ਸੂਰਤ,20-04-2023(ਪ੍ਰੈਸ ਕੀ ਤਾਕਤ)– ਮੋਦੀ ਸਰਨੇਮ ਕੇਸ ਸੂਰਤ ਦੀ ਇੱਕ ਅਦਾਲਤ ‘ਮੋਦੀ ਸਰਨੇਮ’ ਕੇਸ ਵਿੱਚ ਦੋਸ਼ੀ ਠਹਿਰਾਏ ਜਾਣ ਵਿਰੁੱਧ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਪਟੀਸ਼ਨ ‘ਤੇ ਅੱਜ ਆਪਣਾ ਫੈਸਲਾ ਸੁਣਾਏਗੀ। ਰਾਹੁਲ ਗਾਂਧੀ ਦੀ ਦੋ ਸਾਲ ਦੀ ਸਜ਼ਾ ‘ਤੇ ਰੋਕ ਲਗਾਉਣ ਲਈ ਦਾਇਰ ਪਟੀਸ਼ਨ ‘ਤੇ ਅੱਜ ਜੱਜ ਰੌਬਿਨ ਮੋਘੇਰਾ ਨੇ ਫੈਸਲਾ ਸੁਣਾਇਆ। ਮਾਮਲੇ ‘ਚ ਰਾਹੁਲ ਦੀ ਸਜ਼ਾ ‘ਚ ਸੋਧ ਨਹੀਂ ਕੀਤੀ ਗਈ ਅਤੇ ਪਟੀਸ਼ਨ ਖਾਰਜ ਕਰ ਦਿੱਤੀ ਗਈ।
ਹੁਣ ਰਾਹੁਲ ਗਾਂਧੀ ਦੇ ਵਕੀਲ ਹਾਈ ਕੋਰਟ ਵਿੱਚ ਅਪੀਲ ਕਰਨ ਜਾ ਰਹੇ ਹਨ ਰਾਹੁਲ ਗਾਂਧੀ ਨੇ ਆਪਣੀ ਸਜ਼ਾ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਦੱਸ ਦੇਈਏ ਕਿ ਸੂਰਤ ਦੀ ਇਕ ਸੈਸ਼ਨ ਅਦਾਲਤ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ‘ਮੋਦੀ ਸਰਨੇਮ’ ਟਿੱਪਣੀ ਲਈ ਅਪਰਾਧਿਕ ਮਾਣਹਾਨੀ ਦੇ ਮਾਮਲੇ ਵਿਚ ਦੋਸ਼ੀ ਠਹਿਰਾਇਆ ਸੀ ਅਤੇ ਉਨ੍ਹਾਂ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਸ ਕਾਰਨ ਰਾਹੁਲ ਗਾਂਧੀ ਸੰਸਦ ਦੀ ਮੈਂਬਰਸ਼ਿਪ ਗੁਆ ਚੁੱਕੇ ਹਨ। ਰਾਹੁਲ ਗਾਂਧੀ ਹੁਣ ਰਾਹਤ ਲਈ ਹਾਈਕੋਰਟ ਪਹੁੰਚ ਸਕਦੇ ਹਨ।