਹ ਵੀ ਮੁੱਖ ਮੰਤਰੀ ਫੰਡ ’ਚ ਪਾਈ ਗਈ ਹੈ।

Post Views: 58
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਖੇਤੀਬਾੜੀ ਵਿਭਾਗ ਵੱਲੋਂ ਬੀਜ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ

Next Post

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦਾ ਕੀਤਾ ਅਚਾਨਕ ਨਿਰੀਖਣ

Next Post
ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦਾ ਕੀਤਾ ਅਚਾਨਕ ਨਿਰੀਖਣ

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦਾ ਕੀਤਾ ਅਚਾਨਕ ਨਿਰੀਖਣ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800