ਅੰਮ੍ਰਿਤਸਰ, 4 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ) :- ਸ਼ਹਿਰ ’ਚ ਉਸ ਸਮੇਂ ਇਕ ਵੱਡੀ ਘਟਨਾ ਵਾਪਰੀ ਜਦੋਂ ਗੋਪਾਲ ਨਗਰ ਮੰਦਰ ਦੇ ਨੇੜੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਉਸ ਨੂੰ ਪੁਲਿਸ ਦੀ ਹਾਈ ਸਿਕਓਰਟੀ ਵੀ ਮਿਲੀ ਹੋਈ ਹੈ। ਮਿਲੇ ਵੇਰਵਿਆਂ ਅਨੁਸਾਰ ਅੱਜ ਉਕਤ ਆਗੂ ਗੋਪਾਲ ਮੰਦਿਰ ਵਿਖੇ ਗਿਆ ਸੀ , ਜਿੱਥੇ ਮੰਦਰ ਦੇ ਹੀ ਇਕ ਹੋਰ ਆਗੂ ਵਲੋਂ ਉਸ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਪੁਲਿਸ ਵਲੋਂ ਮੌਕੇ ’ਤੇ ਪੁੱਜ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਗੋਲੀ ਲੱਗਣ ਨਾਲ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਮੌਤ ਹੋ ਗਈ ।
ਸੁਧੀਰ ਸੂਰੀ ਨੂੰ ਗੋਲੀ ਮਾਰਨ ਵਾਲੇ ਸ਼ਖ਼ਸ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਦਾ ਪਿਸਤੌਲ ਵੀ ਬਰਾਮਦ ਕਰ ਲਿਆ ਹੈ। ਮਿਲੇ ਵੇਰਵਿਆਂ ਅਨੁਸਾਰ ਇਹ ਉਸ ਦਾ ਲਾਇਸੈਂਸੀ ਪਿਸਤੌਲ ਸੀ।
ਇਹ ਖ਼ੁਲਾਸਾ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਵਲੋਂ ਕੀਤਾ ਗਿਆ ਹੈ।
ਜਿਸ ’ਤੇ ਭੜਕੇ ਸ਼ਿਵ ਸੈਨਾ ਆਗੂਆਂ ਵਲੋਂ ਕੱਲ੍ਹ 5 ਨਵੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਆਗੂ ਦੀ ਮੌਤ ਹੋ ਜਾਣ ਦੀ ਖ਼ਬਰ ਮਗਰੋਂ ਅੰਮ੍ਰਿਤਸਰ ’ਚ ਨੈਸ਼ਨਲ ਹਾਈਵੇ ਵੀ ਜਾਮ ਕਰ ਦਿੱਤਾ ਗਿਆ,
ਇਸ ਦੇ ਨਾਲ ਹੀ ਲੁਧਿਆਣਾ ’ਚ ਵੀ ਚੱਕਾ ਜਾਮ ਕੀਤਾ ਗਿਆ ।