No Result
View All Result
Saturday, October 11, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਿਲੌਂਗ ਦੇ ਸਿੱਖਾਂ ਦੇ ਉਜਾੜੇ ਖਿਲਾਫ ਆਵਾਜ਼ ਬੁਲੰਦ ਕੀਤੀ, ਉਪ ਮੁੱਖ ਮੰਤਰੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਤੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਰੋਸ ਪ੍ਰਗਟਾਉਣ ਦਾ ਫੈਸਲਾ

admin by admin
October 11, 2021
in BREAKING
0
ਅਕਾਲੀ ਦਲ ਦੇ ਇਸ਼ਾਰੇ ‘ਤੇ ਸੀ.ਬੀ.ਆਈ. ਜਾਣਬੁੱਝ ਕੇ ਬਰਗਾੜੀ ਕੇਸ ਵਿੱਚ ਬਣ ਰਹੀ ਹੈ ਅੜਿੱਕਾ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

Web Desk –Harsimranjit Kaur

ਚੰਡੀਗੜ, 10 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)- ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੇਘਾਲਿਆ ਸਰਕਾਰ ਵੱਲੋਂ ਸ਼ਿਲੌਂਗ ਵਸਦੇ ਸਿੱਖਾਂ ਨੂੰ ਉਜਾੜਨ ਦੇ ਫੈਸਲੇ ਦਾ ਸਖਤ ਵਿਰੋਧ ਕਰਦਿਆਂ ਉਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਸ. ਰੰਧਾਵਾ ਵੱਲੋਂ ਇਸ ਫੈਸਲੇ ਖਿਲਾਫ਼ ਕੇਂਦਰੀ ਗ੍ਰਹਿ ਮੰਤਰੀ ਤੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਰੋਸ ਜ਼ਾਹਰ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਦੋ ਵਰੇ ਪਹਿਲਾਂ ਸ. ਰੰਧਾਵਾ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਵਫਦ ਵੱਲੋਂ ਸ਼ਿਲੌਂਗ ਦਾ ਦੌਰਾ ਕਰਕੇ ਉਥੇ ਵਸਦੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਮਿਲ ਕੇ ਭਰੋਸਾ ਦਿਵਾਇਆ ਗਿਆ ਸੀ ਕਿ ਉਨਾਂ ਦੇ ਉਜਾੜੇ ਖਿਲਾਫ ਆਵਾਜ਼ ਬੁਲੰਦ ਕੀਤੀ ਜਾਵੇਗੀ।

ਹਾਲ ਹੀ ਵਿੱਚ ਮੇਘਾਲਿਆ ਦੇ ਉਪ ਮੁੱਖ ਮੰਤਰੀ ਪਿ੍ਰਸਟਨ ਟਾਈਨਸੌਂਗ ਦੀ ਅਗਵਾਈ ਹੇਠ ਬਣੀ ਉਚ ਪੱਧਰੀ ਕਮੇਟੀ ਵੱਲੋਂ ਕੀਤੀਆਂ ਸਿਫਾਰਸ਼ਾਂ ਦੇ ਆਧਾਰ ਉਤੇ ਮੇਘਾਲਿਆ ਕੈਬਨਿਟ ਵੱਲੋਂ ਥੇਮ ਲਿਊ ਮਾਅਲੌਂਗ ਇਲਾਕੇ (ਪੰਜਾਬੀ ਲੇਨ) ਵਿੱਚ ਰਹਿੰਦੇ ਸਿੱਖਾਂ ਨੂੰ ਦੂਜੀ ਥਾਂ ਵਸਾਉਣ ਦੀ ਤਜਵੀਜ਼ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਪੰਜਾਬ ਦੇ ਉਪ ਮੁੱਖ ਮੰਤਰੀ ਨੇ ਮੇਘਾਲਿਆ ਸਰਕਾਰ ਦੇ ਇਸ ਤਾਜ਼ਾ ਫੈਸਲੇ ਦਾ ਸਖਤ ਵਿਰੋਧ ਕਰਦਿਆਂ ਆਖਿਆ ਕਿ ਭੂ-ਮਾਫ਼ੀਆ ਦੇ ਦਬਾਅ ਹੇਠ ਦਹਾਕਿਆਂ ਤੋਂ ਸ਼ਿਲੌਂਗ ਰਹਿੰਦੇ ਸਿੱਖਾਂ ਨੂੰ ਉਜਾੜਨਾ ਘੋਰ ਬੇਇਨਸਾਫ਼ੀ ਹੈ ਅਤੇ ਪੰਜਾਬ ਸਰਕਾਰ ਇਸ ਫੈਸਲੇ ਦਾ ਸਖਤ ਵਿਰੋਧ ਕਰਦੀ ਹੈ। ਉਨਾਂ ਕਿਹਾ ਕਿ 200 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਸ਼ਿਲੌਂਗ ਵਿੱਚ ਵਸੇ ਇਨਾਂ ਸਿੱਖਾਂ ਦੇ ਸਿਵਲ ਅਧਿਕਾਰਾਂ ਦੀ ਕਿਸੇ ਵੀ ਕੀਮਤ ‘ਤੇ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਭਾਜਪਾ ਦੀ ਸ਼ਮੂਲੀਅਤ ਵਾਲੀ ਮੇਘਾਲਿਆ ਦੀ ਐਨ.ਡੀ.ਏ. ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲਵੇ।

ਸ. ਰੰਧਾਵਾ ਨੇ ਕਿਹਾ ਕਿ ਐਨ.ਡੀ.ਏ. ਸਰਕਾਰ ਪੂਰੇ ਦੇਸ਼ ਵਿੱਚ ਵਸਦੇ ਘੱਟ ਗਿਣਤੀਆਂ ਨੂੰ ਸੁਰੱਖਿਆ ਦਾ ਮਾਹੌਲ ਅਤੇ ਵਿਸ਼ਵਾਸ ਪੈਦਾ ਕਰਨ ਵਿੱਚ ਨਾਕਾਮ ਰਹੀ ਹੈ। ਪੂਰੇ ਦੇਸ਼ ਵਿੱਚ ਘੱਟ-ਗਿਣਤੀ ਵਰਗ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ ਜਿਸ ਦੀਆਂ ਤਾਜ਼ਾ ਉਦਾਹਰਨਾਂ ਜੰਮੂ ਕਸ਼ਮੀਰ ਤੇ ਉਤਰ ਪ੍ਰਦੇਸ਼ ਵਿੱਚ ਦੇਖਣ ਨੂੰ ਮਿਲੀਆਂ ਹਨ। ਉਨਾਂ ਕਿਹਾ ਕਿ ਇਹ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ ਜਿਸ ਵਿੱਚ ਸਭ ਨੂੰ ਬਰਾਬਰ ਦਾ ਅਧਿਕਾਰ ਮਿਲਿਆ ਹੈ।

ਜ਼ਿਕਰਯੋਗ ਹੈ ਕਿ ਜੂਨ 2019 ਵਿੱਚ ਸ. ਰੰਧਾਵਾ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਵਫ਼ਦ ਨੇ ਸ਼ਿਲੌਂਗ ਸਥਿਤ ਗੁਰੂ ਨਾਨਕ ਦਰਬਾਰ ਦਾ ਵੀ ਦੌਰਾ ਕੀਤਾ ਜਿੱਥੇ ਗੁਰਦੁਆਰੇ ਦੇ ਪ੍ਰਧਾਨ ਗੁਰਜੀਤ ਸਿੰਘ ਨੇ ਵਫਦ ਨੂੰ ਦੱਸਿਆ ਸੀ ਕਿ ਉਨਾਂ ਨੂੰ ਇੱਥੋਂ ਜ਼ਬਰਦਸਤੀ ਉਠਾਇਆ ਜਾ ਰਿਹਾ ਹੈ।

Post Views: 69
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Chandigarhchandigarh newsdecision of the Meghalaya governmentevict the Sikhs living in ShillongGurudwara Nanak Darbar in Shillonglatest newslatest news on punjablatest updateslatest updates on punjabMeghalaya CabinetMeghalaya Deputy Chief Minister Preston TynsongMeghalaya governmentNDA governmentpb govt. newspress ki taquat newsPunjab Deputy Chief MinisterPunjab Deputy Chief Minister Sukhjinder Singh RandhawaPunjab Governmentpunjab newspunjab politicsSikhs in ShillongSukhjinder Singh Randhawatop 10 newsUnion Home Minister and Meghalaya Chief Minister
Previous Post

ਟਰਾਂਸਪੋਰਟ ਵਿਭਾਗ ਦੀ ਵੱਡੇ ਘਰਾਂ ਦੀਆਂ ਨਾਜਾਇਜ਼ ਚੱਲਦੀਆਂ ਬੱਸਾਂ ’ਤੇ ਵੱਡੀ ਕਾਰਵਾਈ-ਬਿਨਾਂ ਟੈਕਸ ਚਲ ਰਹੀਆਂ ਨਿੱਜੀ ਕੰਪਨੀਆਂ ਦੀਆਂ 25 ਬੱਸਾਂ ਜ਼ਬਤ, ਵਿਭਾਗ ਦੇ ਨਿਯਮਾਂ ਤੇ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ

Next Post

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਅਲੀ ਕੇ ਪਿੰਡ ਵਿਚ ਡੇਰਾ ਬਾਬਾ ਜੱਸਾ ਰੋਡ ਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੀਤਾ ਉਦਘਾਟਨ

Next Post
ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਅਲੀ ਕੇ ਪਿੰਡ ਵਿਚ ਡੇਰਾ ਬਾਬਾ ਜੱਸਾ ਰੋਡ ਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੀਤਾ ਉਦਘਾਟਨ

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਅਲੀ ਕੇ ਪਿੰਡ ਵਿਚ ਡੇਰਾ ਬਾਬਾ ਜੱਸਾ ਰੋਡ ਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੀਤਾ ਉਦਘਾਟਨ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In