ਚੰਡੀਗੜ੍ਹ, 24 ਜੁਲਾਈ(ਪ੍ਰੈਸ ਕੀ ਤਾਕਤ ਬਿਊਰੋ): ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਐੱਸ. ਜੀ. ਪੀ. ਸੀ. ਚੋਣਾਂ ‘ਚ ਸਰਗਰਮੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਦਰਅਸਲ ਐੱਨ. ਡੀ. ਏ. ਦਲਾਂ ਦੀ ਬੈਠਕ ‘ਚ ਪ੍ਰਧਾਨ ਮੰਤਰੀ ਮੋਦੀ ਨੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਮਗਰੋਂ ਸੁਖਦੇਵ ਸਿੰਘ ਢੀਂਡਸਾ ਨੂੰ ਅਕਾਲੀ ਦਲ ਦਾ ਵਾਰਸ ਕਿਹਾ ਸੀ।ਇਸ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਐੱਸ. ਜੀ. ਪੀ. ਸੀ. ਚੋਣਾਂ ਨੂੰ ਲੈ ਕੇ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ।। ਸ਼੍ਰੋਮਣੀ ਅਕਾਲੀ ਦਲ ਨਾਲ ਨਾਤਾ ਤੋੜਨ ਵਾਲੇ ਅਕਾਲੀ ਆਗੂਆਂ ਨਾਲ ਵੀ ਢੀਂਡਸਾ ਨੇ ਅਹਿਮ ਬੈਠਕ ਕੀਤੀ। ਇਸ ਬੈਠਕ ਦੌਰਾਨ ਏਕਤਾ ਬਣਾਉਣ ਅਤੇ ਅਕਾਲੀ ਦਲ ਨਾਲੋਂ ਟੁੱਟ ਚੁੱਕੇ ਆਗੂਆਂ ਨੂੰ ਇਕ ਮੰਚ ‘ਤੇ ਲਿਆਉਣ ਲਈ ਵਿਚਾਰ-ਚਰਚਾ ਕੀਤੀ ਗਈ।